24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡਾ. ਚੱਬੇਵਾਲ ਵਲੋਂ ਤਹਿਸੀਲ ਕੰਪਲੈਕਸ ਦਾ ਦੌਰਾ ਕਰ ਕੇ ਜਾਇਜ਼ਾ ਲਿਆ

ਫਗਵਾਡ਼ਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਅੱਜ ਤਹਿਸੀਲ ਕੰਪਲੈਕਸ ਤੇ ਸੁਵਿਧਾ ਸੈਂਟਰ ਦਾ ਨਿਰੀਖਣ ਕੀਤਾ ਗਿਆ ਤੇ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਸਫ਼ਾਈ ਦੇ ਪੁਖ਼ਤਾ ਪ੍ਰਬੰਧ, ਜਨਤਕ ਪਖਾਨਿਆਂ ਦੀ ਸਾਂਭ-ਸੰਭਾਲ, ਬੈਠਣ ਲਈ ਲੋਡ਼ੀਂਦੀਆਂ ਕੁਰਸੀਆਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

Ad Position 21
No active advertisement
ਤਹਿਸੀਲ ਕੰਪਲੈਕਸ ਵਿਖੇ ਦੌਰਾ ਕਰਨ ਮੌਕੇ ਮੈਂਬਰ ਪਾਰਲੀਮੈਂਟ ਡਾ. ਚੱਬੇਵਾਲ ਨਾਲ ਮੌਜੂਦ ਐਸ.ਡੀ.ਐਮ.। ਤਸਵੀਰ : ਚਾਨਾ 24-11-2026
ਫਗਵਾਡ਼ਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਅੱਜ ਤਹਿਸੀਲ ਕੰਪਲੈਕਸ ਤੇ ਸੁਵਿਧਾ ਸੈਂਟਰ ਦਾ ਨਿਰੀਖਣ ਕੀਤਾ ਗਿਆ ਤੇ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਸਫ਼ਾਈ ਦੇ ਪੁਖ਼ਤਾ ਪ੍ਰਬੰਧ, ਜਨਤਕ ਪਖਾਨਿਆਂ ਦੀ ਸਾਂਭ-ਸੰਭਾਲ, ਬੈਠਣ ਲਈ ਲੋਡ਼ੀਂਦੀਆਂ ਕੁਰਸੀਆਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਦੌਰੇ ਦੌਰਾਨ ਉਨ੍ਹਾਂ ਕੰਪਲੈਕਸ ’ਚ ਬਾਥਰੂਮਾਂ ਦੀ ਮਾਡ਼ੀ ਹਾਲਤ ਦਾ ਨੋਟਿਸ ਲੈਂਦਿਆਂ ਸਫ਼ਾਈ ਪ੍ਰਬੰਧਾਂ ’ਚ ਸੁਧਾਰ ਲਈ 10 ਲੱਖ ਰੁਪਏ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨਲ ਕੰਪਲੈਕਸ ਤੇ ਸੁਵਿਧਾ ਸੈਂਟਰ ਅਹਿਮ ਜਨਤਕ ਅਦਾਰੇ ਹਨ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਵੱਖ-ਵੱਖ ਸਰਕਾਰੀ ਸੇਵਾਵਾਂ ਲੈਣ ਲਈ ਆਉਂਦੇ ਹਨ। ਇਸ ਲਈ ਇਨ੍ਹਾਂ ਥਾਵਾਂ ’ਤੇ ਸਾਫ਼-ਸੁਥਰਾ ਤੇ ਸੁਖਾਵਾਂ ਮਾਹੌਲ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਬੇਲੋਡ਼ੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਨਿਰੀਖਣ ਦੌਰਾਨ ਡਾ. ਚੱਬੇਵਾਲ ਨੇ ਉੱਥੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੁਵਿਧਾ ਸੈਂਟਰ ਵਿਚ ਲੋਕਾਂ ਦੇ ਬੈਠਣ ਦੀ ਸਮਰੱਥਾ ਵਧਾਉਣ ਲਈ ਵਾਧੂ ਕੁਰਸੀਆਂ ਲਗਾਉਣ ਦੀ ਹਦਾਇਤ ਵੀ ਕੀਤੀ, ਤਾਂ ਜੋ ਆਪਣੀ ਵਾਰੀ ਦੀ ਉਡੀਕ ਕਰ ਰਹੇ ਲੋਕ ਆਰਾਮ ਨਾਲ ਬੈਠ ਸਕਣ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲਡ਼ੀ ਤਹਿਤ ਸੂਬੇ ਭਰ ’ਚ ਕੱਢੀਆਂ ਜਾ ਰਹੀਆਂ ਚਾਰ ਸ਼ੋਭਾ ਯਾਤਰਾਵਾਂ ’ਚੋਂ ਇੱਕ ਦੀਆਂ ਤਿਆਰੀਆਂ ਦਾ ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਜਾਇਜ਼ਾ ਲਿਆ। ਇਹ ਸ਼ੋਭਾ ਯਾਤਰਾ 3 ਦਸੰਬਰ ਨੂੰ ਲੁਧਿਆਣਾ ਰਾਹੀਂ ਫਗਵਾਡ਼ਾ ਵਿਖੇ ਪਹੁੰਚੇਗੀ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਡਾ. ਚੱਬੇਵਾਲ ਨੇ ਮੇਅਰ ਡਾ. ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਤੇ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਸਮੇਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਸ਼ੋਭਾ ਯਾਤਰਾ ’ਚ ਸ਼ਾਮਲ ਹੋਣ, ਸ੍ਰੀ ਗੁਰੂ ਰਵਿਦਾਸ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਤੇ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ’ਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਫਗਵਾਡ਼ਾ ਪੁਲਿਸ ਵੱਲੋਂ 3 ਦਸੰਬਰ ਨੂੰ ਗਾਂਧੀ ਚੌਕ ਵਿਖੇ ਸ਼ੋਭਾ ਯਾਤਰਾ ਨੂੰ ਰਸਮੀ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਜੀ.ਟੀ. ਰੋਡ, ਮਾਡਲ ਟਾਊਨ, ਬੰਗਾ ਰੋਡ ਅਤੇ ਗਾਂਧੀ ਚੌਕ ਤੋਂ ਹੁੰਦੀ ਹੋਈ ਅੱਗੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ ਪੂਰੇ ਰੂਟ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਸਿਹਤ ਕੈਂਪਾਂ, ਆਵਾਜਾਈ ਪ੍ਰਬੰਧਨ ਅਤੇ ਹੋਰ ਲੋਡ਼ੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ‘ਪਿੰਡ ਲਸਾਡ਼ਾ’ ਲੰਮੇ ਸਮੇਂ ਤੋਂ ਸਿੱਖਿਆ, ਆਜ਼ਾਦੀ ਘੁਲਾਟੀਆਂ ਤੇ ਫ਼ਿਲਮੀ ਸਿਤਾਰਿਆਂ ਦੇ ਪਿੰਡ ਵਜੋਂ ਜਾਣਿਆ ਜਾਂਦਾ ਹੈ-ਸਤਨ... ਅਗਲੀ ਖ਼ਬਰ ਨਿਗਮ ਦੇ ਹਾਊਸ ਵਲੋਂ ਵੱਖ-ਵੱਖ ਖੇਤਰਾਂ ਦੇ ਪਾਸ ਕੀਤੇ ਕੰਮ ਤੁਰੰਤ ਸ਼ੁਰੂ ਕਰਵਾਏ ਜਾਣ-ਰਾਣਾ ਗੁਰਜੀਤ ਸਿੰਘ
Ad Position 24