26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਾਂ ਖੇਡ ਕਬੱਡੀ ਦੇ ਪ੍ਰਮੋਟਰ ਕਾਲਾ ਬਾਗਡ਼ੀਆਂ ਨੂੰ ਸਦਮਾ-ਪਿਤਾ ਦਾ ਦਿਹਾਂਤ ਬੀਬੀ ਜਗੀਰ ਕੌਰ, ਯੁਵਰਾਜ ਭੁਪਿੰਦਰ ਸਿੰਘ ਤੇ ਹੋਰਨਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਬੇਗੋਵਾਲ, 25 ਨਵੰਬਰ (ਸੁਖਜਿੰਦਰ ਸਿੰਘ)-ਮਾਂ ਖੇਡ ਕਬੱਡੀ ਦੇ ਪ੍ਰਮੋਟਰ ਤੇ ਨੈਸ਼ਨਲ ਪੱਧਰ ਦੇ ਕਬੱਡੀ ਖਿਡਾਰੀ ਬਲਵਿੰਦਰ ਸਿੰਘ ਕਾਲਾ ਬਾਗਡ਼ੀਆਂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸਾਬਕਾ ਸਰਪੰਚ ਅਜੀਤ ਸਿੰਘ ਬਾਗਡ਼ੀਆਂ ਦਾ ਸੰਖੇਪ ਜੀਵਨ ਬਿਮਾਰੀ ਪਿੱਛੋਂ ਦਿਹਾਤ ਹੋ ਗਿਆ, ਜਿਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਪਿੰਡ ਬਾਗਡ਼ੀਆਂ ਵਿਖੇ ਸੈਂਕਡ਼ੇ ਸੇਜਲ ਅੱਖਾਂ ਨਾਲ ਕੀਤਾ ਗਿਆ। ਉਨ੍ਹਾਂ ਦੀ ਇਸ ਬੇਵਕਤੀ ਮੌਤ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਬੇਗੋਵਾਲ, 25 ਨਵੰਬਰ (ਸੁਖਜਿੰਦਰ ਸਿੰਘ)-ਮਾਂ ਖੇਡ ਕਬੱਡੀ ਦੇ ਪ੍ਰਮੋਟਰ ਤੇ ਨੈਸ਼ਨਲ ਪੱਧਰ ਦੇ ਕਬੱਡੀ ਖਿਡਾਰੀ ਬਲਵਿੰਦਰ ਸਿੰਘ ਕਾਲਾ ਬਾਗਡ਼ੀਆਂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸਾਬਕਾ ਸਰਪੰਚ ਅਜੀਤ ਸਿੰਘ ਬਾਗਡ਼ੀਆਂ ਦਾ ਸੰਖੇਪ ਜੀਵਨ ਬਿਮਾਰੀ ਪਿੱਛੋਂ ਦਿਹਾਤ ਹੋ ਗਿਆ, ਜਿਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਪਿੰਡ ਬਾਗਡ਼ੀਆਂ ਵਿਖੇ ਸੈਂਕਡ਼ੇ ਸੇਜਲ ਅੱਖਾਂ ਨਾਲ ਕੀਤਾ ਗਿਆ। ਉਨ੍ਹਾਂ ਦੀ ਇਸ ਬੇਵਕਤੀ ਮੌਤ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਇਲਾਕੇ ਭਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਕੁਲਦੀਪ ਸਿੰਘ ਟਾਂਡੀ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ, ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਸੌਰਵ ਖੁੱਲਰ ਭਾਜਪਾ ਆਗੂ, ਸਮਾਜ ਸੇਵੀ ਹਰਪ੍ਰੀਤ ਸਿੰਘ ਟੀਟੂ, ਗੁਰਮੀਤ ਸਿੰਘ ਚੀਮਾ, ਦਲਜੀਤ ਸਿੰਘ ਨਡਾਲਾ, ਵਿਕਾਸ ਜੁਲਕਾ, ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ,ਸੁਖਵਿੰਦਰ ਸਿੰਘ ਸਰਪੰਚ ਬਾਗਡ਼ੀਆਂ, ਥਾਣੇਦਾਰ ਅਜੈਬ ਸਿੰਘ, ਪਰਮਜੀਤ ਸਿੰਘ ਬਾਗਡ਼ੀਆਂ, ਹਰਜਿੰਦਰ ਸਿੰਘ ਥਾਣਾ ਮੁਖੀ ਭੁਲੱਥ, ਲਾਡੀ ਸਰਪੰਚ, ਹਜੂਰ ਸਿੰਘ ਮੱਲੀ, ਜਗਮੋਹਨ ਸਿੰਘ ਮੱਲੀ, ਕੁਲਦੀਪ ਸਿੰਘ ਮੱਲੀ, ਇਕਬਾਲ ਸਿੰਘ, ਜਗਮੋਹਨ ਸਿੰਘ ਜੇ.ਈ. ਆਦਿ ਨੇ ਵੀ ਕਾਲਾ ਬਾਗਡ਼ੀਆਂ ਨਾਲ ਉਨ੍ਹਾਂ ਦੇ ਪਿਤਾ ਦੇ ਚਲੇ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਵਰਗੀ ਅਜੀਤ ਸਿੰਘ ਸਾਬਕਾ ਸਰਪੰਚ ਦੀ ਅੰਤਿਮ ਅਰਦਾਸ ਇੱਕ ਦਸੰਬਰ ਨੂੰ ਹੋਵੇਗੀ
Ad Position 22
No active advertisement
ਪਿਛਲੀ ਖ਼ਬਰ ਗੰਨਾ ਕਿਸਾਨ ਭਲਕੇ ਸਵੇਰੇ 10 ਵਜੇ ਸ਼ੂਗਰ ਮਿੱਲ ਦੇ ਗੇਟ ’ਤੇ ਹੋਣਗੇ ਇਕੱਠੇ-ਜੀ.ਟੀ. ਰੋਡ ਕਰਨਗੇ ਜਾਮ ਅਗਲੀ ਖ਼ਬਰ ਵਿਸ਼ਵ ਮਾਨਵ ਰੂਹਾਨੀ ਕੇਂਦਰ ਨੇ ਗੁਰਪੁਰਬ ਮੌਕੇ ਲਾਇਆ ਮੁਫ਼ਤ ਮੈਡੀਕਲ ਕੈਂਪ
Ad Position 24