24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭੁਲੱਥ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਭੁਲੱਥ ਵਿਖੇ ਸਮਾਗਮ

ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 25-11-2026
ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਸਬੰਧ ’ਚ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ’ਚ ਸਮਾਗਮ ਕਰਵਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਪ੍ਰੀਤ ਸਿੰਘ, ਸਟੇਟ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ, ਭਾਈ ਪਰਵਿੰਦਰ ਸਿੰਘ ਸਾਰੰਗ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਲਿਟਲ ਏਂਜਲਸ ਕੋ ਐੱਡ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਹਰਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉੱਘੇ ਕਵੀਸ਼ਰ ਭਾਈ ਜਸਬੀਰ ਸਿੰਘ ਚੰਡੇਰ ਨੇ ਕਵੀਸ਼ਰੀ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਸਮਾਗਮ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ ਤੇ ਸੀਨੀਅਰ ਅਕਾਲੀ ਆਗੂ ਠੇਕੇਦਾਰ ਕੁਲਵਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਲ ਸਬੰਧਿਤ ਸੁਸਾਇਟੀ ਦੀਆਂ ਬੀਬੀਆਂ ਤੇ ਲਿਟਲ ਏਂਜਲ ਸਕੂਲ ਦੇ ਵਿਦਿਆਰਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸਟੇਜ ਸਕੱਤਰ ਦੇ ਫ਼ਰਜ਼ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਉਂਦਿਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸੇ ਦੌਰਾਨ ਦਸ਼ਮੇਸ਼ ਸੇਵਕ ਜਥਾ, ਨੌਜਵਾਨ ਸੇਵਾ ਸੁਸਾਇਟੀ, ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਵਲੋਂ ਫਰੂਟ, ਸਲਾਦ, ਪਕੌਡ਼ੇ, ਸਮੋਸੇ, ਬਿਸਕੁੱਟ ਤੇ ਚਾਹ ਦੇ ਲੰਗਰ ਲਗਾਏ ਗਏ, ਜਦਕਿ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਲਈ ਤਿਆਰ ਕੀਤਾ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ’ਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇ. ਦਵਿੰਦਰ ਸਿੰਘ ਢੱਪਈ, ਸ਼੍ਰੋਮਣੀ ਕਮੇਟੀ ਦੀ ਸਾਬਕਾ ਕਾਰਜਕਾਰਨੀ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਲਖਵਿੰਦਰ ਸਿੰਘ ਡੋਗਰਾਂਵਾਲਾ, ਰਸ਼ਪਾਲ ਸਿੰਘ ਸਿਟੀ ਕੇਬਲ ਵਾਲੇ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮੋਹਕ ਸਿੰਘ, ਭਾਈ ਦਵਿੰਦਰ ਸਿੰਘ, ਉੱਘੇ ਧਾਰਮਿਕ ਆਗੂ ਜਥੇ. ਜਸਵਿੰਦਰ ਸਿੰਘ ਬੱਤਰਾ, ਰਸ਼ਪਾਲ ਸਿੰਘ ਸਿਟੀ ਕੇਬਲ ਵਾਲੇ, ਮਨਮੋਹਨ ਸਿੰਘ, ਸੁਖਰਾਜ ਸਿੰਘ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਧੰਜਲ, ਭਾਈ ਵਰਿਆਮ ਸਿੰਘ ਕਪੂਰ, ਪ੍ਰੀਤਪਾਲ ਸਿੰਘ ਸੋਨੂੰ, ਹਰਜੀਤ ਸਿੰਘ ਭਾਟੀਆ, ਭਾਈ ਦਵਿੰਦਰਪਾਲ ਸਿੰਘ, ਹਰਵੰਤ ਸਿੰਘ, ਜਸਪ੍ਰੀਤ ਸਿੰਘ ਸਚਦੇਵਾ, ਗੁਰਪ੍ਰੀਤ ਸਿੰਘ ਸੋਨਾ, ਧੰਨਪ੍ਰੀਤ ਸਿੰਘ ਭਾਟੀਆ, ਜਥੇ. ਸੁਖਜਿੰਦਰ ਸਿੰਘ ਬੱਬਰ, ਗੁਰਪ੍ਰੀਤ ਸਿੰਘ ਬੱਬਲੂ, ਆਗਿਆਪਾਲ ਸਿੰਘ, ਕੰਵਲਜੀਤ ਸਿੰਘ, ਗੁਰਸ਼ਰਨ ਸਿੰਘ, ਜਸਕਰਨ ਸਿੰਘ, ਜਸਬੀਰ ਸਿੰਘ, ਹਰਕਮਲ ਸਿੰਘ, ਸਵਰਨ ਸਿੰਘ, ਦਵਿੰਦਰ ਸਿੰਘ ਦੇਵ, ਪਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਬੱਬਲੂ ਕੌਂਸਲਰ, ਮਾਸਟਰ ਮਲਕੀਤ ਸਿੰਘ, ਦਵਿੰਦਰ ਸਿੰਘ ਦੇਵ, ਸਵਰਨ ਸਿੰਘ ਗਾਬਡ਼ੀਆ, ਭੁਪਿੰਦਰ ਸਿੰਘ, ਮਾਸਟਰ ਮਲਕੀਤ ਸਿੰਘ, ਹਰਸਿਮਰਨ ਸਿੰਘ, ਗੁਰਮੀਤ ਸਿੰਘ ਖ਼ਾਲਸਾ, ਲਖਵੀਰ ਸਿੰਘ ਸਾਹੀ, ਸੁਰਿੰਦਰਪਾਲ ਸਿੰਘ, ਸੁਰਜੀਤ ਸਿੰਘ ਵਿੱਕੀ, ਜਗਜੀਤ ਸਿੰਘ, ਭਾਈ ਭੁਪਿੰਦਰ ਸਿੰਘ, ਗੁਰਨਾਮ ਸਿੰਘ, ਗੁਰਮੇਲ ਸਿੰਘ, ਅਜੀਤ ਸਿੰਘ, ਸ਼ਮਸ਼ੇਰ ਸਿੰਘ, ਕੁਲਵਿੰਦਰ ਸਿੰਘ, ਭਾਈ ਸ਼ੇਰ ਸਿੰਘ, ਉਪਕਾਰ ਸਿੰਘ, ਉੱਜਲ ਸਿੰਘ, ਕੁਲਦੀਪ ਸਿੰਘ, ਭਾਈ ਜਤਿੰਦਰ ਸਿੰਘ, ਪਰਮਿੰਦਰਦੀਪ ਸਿੰਘ, ਬੋਹਡ਼ ਸਿੰਘ, ਭਾਈ ਗੁਰਮੇਜ ਸਿੰਘ, ਸੁਰਜੀਤਪਾਲ ਸਿੰਘ, ਹਰਦਿਆਲ ਸਿੰਘ, ਜਸਬੀਰ ਸਿੰਘ ਰਾਣਾ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ। ਗੁਰਦੁਆਰਾ ਕਲਗੀਧਰ ਸੇਵਕ ਸਭਾ ਦੇਵੀ ਤਲਾਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਕਲਗੀਧਰ ਸੇਵਕ ਸਭਾ ਦੇਵੀ ਤਲਾਬ ਕਪੂਰਥਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਨੇ ਸ਼ਬਦ ਗਾਇਣ ਕੀਤੇ। ਉਪਰੰਤ ਗੁਰਦੁਆਰਾ ਦੇਵੀ ਤਲਾਬ ਦੇ ਹਜ਼ੂਰੀ ਰਾਗੀ ਭਾਈ ਨਰੈਣ ਸਿੰਘ ਦੇ ਜਥੇ ਨੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬੋਲਦਿਆਂ ਸੀਨੀਅਰ ਅਕਾਲੀ ਆਗੂ ਤੇ (ਬਾਕੀ ਸਫ਼ਾ 9’ਤੇ)
Ad Position 22
No active advertisement
ਪਿਛਲੀ ਖ਼ਬਰ ਅਕਾਲੀ ਗੁਰਦੁਆਰਾ ਬੰਗਾ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਸ਼... ਅਗਲੀ ਖ਼ਬਰ ‘ ਆਪ’ ਪਾਰਟੀ ਤੋਂ ਨਿਰਾਸ਼ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਕਾਂਗਰਸ-ਧਾਲੀਵਾਲ
Ad Position 24