26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼ਾਹ ਸੁਲਤਾਨ ਕ੍ਰਿਕਟ ਕਲੱਬ ਵਲੋਂ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਵਲਟੋਹਾ ਕ੍ਰਿਕਟ ਕਲੱਬ ਤੇ ਪੰਜਾਬ ਪੇਸਰ ਕਲੱਬ ਜਲੰਧਰ ਨੇ ਮਾਰੀ ਬਾਜ਼ੀ

ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ)-ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀ ਧਰਤੀ ’ਤੇ 23ਵਾਂ ਰਾਜ ਪੱਧਰੀ ਓਪਨ ਕ੍ਰਿਕਟ ਟੂਰਨਾਮੈਂਟ ਸਰਪ੍ਰਸਤ ਗੁਰਵਿੰਦਰ ਸਿੰਘ ਵਿਰਕ ਤੇ ਪ੍ਰਧਾਨ ਜਤਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ। ਡਾ.

Ad Position 21
No active advertisement
ਅਜੀਤ ਡੈਸਕ 26-11-2026
ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ)-ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀ ਧਰਤੀ ’ਤੇ 23ਵਾਂ ਰਾਜ ਪੱਧਰੀ ਓਪਨ ਕ੍ਰਿਕਟ ਟੂਰਨਾਮੈਂਟ ਸਰਪ੍ਰਸਤ ਗੁਰਵਿੰਦਰ ਸਿੰਘ ਵਿਰਕ ਤੇ ਪ੍ਰਧਾਨ ਜਤਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ। ਡਾ. ਗਗਨਦੀਪ ਸਿੰਘ ਅਤੇ ਡਾ. ਨਵਪ੍ਰੀਤ ਸਿੰਘ ਐਂਟੀ ਡਰੱਗ ਕਲੱਬ ਅਤੇ ਵਾਹਿਗੁਰੂ ਅਕੈਡਮੀ ਵਲੋਂ ਸਪਾਂਸਰ ਕੀਤੇ ਗਏ। ਟੂਰਨਾਮੈਂਟ ਦਾ ਪਹਿਲਾ ਮੈਚ ਸ਼ਹੀਦ ਊਧਮ ਸਿੰਘ ਕ੍ਰਿਕਟ ਕਲੱਬ ਪਰਮਜੀਤਪੁਰ ਤੇ ਵਲਟੋਹਾ ਕ੍ਰਿਕਟ ਕਲੱਬ ਵਿਚਕਾਰ ਹੋਇਆ। ਟੂਰਨਾਮੈਂਟ ਦਾ ਉਦਘਾਟਨ ਉੱਘੇ ਸਮਾਜ ਸੇਵਕ ਸ਼ੁਭਮ ਅਰੋਡ਼ਾ ਤੇ ਐਨ.ਆਰ.ਆਈ. ਕਰਨ ਧੀਰ ਨੇ ਕੀਤਾ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਨਰਿੰਦਰ ਸਿੰਘ, ਪਰਮਿੰਦਰ ਸਿੰਘ, ਸਾਜਨ ਸ਼ਰਮਾ ਤੇ ਅਰਜੁਨ ਧੀਰ ਸਮਾਜ ਸੇਵਕ ਨੇ ਸ਼ਮੂਲੀਅਤ ਕੀਤੀ। ਟੂਰਨਾਮੈਂਟ ਦਾ ਪਹਿਲਾ ਮੈਚ ਸ਼ਹੀਦ ਊਧਮ ਸਿੰਘ ਕ੍ਰਿਕਟ ਕਲੱਬ ਪਰਮਜੀਤ ਪੁਰ ਤੇ ਵਲਟੋਹਾ ਕ੍ਰਿਕਟ ਕਲੱਬ ਵਿਚਕਾਰ ਹੋਇਆ। ਇਸ ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼ਹੀਦ ਊਧਮ ਸਿੰਘ ਕ੍ਰਿਕਟ ਕਲੱਬ ਨੇ 209 ਰਨ ਬਣਾਏ ਜਿਸ ਦੇ ਜਵਾਬ ਵਿਚ ਵਲਟੋਹਾ ਕ੍ਰਿਕਟ ਕਲੱਬ ਨੇ 16 ਓਵਰ ’ਚ 210 ਰਨ ਬਣਾ ਕੇ ਮੈਚ ਜਿੱਤ ਲਿਆ। ਦੂਜਾ ਮੁਕਾਬਲਾ ਕਿਸਾਨ ਕ੍ਰਿਕਟ ਕਲੱਬ ਸਿਰਸਾ ਤੇ ਪੰਜਾਬ ਪੇਸਰ ਕ੍ਰਿਕਟ ਕਲੱਬ ਜਲੰਧਰ ਵਿਚਕਾਰ ਹੋਇਆ। ਇਸ ਮੌਕੇ ਗੁਰਵਿੰਦਰ ਸਿੰਘ ਵਿਰਕ ਸਰਪ੍ਰਸਤ, ਜਤਿੰਦਰ ਸਿੰਘ ਖ਼ਾਲਸਾ ਪ੍ਰਧਾਨ, ਚੇਅਰਮੈਨ ਸੁਖਦੇਵ ਸਿੰਘ ਜੱਜ, ਅੰਗਰੇਜ਼ ਸਿੰਘ ਡੇਰਾ ਸੈਯਦਾ, ਬਲਕਾਰ ਸਿੰਘ ਹਰਨਾਮਪੁਰ, ਪ੍ਰਗਟ ਸਿੰਘ ਜੱਜ, ਕੁਲਵਿੰਦਰ ਸਿੰਘ ਜੱਜ, ਅਰਸ਼ਦੀਪ ਸਿੰਘ, ਨਿਰਮਲ ਸਿੰਘ ਮਹਿਤਪੁਰ, ਚਤਰ ਸਿੰਘ, ਹਰਮੀਤ ਸਿੰਘ, ਰਣਜੀਤ ਸਿੰਘ ਸੈਣੀ, ਮਾਸਟਰ ਨਰੇਸ਼ ਕੋਹਲੀ, ਹਰਪ੍ਰੀਤ ਸਿੰਘ ਸੰਧੂ, ਜਗਤਾਰ ਸਿੰਘ ਗੁਰਾਇਆ, ਯਸ਼ ਥਿੰਦ, ਮੁਕੇਸ਼ ਚੌਹਾਨ, ਅਜੇ ਅਸਲਾ, ਕਰਨ ਚੌਹਾਨ, ਵਿਪੂਲ ਚੌਹਾਨ, ਗੁਰਨਾਮ ਸਿੰਘ ਬਾਜਵਾ, ਕੁਲਜੀਤ ਸਿੰਘ, ਬਰਿਜ ਸ਼ਰਮਾ, ਸੁੱਖੀ, ਅਮਰਜੀਤ ਸਿੰਘ, ਪੁਨੀਤ ਵਧਵਾ, ਸੁਰਿੰਦਰ ਸਿੰਘ, ਬਲਦੇਵ ਸਿੰਘ ਟੀਟਾ, ਬਾਵਾ ਸਿੰਘ, ਮੈਨੇਜਰ ਗੁਰਦੇਵ ਸਿੰਘ ਨੱਡਾ, ਹਰਜੀਤ ਸਿੰਘ ਯੂਏਈ, ਜਸਜੀਤ ਸਿੰਘ, ਜਰਨੈਲ ਸਿੰਘ, ਦਲਜੀਤ ਸਿੰਘ ਜੈਨਪੁਰ, ਪਰਵਿੰਦਰ ਸਿੰਘ, ਰਜੇਸ਼ ਕੁਮਾਰ ਰਾਜੂ, ਕਮਲਜੀਤ ਕੌਰ ਬਾਜ ਅਕੈਡਮੀ, ਸੱਤਾ, ਸੁਸ਼ੀਲ ਵੀਰੂ ਆਦਿ ਵੀ ਹਾਜ਼ਰ ਸਨ। ਇਸ ਟੂਰਨਾਮੈਂਟ ਦੀ ਅੰਪਾਇਰਿੰਗ ਕੋਚ ਅਮਰਦੀਪ ਅਤੇ ਕੋਚ ਸੋਡੀ ਸਿੰਘ ਨੇ ਨਿਭਾਈ। ਸਕੋਰਿੰਗ ਦੀ ਜ਼ਿੰਮੇਵਾਰੀ ਅਜੇ ਅਸਲਾ ਤੇ ਸੋਨਾ ਸਿੰਘ ਵੱਲੋਂ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਐਂਟੀ ਡਰੱਗ ਕਲੱਬ ਦੁਆਬਾ ਦੀ ਟੀਮ ਵਲੋਂ ਚੇਅਰਮੈਨ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਖੱਸਣ ਵਿਖੇ ਲੀਗਲ ਏਡ ਦੇ ਵਕੀਲਾਂ ਨੇ ਸੈਮੀਨਾਰ ਲਗਾਇਆ
Ad Position 24