25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਦੁਆਬਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਲੋਡ਼ਵੰਦਾਂ ਲਈ ਸੰਤ ਸੀਚੇਵਾਲ ਨੂੰ ਕੰਬਲ ਭੇਟ

ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ)-ਦੁਆਬਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: ਵਲੋਂ ਗੁਰਦੁਆਰਾ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਦੁਆਬਾ ਮੈਡੀਕਲ ਪ੍ਰੈਕਟੀਸ਼ਨਰ ਦੇ ਸਾਰੇ ਡਾਕਟਰ ਸਾਹਿਬਾਨ ਵਲੋਂ ਦਸਵੰਧ ਭੇਟਾ ਦੇ ਰੂਪ ਵਿਚ ਕੰਬਲਾਂ ਦੀ ਸੇਵਾ ਕੀਤੀ ਗਈ। ਡਾ.

Ad Position 21
No active advertisement
ਅਜੀਤ ਡੈਸਕ 25-11-2026
ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ)-ਦੁਆਬਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: ਵਲੋਂ ਗੁਰਦੁਆਰਾ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਦੁਆਬਾ ਮੈਡੀਕਲ ਪ੍ਰੈਕਟੀਸ਼ਨਰ ਦੇ ਸਾਰੇ ਡਾਕਟਰ ਸਾਹਿਬਾਨ ਵਲੋਂ ਦਸਵੰਧ ਭੇਟਾ ਦੇ ਰੂਪ ਵਿਚ ਕੰਬਲਾਂ ਦੀ ਸੇਵਾ ਕੀਤੀ ਗਈ। ਡਾ. ਰਾਜੀਵ ਕੁਮਾਰ ਜ਼ਿਲ੍ਹਾ ਪ੍ਰਧਾਨ, ਬਲਵਿੰਦਰ ਸਿੰਘ ਢਿੱਲੋਂ, ਸੋਮਨਾਥ ਮੋਮੀ, ਡਾਕਟਰ ਗੋਪਾਲ ਸਿੰਘ ਤੇ ਉਚੇਚੇ ਤੌਰ ’ਤੇ ਡਾ. ਹਰਜੀਤ ਸਿੰਘ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਦੁਆਬਾ ਮੈਡੀਕਲ ਪ੍ਰੈਕਟੀਸ਼ਨਰ ਦੀ ਸਾਰੀ ਟੀਮ ਵਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਆਸ਼ੀਰਵਾਦ ਲਿਆ। ਜਿਹਡ਼ਾ ਪ੍ਰਧਾਨ ਨੇ ਦੱਸਿਆ ਕਿ ਵੱਧ ਰਹੀ ਠੰਢ ਨੂੰ ਲੈ ਕੇ ਉਨ੍ਹਾਂ ਦੀ ਐਸੋਸੀਏਸ਼ਨ ਵਲੋਂ ਸਾਂਝੇ ਤੌਰ ’ਤੇ ਇਹ ਉਪਰਾਲਾ ਕੀਤਾ। ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਦੁਆਬਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਾਨ ਅੱਗੇ ਅਸੀਂ ਕਲਿਆਣ ਹੈ। ਕਿਸੇ ਲੋਡ਼ਵੰਦ ਦੀ ਜ਼ਰੂਰਤ ਪੂਰੀ ਕਰਨਾ ਬਹੁਤ ਵੱਡਾ ਕਰਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੁਆਬਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪਹਿਲਾਂ ਵੀ ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆਰਥੀ ਆਪਣੇ ਹੁਨਰ ਨੂੰ ਨਿਖਾਰ ਕੇ ਸੁਨਹਿਰੀ ਭਵਿੱਖ ਦੀ ਸਿਰਜਣਾ ਕਰਨ-ਕਮਲਜੀਤ ਸਿੰਘ ਆਈ.ਟੀ.ਆਈ. ਦੀ 5ਵੀਂ ਨੈਸ਼ਨਲ ਸਕ... ਅਗਲੀ ਖ਼ਬਰ ਸਾਹਿਤਕ ਪਿਡ਼ ਨਡਾਲਾ ਦੀ ਇਕੱਤਰਤਾ ’ਚ ਰਚਨਾਵਾਂ ਦਾ ਦੌਰ ਚੱਲਿਆ ਕਵੀਆਂ ਤੇ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਬੰ...
Ad Position 24