26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸੁਲਤਾਨਪੁਰ ਲੋਧੀ (ਕਪੂਰਥਲਾ), 25 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਹੋਏ ਸਮਾਗਮ ਦੌਰਾਨ ਬੀਤੀ ਦੇਰ ਰਾਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026


* ਗੁਰੂ ਜੀ ਦੇ ਫ਼ਲਸਫ਼ੇ ਨੂੰ ਆਪਣੇ ਜੀਵਨ ’ਚ ਅਪਣਾਉਣ ਦੀ ਲੋਡ਼-ਧਾਮੀ

ਸੁਲਤਾਨਪੁਰ ਲੋਧੀ (ਕਪੂਰਥਲਾ), 25 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਹੋਏ ਸਮਾਗਮ ਦੌਰਾਨ ਬੀਤੀ ਦੇਰ ਰਾਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ ਤੇ ਹੁਕਮਨਾਮੇ ਦੀ ਕਥਾ ਉੱਘੇ ਸੰਤ ਮਹਾਂਪੁਰਸ਼ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਸਿੱਖ ਪੰਥ ਤੇ ਸਮੂਹ ਭਾਈਚਾਰੇ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖ ਨੂੰ ਨਾਮ ਸਿਮਰਨ, ਕਿਰਤ ਕਰਨ, ਵੰਡ ਛਕਣ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਨਾ ਦਿੱਤੀ ਤੇ ਗ੍ਰਹਿਸਥੀ ਜੀਵਨ ਵਿਚ ਰਹਿੰਦੀਆਂ ਗੁਰੂ ਸ਼ਬਦ ਨਾਲ ਜੁਡ਼ ਕੇ ਅਕਾਲ ਪੁਰਖ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦਾ ਰਾਹ ਦਿਖਾਇਆ। ਉਨ੍ਹਾਂ ਇਸ ਪਾਵਨ ਅਵਸਰ ’ਤੇ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਸਮੁੱਚੀਆਂ ਪੰਥਕ ਸੰਸਥਾਵਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ ਤੇ ਬਾਅਦ ਉਨ੍ਹਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਭਿੱਟੇਵਿੰੰਡ, ਗੁਰਮੀਤ ਸਿੰਘ ਬੂਹ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗਡ਼੍ਹ ਸਾਹਿਬ ਵਾਲੇ, ਬਾਬਾ ਸੁੱਖਾ ਸਿੰਘ ਸਰਹਾਲੀ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਪ੍ਰਗਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਸੀਨੀਅਰ ਅਕਾਲੀ ਆਗੂ ਇੰਜ. ਸਵਰਨ ਸਿੰਘ, ਅੰਮ੍ਰਿਤਪਾਲ ਸਿੰਘ ਕੁਲਾਰ, ਮੀਤ ਸਕੱਤਰ ਗੁਰਨਾਮ ਸਿੰਘ ਤੇ ਸਤਨਾਮ ਸਿੰਘ ਰਿਆਡ਼, ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਸੁਰਜੀਤ ਸਿੰਘ ਰਾਣਾ, ਵਧੀਕ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ, ਵਧੀਕ ਮੈਨੇਜਰ ਚੰਚਲ ਸਿੰਘ, ਮੀਤ ਮੈਨੇਜਰ ਗੁਰਦੀਪ ਸਿੰਘ, ਬਾਬਾ ਸਤਨਾਮ ਸਿੰਘ, ਸੀਨੀਅਰ ਆਗੂ ਦਿਲਬਾਗ ਸਿੰਘ ਗਿੱਲ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਰਾਜਾ, ਨੰਬਰਦਾਰ ਸਤਨਾਮ ਸਿੰਘ, ਮਨਜੀਤ ਸਿੰਘ ਗੋਲਡੀ, ਬਾਬਾ ਜਗਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੇ ਵੱਖ-ਵੱਖ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਵਾਏ ਕੁਝ ਦੁਕਾਨਦਾਰਾਂ ਦੇ ਸਾਮਾਨ ਕੀਤੇ ਜ਼ਬਤ ਅਗਲੀ ਖ਼ਬਰ ‘ਆਪ’ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਹੋਏ ਆਹਮੋ-ਸਾਹਮਣੇ
Ad Position 24