24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ ਗੁਰਦੁਆਰਾ ਬੰਗਾ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਫਗਵਾਡ਼ਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾਡ਼ਾ ਦੇ ਗੁਰਦੁਆਰਾ ਸਿੰਘ ਸਭਾ ਨਿੰਮਾਵਾਲਾ ਫਗਵਾਡ਼ਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ । ਇਸ ਮੌਕੇ ਰਾਤ ਵੇਲੇ ਸਜੇ ਧਾਰਮਿਕ ਦੀਵਾਨਾਂ ’ਚ ਪੰਥ ਪ੍ਰਸਿੱਧ ਕੀਰਤਨੀ ਭਾਈ ਸਤਨਾਮ ਸਿੰਘ ਅਰਸ਼ੀ ਫਗਵਾਡ਼ਾ ਵਾਲਿਆਂ ਦੇ ਜਥੇ ਤੋਂ ਇਲਾਵਾ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ ਗਿਆ ।

Ad Position 21
No active advertisement
ਅਜੀਤ ਡੈਸਕ 25-11-2026
ਫਗਵਾਡ਼ਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾਡ਼ਾ ਦੇ ਗੁਰਦੁਆਰਾ ਸਿੰਘ ਸਭਾ ਨਿੰਮਾਵਾਲਾ ਫਗਵਾਡ਼ਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ । ਇਸ ਮੌਕੇ ਰਾਤ ਵੇਲੇ ਸਜੇ ਧਾਰਮਿਕ ਦੀਵਾਨਾਂ ’ਚ ਪੰਥ ਪ੍ਰਸਿੱਧ ਕੀਰਤਨੀ ਭਾਈ ਸਤਨਾਮ ਸਿੰਘ ਅਰਸ਼ੀ ਫਗਵਾਡ਼ਾ ਵਾਲਿਆਂ ਦੇ ਜਥੇ ਤੋਂ ਇਲਾਵਾ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ ਗਿਆ । ਇਸ ਮੌਕੇ ’ਤੇ ਵੱਖ- ਵੱਖ ਸੇਵਾ ਕਰ ਰਹੀਆਂ ਧਾਰਮਿਕ ਸੁਸਾਇਟੀ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ’ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਮੈਂਬਰ ਪਾਰਲੀਮੈਂਟ ਡਾ: ਰਾਜ ਕੁਮਾਰ ਚੱਬੇਵਾਲ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ, ਜਸਪਾਲ ਸਿੰਘ ਢੇਸੀ, ਕੁਲਦੀਪ ਸਰਦਾਨਾ, ਸੂਬਾਈ ਅਕਾਲੀ ਆਗੂ ਅਵਤਾਰ ਸਿੰਘ ਭੁੰਗਰਨੀ, ਬਲਜਿੰਦਰ ਸਿੰਘ ਠੇਕੇਦਾਰ, ਦਲਜੀਤ ਰਾਜੂ ਦਰਵੇਸ਼ ਪਿੰਡ, ਮੇਅਰ ਰਾਜਪਾਲ ਉੱਪਲ, ਮੋਹਨ ਸਿੰਘ ਸਾਈਂ ਤੇ ਅਨੀਤਾ ਸੋਮ ਪ੍ਰਕਾਸ਼ ਕੈਥ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਜਿਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੋਹਣ ਸਿੰਘ ਗਾਂਧੀ, ਤਰਨਜੀਤ ਸਿੰਘ ਕਿੰਨਡ਼ਾ ਵਲੋਂ ਇਸ ਮੌਕੇ ’ਤੇ ਸਹਿਯੋਗ ਦੇਣ ਵਾਲੇ ਸਭਨਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ’ਤੇ ਚੇਅਰਮੈਨ ਅਨੁਰਾਗ ਮਾਨਖੰਡ, ਮੋਹਨ ਸਿੰਘ ਸਾਈਂ, ਮੋਹਨ ਸਿੰਘ ਗਾਧੀ, ਅਵਤਾਰ ਸਿੰਘ ਮੰਡ, ਮਲਕੀਤ ਸਿੰਘ ਰਘਬੋਤਰਾ, ਇੰਦਰ ਸਿੰਘ , ਬਲਜੀਤ ਸਿੰਘ ਬੱਬੂ ਵਾਲੀਆ, ਅਵਤਾਰ ਸਿੰਘ ਵਾਲੀਆ, ਕੁਲਵਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀਆ ਸਾਂਹਸਮੱਲ ਸਾਂਸੀ ਧਰਮ ਸਮਾਜ ਸੰਘ ਦੀ ਪਿੰਡ ਬੁਤਾਲਾ ਵਿਖੇ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਭੁਲੱਥ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ...
Ad Position 24