24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਬੇਗੋਵਾਲ ’ਚ ਸਜਾਇਆ ਨਗਰ ਕੀਰਤਨ

ਬੇਗੋਵਾਲ, 24 ਨਵੰਬਰ (ਸੁਖਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਤੋਂ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸੁੰਦਰ ਪਾਲਕੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਮੁਹੱਲਿਆਂ ਤੇ ਬਾਜ਼ਾਰਾਂ ’ਚੋਂ ਗੁਜ਼ਰਿਆ।

Ad Position 21
No active advertisement
ਅਜੀਤ ਡੈਸਕ 25-11-2026
ਬੇਗੋਵਾਲ, 24 ਨਵੰਬਰ (ਸੁਖਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਤੋਂ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸੁੰਦਰ ਪਾਲਕੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਮੁਹੱਲਿਆਂ ਤੇ ਬਾਜ਼ਾਰਾਂ ’ਚੋਂ ਗੁਜ਼ਰਿਆ। ਨਗਰ ਕੀਰਤਨ ਦਾ ਰਸਤੇ ’ਚ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ’ਚ ਕਸਬੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਨੂੰ ਸਾਡੇ ਗੁਰੂਆਂ ਵੱਲੋਂ ਦਰਸਾਏ ਰਸਤੇ ’ਤੇ ਚੱਲ ਕੇ ਗੁਰੂ ਵਾਲੇ ਬਣ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਮ-ਲੇਵਾ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਗੁਰੂ ਲਡ਼ ਲੱਗਣ ਲਈ ਕਿਹਾ। ਨਗਰ ਕੀਰਤਨ ’ਚ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਕੌਂਸਲਰ ਜਸਵੰਤ ਸਿੰਘ ਮੁਰੱਬੀਆ, ਵਿਕਰਮਜੀਤ ਸਿੰਘ ਵਿੱਕੀ, ਜਰਨੈਲ ਸਿੰਘ ਯੂ.ਐਸ.ਏ., ਸੰਗਤ ਸਿੰਘ ਸੁਦਾਮਾ, ਅਸ਼ੋਕ ਕੁਮਾਰ ਬਤਰਾ, ਬਲਵਿੰਦਰ ਸਿੰਘ ਬਿੱਟੂ, ਸੁਖਵਿੰਦਰ ਸਿੰਘ ਪ੍ਰੇਮ, ਸਰੂਪ ਸਿੰਘ ਖਾਸਰੀਆ, ਕੰਵਲਜੀਤ ਸਿੰਘ ਤੁਲੀ, ਗੁਰਦੀਪ ਸਿੰਘ ਤੁਲੀ, ਮੌਂਟੀ ਬੇਗੋਵਾਲ, ਪ੍ਰੋ ਕਮਲਜੀਤ ਸਿੰਘ, ਆਸਾ ਸਿੰਘ, ਹਰਵਿੰਦਰ ਸਿੰਘ ਪੱਪੂ, ਗੁਰਇਕਬਾਲ ਸਿੰਘ ਤੁਲੀ, ਮਾ.ਕਰਨੈਲ ਸਿੰਘ , ਡਾ.ਤਰਸੇਮ ਸਿੰਘ , ਡਾ.ਮਨਿੰਦਰ ਸਿੰਘ , ਸਰੂਪ ਸਿੰਘ , ਗੁਰਦੀਪ ਸਿੰਘ , ਰੂਪ ਸਿੰਘ ਖਾਸਰੀਆ , ਦਵਿੰਦਰ ਸਿੰਘ ਡਿੰਪਲ , ਅਮਰੀਕ ਸਿੰਘ , ਸਰਬਜੀਤ ਸਿੰਘ ਸਦਿਓਡ਼ਾ , ਨਰੇਸ਼ ਕੁਮਾਰ , ਇੰਦਰਜੀਤ ਸਿੰਘ ਸਦੇਉਡ਼ਾ , ਦਲਜੀਤ ਕੌਰ , ਕੌਂਸਲਰ ਜਸਵਿੰਦਰ ਕੌਰ , ਨਿਸ਼ਾਨ ਸਿੰਘ ਚੀਮਾ, ਵਿਰਸਾ ਸਿੰਘ, ਗੁਰਮੇਲ ਸਿੰਘ, ਮਾਸਟਰ ਕਰਨੈਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਾ ਚੌਥਾ ਨਗਰ ਕੀਰਤਨ ਸਮਾਪਤ ਅਗਲੀ ਖ਼ਬਰ ਅਕਾਲੀ ਗੁਰਦੁਆਰਾ ਬੰਗਾ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24