ਭੁਪਿੰਦਰ ਸਿੰਘ ਨੇ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਸੰਭਾਲਿਆ
ਢਿਲਵਾਂ, 25 ਨਵੰਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ)-ਦਫ਼ਤਰ ਨਗਰ ਪੰਚਾਇਤ ਢਿਲਵਾਂ ਵਿਖੇ ਭੁਪਿੰਦਰ ਸਿੰਘ ਵਲੋਂ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਸੰਭਾਲਿਆ । ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ ਨਗਰ ਦਾ ਕੋਈ ਕੰਮ ਨਹੀਂ ਹੋ ਰਿਹਾ, ਉਹ ਇਸ ਸਬੰਧੀ ਉਨ੍ਹਾਂ ਨਾਲ ਦਫ਼ਤਰ ਸੰਪਰਕ ਕਰ ਸਕਦੇ ਹਨ।
ਢਿਲਵਾਂ, 25 ਨਵੰਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ)-ਦਫ਼ਤਰ ਨਗਰ ਪੰਚਾਇਤ ਢਿਲਵਾਂ ਵਿਖੇ ਭੁਪਿੰਦਰ ਸਿੰਘ ਵਲੋਂ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਸੰਭਾਲਿਆ । ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ ਨਗਰ ਦਾ ਕੋਈ ਕੰਮ ਨਹੀਂ ਹੋ ਰਿਹਾ, ਉਹ ਇਸ ਸਬੰਧੀ ਉਨ੍ਹਾਂ ਨਾਲ ਦਫ਼ਤਰ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦਫ਼ਤਰ ਢਿਲਵਾਂ ਵਿਚ ਹਰ ਵਿਅਕਤੀ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਬਲਜੀਤ ਸਿੰਘ ਢਿੱਲੋਂ ਬਲਾਕ ਪ੍ਰਧਾਨ ਆਪ, ਦਲਬੀਰ ਸਿੰਘ ਕੌਂਸਲਰ, ਕਮਲ ਕੁਮਾਰ ਜੂਨੀਅਰ ਸਹਾਇਕ, ਸੁਖਦੇਵ ਸਿੰਘ ਇੰਸਪੈਕਟਰ , ਸੰਜੀਵ ਸ਼ਰਮਾ ਸੀਨੀਅਰ ਆਗੂ, ਬਾਬਾ ਬਲਦੇਵ ਸਿੰਘ ਮੀਤ ਪ੍ਰਧਾਨ ਨਗਰ ਪੰਚਾਇਤ ਢਿਲਵਾਂ, ਸੁਨੀਲ ਅਨੰਦ ਕੌਂਸਲਰ, ਇੰਸਪੈਕਟਰ ਬਲਵਿੰਦਰ ਸਿੰਘ ਆਦਿ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।