24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

557 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਬਜ਼ੁਰਗ ਸ਼ਰਧਾਲੂਆਂ ਲਈ ਵਿਸ਼ੇਸ਼ ਸਹਾਇਤਾ ਕੇਂਦਰ ਸਥਾਪਤ

ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ)-ਸਮਾਜ ਦੇ ਹਰ ਵਰਗ ਦੀ ਭਲਾਈ, ਸੁਰੱਖਿਆ ਤੇ ਸਹੂਲਤ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਔਰਤਾਂ, ਬੱਚਿਆਂ , ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਬਜ਼ੁਰਗ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਪਵਿੱਤਰ ਨਗਰੀ ਦੇ ਵੱਖ-ਵੱਖ ਸਥਾਨਾਂ ’ਤੇ ਵਿਸ਼ੇਸ਼ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ, ਤਾਂ ਜੋ ਖ਼ਾਸ ਦੇਖ ਭਾਲ ਤੇ ਸਹਾਇਤਾ ਦੀ ਲੋਡ਼ ਵਾਲੇ ਸ਼ਰਧਾਲੂਆਂ ਨੂੰ ਸਮਾਗਮਾਂ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਅਜੀਤ ਡੈਸਕ 25-11-2026
ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ)-ਸਮਾਜ ਦੇ ਹਰ ਵਰਗ ਦੀ ਭਲਾਈ, ਸੁਰੱਖਿਆ ਤੇ ਸਹੂਲਤ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਔਰਤਾਂ, ਬੱਚਿਆਂ , ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਬਜ਼ੁਰਗ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਪਵਿੱਤਰ ਨਗਰੀ ਦੇ ਵੱਖ-ਵੱਖ ਸਥਾਨਾਂ ’ਤੇ ਵਿਸ਼ੇਸ਼ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ, ਤਾਂ ਜੋ ਖ਼ਾਸ ਦੇਖ ਭਾਲ ਤੇ ਸਹਾਇਤਾ ਦੀ ਲੋਡ਼ ਵਾਲੇ ਸ਼ਰਧਾਲੂਆਂ ਨੂੰ ਸਮਾਗਮਾਂ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਸਹਾਇਤਾ ਕੇਂਦਰ ਮਾਰਕੀਟ ਕਮੇਟੀ ਦਫ਼ਤਰ, ਗੁਰਦੁਆਰਾ ਸ੍ਰੀ ਬੇਰ ਸਾਹਿਬ, ਲੋਹੀਆਂ ਚੁੰਗੀ, ਬੀ.ਡੀ.ਪੀ.ਓ. ਦਫ਼ਤਰ, ਬੱਸ ਸਟੈਂਡ ਨੇਡ਼ੇ ਤੇ ਹੋਰ ਪ੍ਰਮੁੱਖ ਥਾਵਾਂ ’ਤੇ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ’ਤੇ ਵਿਸ਼ੇਸ਼ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ, ਜੋ ਸ਼ਰਧਾਲੂਆਂ ਨੂੰ ਲੋਡ਼ੀਂਦੀ ਸਹਾਇਤਾ ਪ੍ਰਦਾਨ ਕਰਨ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਤੇ ਲੋਡ਼ ਪੈਣ ’ਤੇ ਹਰ ਸੰਭਵ ਮਦਦ ਮੁਹੱਈਆ ਕਰਵਾਉਣਗੇ।ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਜੀਵ ਢਾਂਡਾ ਨੇ ਦੱਸਿਆ ਕਿ ਇਹ ਉਪਰਾਲਾ ਪੰਜਾਬ ਸਰਕਾਰ ਦੀ ਵੱਡੇ ਧਾਰਮਿਕ ਸਮਾਗਮਾਂ ਦੌਰਾਨ ਹਰ ਵਰਗ ਲਈ ਸਮਾਵੇਸ਼ੀ, ਲੋਕ-ਪੱਖੀ ਅਤੇ ਸੁਖਾਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਵਚਨਬੱਧਤਾ ਦਾ ਹਿੱਸਾ ਹੈ।
Ad Position 22
No active advertisement
ਪਿਛਲੀ ਖ਼ਬਰ 557 ਵੇਂ ਪ੍ਰਕਾਸ਼ ਪੁਰਬ ਮੌਕੇ ਅਰਜਨਾ ਐਵਾਰਡੀ ਸੱਜਣ ਸਿੰਘ ਦੀ ਅਗਵਾਈ ’ਚ ਕਰਵਾਇਆ ਕਬੱਡੀ ਟੂਰਨਾਮੈਂਟ ਅਗਲੀ ਖ਼ਬਰ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਾ ਚੌਥਾ ਨਗਰ ਕੀਰਤਨ ਸਮਾਪਤ
Ad Position 24