ਗੰਨਾ ਕਿਸਾਨ ਭਲਕੇ ਸਵੇਰੇ 10 ਵਜੇ ਸ਼ੂਗਰ ਮਿੱਲ ਦੇ ਗੇਟ ’ਤੇ ਹੋਣਗੇ ਇਕੱਠੇ-ਜੀ.ਟੀ. ਰੋਡ ਕਰਨਗੇ ਜਾਮ
ਫਗਵਾਡ਼ਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਗੰਨੇ ਦੀ ਬਕਾਇਆ ਰਾਸ਼ੀ ਤੇ ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਭਲਕੇ 26 ਨਵੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਜੀ. ਟੀ.
ਫਗਵਾਡ਼ਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਗੰਨੇ ਦੀ ਬਕਾਇਆ ਰਾਸ਼ੀ ਤੇ ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਭਲਕੇ 26 ਨਵੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਜੀ.ਟੀ. ਰੋਡ ਜਾਮ ਕੀਤਾ ਜਾਵੇਗਾ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੀ ਅੱਜ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਕਿਰਪਾਲ ਸਿੰਘ ਮੁਸਾਪੂਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ’ਚ ਸੰਘਰਸ਼ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਭਲਕੇ ਸਵੇਰੇ 10 ਵਜੇ ਕਿਸਾਨ ਸ਼ੂਗਰ ਮਿੱਲ ਦੇ ਗੇਟ ’ਤੇ ਇਕੱਠੇ ਹੋਣਗੇ। ਉਪਰੰਤ ਸਰਕਾਰ ਨੂੰ ਮਸਲੇ ਦਾ ਹੱਲ ਕਰਨ ਲਈ ਅੱਧੇ ਘੰਟੇ ਦਾ ਸਮਾਂ ਦਿੱਤਾ ਜਾਵੇਗਾ, ਜੇਕਰ ਇਸ ਸਮੇਂ ਦੌਰਾਨ ਬਕਾਇਆ ਰਾਸ਼ੀ ਦੀ ਅਦਾਇਗੀ ਸਬੰਧੀ ਕੋਈ ਠੋਸ ਭਰੋਸਾ ਨਾ ਮਿਲਿਆ ਤਾਂ ਕਿਸਾਨ ਜੀ.ਟੀ. ਰੋਡ ’ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦੇਣਗੇ। ਕਿਸਾਨਾਂ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਲੈਣ ਲਈ ਸੰਘਰਸ਼ ਜਾਰੀ ਰਹੇਗਾ ਤੇ ਅਦਾਇਗੀ ਹੋਣ ਤੱਕ ਉਹ ਪਿੱਛੇ ਨਹੀਂ ਹਟਣਗੇ। ਮੀਟਿੰਗ ਦੌਰਾਨ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ।