ਨਗਰ ਨਿਗਮ ਨੇ ਵੱਖ-ਵੱਖ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਵਾਏ
ਕੁਝ ਦੁਕਾਨਦਾਰਾਂ ਦੇ ਸਾਮਾਨ ਕੀਤੇ ਜ਼ਬਤ
ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ)-ਨਗਰ ਨਿਗਮ ਕਮਿਸ਼ਨਰ ਕਮਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਇੰਸਪੈਕਟਰ ਮਨੋਜ ਰੱਤੀ ਦੀ ਅਗਵਾਈ ’ਚ ਤਹਿਬਾਜ਼ਾਰੀ ਦੀ ਟੀਮ ਵਲੋਂ ਕਪੂਰਥਲਾ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕੀਤਾ ਤੇ ਦੁਕਾਨਦਾਰਾਂ ਵਲੋਂ ਮਿੱਥੀ ਹੱਥ ਤੋਂ ਬਾਹਰ ਰੱਖੇ ਸਮਾਨ ਨੂੰ ਜ਼ਬਤ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮਨੋਜ ਰੱਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਆ ਰਹੀਆਂ ਸਨ ਕਿ ਨਾਜਾਇਜ਼ ਕਬਜ਼ਿਆਂ ਕਾਰਨ ਸ਼ਹਿਰ ’ਚ ਟਰੈਫ਼ਿਕ ਦੀ ਸਮੱਸਿਆ ਪੈਦਾ ਹੋ ਰਹੀ ਹੈ।
ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ)-ਨਗਰ ਨਿਗਮ ਕਮਿਸ਼ਨਰ ਕਮਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਇੰਸਪੈਕਟਰ ਮਨੋਜ ਰੱਤੀ ਦੀ ਅਗਵਾਈ ’ਚ ਤਹਿਬਾਜ਼ਾਰੀ ਦੀ ਟੀਮ ਵਲੋਂ ਕਪੂਰਥਲਾ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕੀਤਾ ਤੇ ਦੁਕਾਨਦਾਰਾਂ ਵਲੋਂ ਮਿੱਥੀ ਹੱਥ ਤੋਂ ਬਾਹਰ ਰੱਖੇ ਸਮਾਨ ਨੂੰ ਜ਼ਬਤ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮਨੋਜ ਰੱਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਆ ਰਹੀਆਂ ਸਨ ਕਿ ਨਾਜਾਇਜ਼ ਕਬਜ਼ਿਆਂ ਕਾਰਨ ਸ਼ਹਿਰ ’ਚ ਟਰੈਫ਼ਿਕ ਦੀ ਸਮੱਸਿਆ ਪੈਦਾ ਹੋ ਰਹੀ ਹੈ। ਜਿਸ ’ਤੇ ਉਨ੍ਹਾਂ ਅੰਮ੍ਰਿਤਸਰ ਰੋਡ, ਹਨੂਮਾਨ ਮੰਦਿਰ ਤੋਂ ਹੁੰਦਿਆਂ ਹੋਇਆ ਸਤਨਰਾਇਣ ਬਾਜ਼ਾਰ, ਭਗਤ, ਸਿੰਘ ਚੌਂਕ, ਸ਼ਿਵ ਮੰਦਿਰ ਚੌਂਕ ਤੇ ਠੰਡੀ ਸਡ਼ਕ ਵਿਖੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਤੇ ਕੁੱਝ ਦੁਕਾਨਦਾਰਾਂ ਦਾ ਸਮਾਨ ਜ਼ਬਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਇੰਸਪੈਕਟਰ ਇੰਦਰਜੀਤ, ਇੰਸਪੈਕਟਰ ਦੀਪਕ ਕੁਮਾਰ, ਕਲਰਕ ਕਰਨਵੀਰ ਮੌਂਟੀ, ਨਵਜੋਤ ਸਿੰਘ, ਰਾਹੁਲ, ਮਨਪ੍ਰੀਤ ਆਦਿ ਹਾਜ਼ਰ ਸਨ।