ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਤੋਂ ਨਗਰ ਕੀਰਤਨ ਸਜਾਇਆ
ਬੀਬੀ ਜਗੀਰ ਕੌਰ ਨੇ ਕੀਤੀ ਸ਼ਿਰਕਤ- ਵੱਖ-ਵੱਖ ਪਿੰਡਾਂ ’ਚ ਸੰਗਤਾਂ ਵਲੋਂ ਕੀਤਾ ਨਿੱਘਾ ਸਵਾਗਤ
ਨਡਾਲਾ, 25 ਨਵੰਬਰ (ਰਘਬਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਪਾਤਸ਼ਾਹੀ ਛੇਵੀਂ ਨਡਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਨਡਾਲਾ, 25 ਨਵੰਬਰ (ਰਘਬਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਪਾਤਸ਼ਾਹੀ ਛੇਵੀਂ ਨਡਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਨਗਰ ਕੀਰਤਨ ਗੁਰਦੁਆਰਾ ਬਾਉਲੀ ਸਾਹਿਬ ਤੋਂ ਆਰੰਭ ਹੋ ਕੇ ਅੱਡਾ ਨਡਾਲਾ, ਬਿੱਲਪੁਰ, ਖ਼ਾਨਪੁਰ, ਬਾਮੂੰਵਾਲ, ਸ਼ੇਰੂਵਾਲ, ਤਲਵੰਡੀ ਪੁਰਦਲ, ਹੁੱਸੇਵਾਲ, ਤਲਵਾਡ਼ਾ, ਮਾਡਲ ਟਾਊਨ, ਦਮੂਲੀਆ, ਬੂਲੇਵਾਲ, ਪਸੀਏਵਾਲ ਤੇ ਰਾਏਪੁਰ ਰਾਜਪੂਤਾਂ ਸਮੇਤ ਵੱਖ-ਵੱਖ ਪਿੰਡਾਂ ’ਚੋਂ ਹੁੰਦਾ ਹੋਇਆ ਮੁਡ਼ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਜੀ.ਐਨ.ਪੀ.ਕੇ.ਐਸ. ਪਬਲਿਕ ਸਕੂਲ ਨਡਾਲਾ ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਰਸਤੇ ’ਚ ਜੀ.ਐਨ.ਪੀ.ਕੇ.ਐਸ. ਪਬਲਿਕ ਸਕੂਲ ਨਡਾਲਾ, ਨਡਾਲਾ ਕਾਲਜ, ਪੰਜਾਬ ਨੈਸ਼ਨਲ ਬੈਂਕ, ਨਡਾਲਾ ਬਾਜ਼ਾਰ ਸਮੂਹ ਦੁਕਾਨਦਾਰ ਤੇ ਹੋਰਨਾਂ ਸੰਗਤਾਂ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਤੋਂ ਇਲਾਵਾ ਨਡਾਲਾ ਚੌਕ ਵਿਖੇ ਚੌਕੀ ਇੰਚਾਰਜ ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਨਗਰ ਕੀਰਤਨ ਨੂੰ ਸਲਾਮੀ ਦਿੱਤੀ ਗਈ ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਅਖੀਰ ’ਚ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਦੇ ਮੈਨੇਜਰ ਭਾਈ ਭੁਪਿੰਦਰ ਸਿੰਘ ਨੇ ਨਗਰ ਕੀਰਤਨ ’ਚ ਸ਼ਾਮਲ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਮੈਨੇਜਰ ਭਾਈ ਭੁਪਿੰਦਰ ਸਿੰਘ, ਡਾ: ਨਰਿੰਦਰ ਪਾਲ ਬਾਵਾ, ਮੀਤ ਪ੍ਰਧਾਨ ਨਗਰ ਪੰਚਾਇਤ ਨਡਾਲਾ ਸੰਦੀਪ ਪਸਰੀਚਾ, ਅਵਤਾਰ ਸਿੰਘ ਮੁਲਤਾਨੀ, ਪਲਵਿੰਦਰ ਸਿੰਘ ਘੋਤਡ਼ਾ,ਬਾਬਾ ਬਲਵਿੰਦਰ ਸਿੰਘ ਦਿੱਲੀ ਵਾਲੇ, ਸੂਰਤ ਸਿੰਘ ਮੁਲਤਾਨੀ, ਮਨਜਿੰਦਰ ਸਿੰਘ ਲਾਡੀ, ਸੰਦੀਪ ਕੁਮਾਰ ਲੈਬ ਵਾਲੇ, ਬਲਵਿੰਦਰ ਸਿੰਘ ਮੁਲਤਾਨੀ, ਰਘਵਿੰਦਰ ਸਿੰਘ ਸਾਹੀ, ਉਂਕਾਰ ਸਿੰਘ ਸਾਹੀ, ਬੱਬੂ ਵਰਮਾ ਨਡਾਲਾ, ਬਲਬੀਰ ਸਿੰਘ ਬਾਊ, ਅਮਰਜੀਤ ਸਿੰਘ ਸਾਹਿਬ, ਹਰਭਜਨ ਸਿੰਘ ਵਾਲੀਆ, ਰੇਸ਼ਮ ਸਿੰਘ ਪੱਡਾ, ਹੈੱਡ ਗ੍ਰੰਥੀ ਬਲਜਿੰਦਰ ਸਿੰਘ, ਰਣਜੀਤ ਸਿੰਘ,ਜੋਬਨਪ੍ਰੀਤ ਸਿੰਘ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਨੇਕ ਸਿੰਘ, ਸੁਮਨਪ੍ਰੀਤ ਸਿੰਘ, ਅੰਮ੍ਰਿਤ ਪਾਲ ਸਿੰਘ, ਰਜਵੰਤ ਸਿੰਘ ਆਦਿ ਹਾਜ਼ਰ ਸਨ।