25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਾਬਾ ਨਾਨਕ ਲੰਗਰ ਹਾਲ ਭੁਲਾਣਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ

ਹੁਸੈਨਪੁਰ, 25 ਨਵੰਬਰ (ਤਰਲੋਚਨ ਸਿੰਘ ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਨਾਨਕ ਲੰਗਰ ਹਾਲ ਭੁਲਾਣਾ (ਰੇਲ ਕੋਚ ਫ਼ੈਕਟਰੀ) ਵਿਖੇ ਵੱਖ-ਵੱਖ ਕਲੋਨੀਆਂ ਤੇ ਭੁਲਾਣਾ ਦੀਆਂ ਸੰਗਤਾਂ ਵਲੋਂ ਸਾਂਝੇ ਤੌਰ ਤੇ ਪ੍ਰਭਾਵਸ਼ਾਲੀ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਬਾਅਦ ਜਿੱਥੇ ਕੀਰਤਨੀ ਜਥਿਆਂ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉੱਥੇ ਵਿਕਾਸ ਕਮੇਟੀ ਦਸ਼ਮੇਸ਼ ਨਗਰ ਭੁਲਾਣਾ ਦੇ ਪ੍ਰਧਾਨ ਨਿਰਮਲ ਸਿੰਘ ਦਦਰਾਲ ਤੇ ਉੱਘੇ ਸਮਾਜ ਸੇਵਕ ਅਮਰਜੀਤ ਸਿੰਘ ਮੰਗੀ ਬਾਜਵਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 26-11-2026
ਹੁਸੈਨਪੁਰ, 25 ਨਵੰਬਰ (ਤਰਲੋਚਨ ਸਿੰਘ ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਨਾਨਕ ਲੰਗਰ ਹਾਲ ਭੁਲਾਣਾ (ਰੇਲ ਕੋਚ ਫ਼ੈਕਟਰੀ) ਵਿਖੇ ਵੱਖ-ਵੱਖ ਕਲੋਨੀਆਂ ਤੇ ਭੁਲਾਣਾ ਦੀਆਂ ਸੰਗਤਾਂ ਵਲੋਂ ਸਾਂਝੇ ਤੌਰ ਤੇ ਪ੍ਰਭਾਵਸ਼ਾਲੀ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਬਾਅਦ ਜਿੱਥੇ ਕੀਰਤਨੀ ਜਥਿਆਂ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉੱਥੇ ਵਿਕਾਸ ਕਮੇਟੀ ਦਸ਼ਮੇਸ਼ ਨਗਰ ਭੁਲਾਣਾ ਦੇ ਪ੍ਰਧਾਨ ਨਿਰਮਲ ਸਿੰਘ ਦਦਰਾਲ ਤੇ ਉੱਘੇ ਸਮਾਜ ਸੇਵਕ ਅਮਰਜੀਤ ਸਿੰਘ ਮੰਗੀ ਬਾਜਵਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਮਾਗਮ ਵਿਚ ਸੇਵਾ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸਫਲ ਬਣਾਉਣ ਲਈ ਪ੍ਰਧਾਨ ਨਿਰਮਲ ਸਿੰਘ ਦਦਰਾਲ, ਅਮਰਜੀਤ ਸਿੰਘ ਮੰਗੀ ਬਾਜਵਾ, ਨਰਿੰਦਰ ਸਿੰਘ ਮੰਗਾ ਬਾਜਵਾ, ਅਮਰਿੰਦਰ ਸਿੰਘ ਰਾਜਾ, ਹੀਰਾ ਸਿੰਘ ਬਾਬਾ, ਅਵਤਾਰ ਸਿੰਘ, ਭਬੂਤੀ ਸਿੰਘ, ਗੁਰਵਿੰਦਰ ਸਿੰਘ ਢਿੱਲੋਂ, ਬਲਵਿੰਦਰ ਸਿੰਘ ਬਾਜਵਾ, ਗੁਰਦੀਪ ਸਿੰਘ, ਰਜਿੰਦਰ ਸਿੰਘ ਬਾਜਵਾ, ਕੁਲਵਿੰਦਰ ਸਿੰਘ ਫ਼ੌਜੀ, ਬਖ਼ਸ਼ੀਸ਼ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ ਫ਼ੌਜੀ, ਕੁਲਦੀਪ ਸਿੰਘ ਦਦਰਾਲ, ਗੁਰਜੀਤ ਸਿੰਘ, ਭੁਪਿੰਦਰ ਸਿੰਘ ਫ਼ੌਜੀ, ਪਲਵਿੰਦਰ ਸਿੰਘ, ਸੁਰਿੰਦਰ ਸਿੰਘ, ਕਮਲਜੀਤ ਸਿੰਘ, ਦਲਜੀਤ ਸਿੰਘ, ਬਲਜਿੰਦਰ ਸਿੰਘ ਸੰਘਾ, ਕਮਲਜੀਤ ਸਿੰਘ, ਸੁਖਜਿੰਦਰ ਸਿੰਘ, ਸਤਵਿੰਦਰ ਸਿੰਘ, ਰਾਜਦਵਿੰਦਰ ਸਿੰਘ ਅਮਰਜੀਤ ਸਿੰਘ, ਕਰਨੈਲ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ, ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਿਸ਼ਕਾਮ ਸੇਵਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਖਹਿਰਾ ਵਲੋਂ ਆਪਣੇ ਨਿਵਾਸ ਸਥਾਨ ਰਾਮਗਡ਼੍ਹ ਵਿਖੇ ਵਰਕਰਾਂ ਦੀ ਮੀਟਿੰਗ ਅੱਜ ਅਗਲੀ ਖ਼ਬਰ ਨਹੁੰ-ਮਾਸ ਦਾ ਹਿੱਸਾ ਹੈ ਅਕਾਲੀ ਦਲ-ਭਾਜਪਾ ਦਾ ਗੱਠਜੋਡ਼-ਧਮਿੰਦਰ ਟੋਨੀ
Ad Position 24