24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਭੁਲੱਥ ਦੇ ਵੱਖ-ਵੱਖ ਗੁਰੂ ਘਰਾਂ ’ਚ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਭੁਲੱਥ, 23 ਨਵੰਬਰ (ਮਨਜੀਤ ਸਿੰਘ ਰਤਨ)-ਸਿੱਖ ਧਰਮ ਦੇ ਪਹਿਲੇ ਗੁਰੂ, ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਅੱਜ 24 ਨਵੰਬਰ ਦਿਨ ਮੰਗਲਵਾਰ ਨੂੰ ਭੁਲੱਥ ਦੇ ਵੱਖ-ਵੱਖ ਗੁਰੂ ਘਰਾਂ ਵਿਚ ਬਡ਼ੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਪਵਿੱਤਰ ਦਿਹਾਡ਼ੇ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਗੁਰੂ ਘਰਾਂ ਵਿਚ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 24-11-2026
ਭੁਲੱਥ, 23 ਨਵੰਬਰ (ਮਨਜੀਤ ਸਿੰਘ ਰਤਨ)-ਸਿੱਖ ਧਰਮ ਦੇ ਪਹਿਲੇ ਗੁਰੂ, ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਅੱਜ 24 ਨਵੰਬਰ ਦਿਨ ਮੰਗਲਵਾਰ ਨੂੰ ਭੁਲੱਥ ਦੇ ਵੱਖ-ਵੱਖ ਗੁਰੂ ਘਰਾਂ ਵਿਚ ਬਡ਼ੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਪਵਿੱਤਰ ਦਿਹਾਡ਼ੇ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਗੁਰੂ ਘਰਾਂ ਵਿਚ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਪ੍ਰਕਾਸ਼ ਪੁਰਬ ਦੇ ਸਮਾਗਮ ਗੁਰਦੁਆਰਾ ਸੁਖ ਸਾਗਰ ਸਾਹਿਬ ਬੇਰੀਆਂ ਵਾਲਾ ਰਾਜਪੁਰ ਭੁਲੱਥ, ਗੁਰਦੁਆਰਾ ਸੰਤਸਰ ਸਾਹਿਬ, ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਅਤੇ ਗੁਰਦੁਆਰਾ ਏਕ ਓਂਕਾਰ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਕਰਵਾਏ ਜਾਣਗੇ। ਵੱਖ-ਵੱਖ ਗੁਰੂ ਘਰਾਂ ਵਿਚ ਸਵੇਰ ਤੋਂ ਹੀ ਸੰਗਤਾਂ ਦੀ ਆਮਦ ਸ਼ੁਰੂ ਹੋਵੇਗੀ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸੰਗਤਾਂ ਆਪਣੀ ਸ਼ਰਧਾ ਅਤੇ ਭਾਵਨਾ ਪ੍ਰਗਟ ਕਰਨਗੀਆਂ। ਇਸ ਮੌਕੇ ਗੁਰੂ ਘਰਾਂ ਵਿਚ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਜਿੱਥੇ ਸੰਗਤਾਂ ਨੂੰ ਬਡ਼ੀ ਸ਼ਰਧਾ ਨਾਲ ਅਤੁੱਟ ਲੰਗਰ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਰਿਵਾਰਾਂ ਸਮੇਤ ਗੁਰੂ ਘਰਾਂ ਵਿਚ ਪਹੁੰਚ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ ਅਤੇ ਗੁਰੂ ਸਾਹਿਬ ਦੀਆਂ ਸਰਬੱਤ ਦੇ ਭ ਲੇ, ਸੱਚਾਈ, ਨਿਮਰਤਾ, ਸੇਵਾ ਤੇ ਬਰਾਬਰਤਾ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿਰਫ਼ ਧਾਰਮਿਕ ਸਮਾਗਮ ਹੀ ਨਹੀਂ, ਸਗੋਂ ਮਨੁੱਖਤਾ, ਭਾਈਚਾਰਕ ਸਾਂਝ, ਸੇਵਾ ਅਤੇ ਪਿਆਰ ਦਾ ਸੰਦੇਸ਼ ਦੇਣ ਵਾਲਾ ਮਹਾਨ ਦਿਹਾਡ਼ਾ ਹੈ, ਜਿਸ ਨੂੰ ਭੁਲੱਥ ਦੇ ਗੁਰੂ ਘਰਾਂ ਵਿਚ ਸੰਗਤਾਂ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ’ਚ ਸਖ਼ੀਆਂ ਨੇ ਅਹਿਮ ਭੂਮਿਕਾ ਨਿਭਾਈ-ਦਵਿੰਦਰਪਾਲ ਸਿੰਘ... ਅਗਲੀ ਖ਼ਬਰ ਅਵਤਾਰ ਸਿੰਘ ਕਰੀਮਪੁਰੀ ਨੇ ਮਕਸੂਦਪੁਰ ਵਿਖੇ ਪਾਰਟੀ ਵਰਕਰਾਂ ਨੂੰ ਕੀਤਾ ਲਾਮਬੰਦ
Ad Position 24