ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਗੁਰੂ ਨਾਨਕ ਦੇਵ ਜੀ ਦਾ 557ਵਾਂ ਗੁਰਪੁਰਬ ਸ਼ਰਧਾ ਤੇ ਅਧਿਆਤਮਿਕ ਮਾਹੌਲ ਵਿਚ ਮਨਾਇਆ। ਗੁਰਪੁਰਬ ਸਮਾਗਮ ਦੌਰਾਨ ਅਕੈਡਮੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਤੇ ਲਗਨ ਨਾਲ ਵੱਖ-ਵੱਖ ਸੇਵਾ ਕਾਰਜਾਂ ’ਚ ਹਿੱਸਾ ਲਿਆ।
ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਗੁਰੂ ਨਾਨਕ ਦੇਵ ਜੀ ਦਾ 557ਵਾਂ ਗੁਰਪੁਰਬ ਸ਼ਰਧਾ ਤੇ ਅਧਿਆਤਮਿਕ ਮਾਹੌਲ ਵਿਚ ਮਨਾਇਆ। ਗੁਰਪੁਰਬ ਸਮਾਗਮ ਦੌਰਾਨ ਅਕੈਡਮੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਤੇ ਲਗਨ ਨਾਲ ਵੱਖ-ਵੱਖ ਸੇਵਾ ਕਾਰਜਾਂ ’ਚ ਹਿੱਸਾ ਲਿਆ। ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਜਾਏ ਗਏ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ। ਇਸ ਮੌਕੇ ਸਮੁੱਚਾ ਵਾਤਾਵਰਨ ਗੁਰਬਾਣੀ, ਸ਼ਰਧਾ ਤੇ ਅਧਿਆਤਮਿਕਤਾ ਨਾਲ ਰੰਗਿਆ ਹੋਇਆ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਮਹਾਨ ਸਿੱਖਿਆਵਾਂ ਨੂੰ ਸਮਰਪਿਤ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀਆਂ ਜੀਵਨ ਨਾਲ ਜੁਡ਼ੀਆਂ ਸਾਖੀਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਦਿਆਂ ਸੱਚ, ਸਮਾਨਤਾ, ਦਇਆ, ਨਿਮਰਤਾ ਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਸੁਰੀਲੇ ਸ਼ਬਦ ਗਾਇਨ ਤੇ ਕਵੀਸ਼ਰੀ ਦੀਆਂ ਪੇਸ਼ਕਾਰੀਆਂ ਨੇ ਸੰਗਤ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋਡ਼ਿਆ ਅਤੇ ਸਮਾਗਮ ਨੂੰ ਹੋਰ ਵੀ ਅਧਿਆਤਮਿਕ ਰੰਗਤ ਪ੍ਰਦਾਨ ਕੀਤੀ। ਇਸ ਮੌਕੇ ਮਾਪਿਆਂ ਦੀ ਸ਼ਮੂਲੀਅਤ ਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਸਤਿਕਾਰ ਵਜੋਂ ਵਿਸ਼ੇਸ਼ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਹਾਜ਼ਰ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਨੁੱਖਤਾ ਨੂੰ ਦਿੱਤੀਆਂ ਮਹਾਨ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਸਚਾਈ, ਨਿਮਰਤਾ, ਸਮਾਨਤਾ ਅਤੇ ਨਿਸ਼ਕਾਮ ਸੇਵਾ ਦੇ ਰਾਹ ’ਤੇ ਚੱਲਣ ਦਾ ਸੱਦਾ ਦਿੱਤਾ ਤੇ ਅਜਿਹੀਆਂ ਧਾਰਮਿਕ, ਅਧਿਆਤਮਿਕ ਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੱਧ-ਚਡ਼੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨਾਲ ਹੋਈ।