24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਮੁਹੱਲਾ ਕੇਸਰੀ ਬਾਗ ਤੋਂ ਨਗਰ ਕੀਰਤਨ ਸਜਾਇਆ

ਕਪੂਰਥਲਾ, 24 ਨਵੰਬਰ (ਸਡਾਨਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਮੁਹੱਲਾ ਕੇਸਰੀ ਬਾਗ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਇਆ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।

Ad Position 21
No active advertisement
ਅਜੀਤ ਡੈਸਕ 25-11-2026
ਕਪੂਰਥਲਾ, 24 ਨਵੰਬਰ (ਸਡਾਨਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਮੁਹੱਲਾ ਕੇਸਰੀ ਬਾਗ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਇਆ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਲੰਗਰ ਲਗਾਕੇ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਜਿੱਥੇ ਸ਼ਬਦੀ ਜਥੇ ਗੁਰਬਾਣੀ ਕੀਰਤਨ ਗਾਇਨ ਕਰ ਰਹੇ ਸਨ ਉੱਥੇ ਨਾਲ ਹੀ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾਡ਼ਾ ਦੇ ਨੌਜਵਾਨਾਂ ਨੇ ਸੰਗਤਾਂ ਨੂੰ ਗਤਕੇ ਦੇ ਜੌਹਰ ਦਿਖਾਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ, ਪ੍ਰਧਾਨ ਕਮਲਜੀਤ ਸਿੰਘ ਕਾਕਾ, ਗੁਰਦੀਪ ਸਿੰਘ ਸੋਨੂੰ, ਕਿਰਪਾਲ ਸਿੰਘ, ਸਰੂਪ ਸਿੰਘ, ਹਰਪ੍ਰੀਤ ਕਾਕਾ, ਦਿਲਬਾਗ ਸਿੰਘ, ਰੇਸ਼ਮ ਸਿੰਘ, ਮੇਜਰ ਸਿੰਘ, ਜਗਤਾਰ ਸਿੰਘ, ਉਂਕਾਰ ਸਿੰਘ, ਰਾਜੂ ਅਟਵਾਲ, ਗਗਨਦੀਪ ਸਿੰਘ, ਸਤਪਾਲ ਸਿੰਘ, ਵਿੱਕੀ ਗੁਜਰਾਲ ਕੌਂਸਲਰ, ਕੁਲਦੀਪ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ ਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਧਵੀ ਭਾਰਤੀ ਨੇ ਵਧਦੇ ‘ਸਕ੍ਰੀਨ ਟਾਈਮ’ ਦੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਸੁਚੇਤ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਸਜਾਇਆ ਨਗਰ ਕੀਰਤਨ
Ad Position 24