ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਸਜਾਇਆ ਨਗਰ ਕੀਰਤਨ
ਢਿਲਵਾਂ, 24 ਨਵੰਬਰ (ਪ੍ਰਵੀਨ ਕੁਮਾਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵੱਲੋਂ ਨਗਰ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ । ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਤੇ ਪਿੱਛੇ ਪਿੱਛੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਬਦ ਗਾਇਣ ਕਰਦੀਆਂ ਹੋਈਆ ਨਾਲ ਚੱਲ ਰਹੀਆਂ ਸਨ ।
ਸ
ਸੰਗਤਾਂ ਦੀ ਸੇਵਾ ਲਈ ਫ਼ਲ ਫਰੂਟ ਵਰਤਾਉਣ ਤੋਂ ਪਹਿਲਾ ਸੇਵਾਦਾਰ।
25-11-2026
ਢਿਲਵਾਂ, 24 ਨਵੰਬਰ (ਪ੍ਰਵੀਨ ਕੁਮਾਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵੱਲੋਂ ਨਗਰ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ । ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਤੇ ਪਿੱਛੇ ਪਿੱਛੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਬਦ ਗਾਇਣ ਕਰਦੀਆਂ ਹੋਈਆ ਨਾਲ ਚੱਲ ਰਹੀਆਂ ਸਨ ।ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਨਜ਼ਦੀਕੀ ਪਿੰਡ ਫੱਤੂ ਚੱਕ, ਰੇਲਵੇ ਡੀਪੂ ਤੋਂ ਹੁੰਦਾ ਹੋਇਆ ਜੀ.ਟੀ ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਰਾਹੀਂ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ, ਰਸਤੇ ਵਿਚ ਵੱਖ ਵੱਖ ਥਾਵਾਂ ਤੇ ਸੰਗਤਾਂ ਦੀ ਲੰਗਰ ਪਰਸ਼ਾਦਾ, ਫ਼ਲ ਫਰੂਟ, ਚਾਹ ਪਕੌਡ਼ਿਆਂ ਆਦਿ ਨਾਲ ਭਰਪੂਰ ਸੇਵਾ ਕੀਤੀ ਗਈ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਦੇ ਪ੍ਰਧਾਨ ਬੂਟਾ ਸਿੰਘ ਟਰਾਂਸਪੋਰਟਰ, ਕੇਵਲ ਸਿੰਘ ਬੰਬਰਾ, ਭਜਨ ਸਿੰਘ, ਬਾਬਾ ਸੁਖਪ੍ਰੀਤ ਸਿੰਘ ਮੁੱਖ ਗ੍ਰੰਥੀ, ਸਤਨਾਮ ਸਿੰਘ ਸਾਬਕਾ ਕੌਂਸਲਰ, ਜੋਗਿੰਦਰ ਸਿੰਘ, ਵਰਿੰਦਰ ਸਿੰਘ, ਸੁਖਪ੍ਰੀਤ ਸਿੰਘ ਕੌਂਸਲਰ, ਸ਼ਰਨਜੀਤ ਸਿੰਘ, ਮਨਦੀਪ ਸਿੰਘ ਬੰਬਰਾ, ਮੰਗਜੀਤ ਸਿੰਘ ਘਈ, ਚਰਨਜੀਤ ਸਿੰਘ ਚੰਨੀ , ਮਨਬੀਰ ਸਿੰਘ ਬੰਬਰਾ, ਮਨੀ ਸੰਧੂ, ਗੁਇਕਬਾਲ ਸਿੰਘ, ਸਾਇਮੰਡ ਆਦਿ ਸਮੇਤ ਵੱਡੀ ਗਿਣਤੀ ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।