26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ’ਚ ਕਿਸਾਨੀ ਮਸਲਿਆਂ ’ਤੇ ਹੋਈ ਵਿਚਾਰ-ਚਰਚਾ

ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਧੀਰ ਦੀ ਪ੍ਰਧਾਨਗੀ ਹੇਠ ਪਿੰਡ ਮਾਨਾ ਤਲਵੰਡੀ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ, ਫ਼ਸਲਾਂ ਦੇ ਭਾਅ, ਖੇਤੀਬਾਡ਼ੀ ਖ਼ਰਚਿਆਂ ਵਿਚ ਲਗਾਤਾਰ ਹੋ ਰਹੇ ਵਾਧੇ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਧੀਰ ਦੀ ਪ੍ਰਧਾਨਗੀ ਹੇਠ ਪਿੰਡ ਮਾਨਾ ਤਲਵੰਡੀ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ, ਫ਼ਸਲਾਂ ਦੇ ਭਾਅ, ਖੇਤੀਬਾਡ਼ੀ ਖ਼ਰਚਿਆਂ ਵਿਚ ਲਗਾਤਾਰ ਹੋ ਰਹੇ ਵਾਧੇ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਆਲੂ ਦੀ ਫ਼ਸਲ ਦੇ ਲਗਾਤਾਰ ਘੱਟ ਰਹੇ ਭਾਅ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਆਲੂ ਦਾ ਭਾਅ 50 ਤੋਂ 60 ਰੁਪਏ ਪ੍ਰਤੀ ਬੋਰੀ ਤੱਕ ਪਹੁੰਚ ਗਿਆ ਹੈ, ਜਦਕਿ ਨਵੇਂ ਆਲੂਆਂ ਦੇ ਭਾਅ ਵੀ ਬਹੁਤ ਘੱਟ ਮਿਲ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨਵੇਂ ਆਲੂ ਦੀ ਪੱਕੀ ਪੁਟਾਈ ਦਾ ਘੱਟੋ-ਘੱਟ ਭਾਅ 1500 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਖਾਦਾਂ, ਖੇਤੀਬਾਡ਼ੀ ਦਵਾਈਆਂ, ਬੀਜ, ਲਵਾਈ, ਠੇਕੇ ਅਤੇ ਮਜ਼ਦੂਰੀ ਦੇ ਖ਼ਰਚੇ ਲਗਾਤਾਰ ਵਧ ਰਹੇ ਹਨ, ਜਿਸ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਦਿਨੋ-ਦਿਨ ਕਮਜ਼ੋਰ ਹੋ ਰਹੀ ਹੈ। ਖ਼ਾਸ ਕਰਕੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਆਲੂ ਉਤਪਾਦਕ ਕਿਸਾਨ ਪਿਛਲੇ ਕਈ ਸਾਲਾਂ ਤੋਂ ਮੰਦੀ ਦੀ ਮਾਰ ਝੱਲ ਰਹੇ ਹਨ। ਯੂਨੀਅਨ ਨੇ ਮੰਗ ਕੀਤੀ ਕਿ ਆਲੂਆਂ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਲਈ ਵਿਦੇਸ਼ਾਂ ਨਾਲ ਵਪਾਰਕ ਰਸਤੇ ਖੋਲ੍ਹੇ ਜਾਣ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵਿਦੇਸ਼ੀ ਬਾਜ਼ਾਰਾਂ ਵਿਚ ਭੇਜਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਮੌਕੇ ਬਹਾਦਰ ਸਿੰਘ ਮੱਲੀਆਂ ਬਲਾਕ ਪ੍ਰਧਾਨ ਕਰਤਾਰਪੁਰ, ਜੋਗਾ ਸਿੰਘ ਇਬਰਾਹੀਮਵਾਲ ਬਲਾਕ ਪ੍ਰਧਾਨ ਨਡਾਲਾ, ਨਿਰਮਲ ਸਿੰਘ ਮੰਡ ਬਲਾਕ ਪ੍ਰਧਾਨ ਬੇਗੋਵਾਲ, ਸਤਿੰਦਰ ਸਿੰਘ ਮੱਲੀਆ ਜ਼ਿਲ੍ਹਾ ਮੁੱਖ ਬੁਲਾਰਾ, ਗੁਰਮੀਤ ਸਿੰਘ ਰਾਜਪੁਰ, ਗੁਰਵਿੰਦਰ ਸਿੰਘ ਮਿੰਟੂ ਲਿਟਾਂ, ਸਤਪਾਲ ਸਿੰਘ ਲਿਟਾਂ, ਨਰਿੰਦਰ ਸਿੰਘ ਬਾਜਵਾ ਲਿਟਾਂ, ਸੁੱਚਾ ਸਿੰਘ, ਗੁਰਦੇਵ ਸਿੰਘ ਖੱਸਣ , ਨਿਰਮਲ ਸਿੰਘ ਖੱਸਣ, ਗੁਰਮੀਤ ਸਿੰਘ ਖੱਸਣ, ਬਲਵੀਰ ਸਿੰਘ ਖੱਸਣ, ਹਰਪ੍ਰੀਤ ਸਿੰਘ ਖੱਸਣ, ਕਰਮ ਸਿੰਘ ਮਾਨਾ ਤਲਵੰਡੀ, ਭਜਨ ਸਿੰਘ ਮਲ ਤਲਵੰਡੀ, ਅਜੀਤ ਸਿੰਘ ਧੀਰਪੁਰ, ਸੂਬਾ ਸਿੰਘ ਧੀਰਪੁਰ, ਹਰਵਿੰਦਰ ਸਿੰਘ ਮਾਨਾ ਤਲਵੰਡੀ, ਪ੍ਰਿਤਪਾਲ ਸਿੰਘ ਖੱਸਣ, ਅਮਨਦੀਪ ਸਿੰਘ ਖੱਸਣ, ਜਰਨੈਲ ਸਿੰਘ ਆਲਮਪੁਰ, ਸੂਰਤ ਸਿੰਘ ਕੁੱਦੋਵਾਲ, ਅਮਰੀਕ ਸਿੰਘ ਕੁੱਦੋਵਾਲ, ਮੋਹਨ ਸਿੰਘ ਸਕੱਤਰ ਆਲਮਪੁਰ, ਬਲਵੀਰ ਸਿੰਘ ਆਲਮਪੁਰ, ਹਰਜਿੰਦਰ ਸਿੰਘ ਆਲਮਪੁਰ, ਗੁਲਜਾਰ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜਨਗਣਨਾ 2027 ਦੀ ਸਵੈ-ਗਣਨਾ ਵਿਚ ਲਿਆ ਹਿੱਸਾ ਅਗਲੀ ਖ਼ਬਰ ਭੁਪਿੰਦਰ ਸਿੰਘ ਨੇ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਸੰਭਾਲਿਆ
Ad Position 24