25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਗੁਰਦੁਆਰਾ ਸੁਖ ਸਾਗਰ ਸਾਹਿਬ (ਬੇਰੀਆਂ ਵਾਲਾ), ਰਾਜਪੁਰ ਭੁਲੱਥ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਨਾਮ-ਬਾਣੀ ਨਾਲ ਜੁਡ਼ਨ ਦੀ ਪ੍ਰੇਰਨਾ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 26-11-2026
ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਗੁਰਦੁਆਰਾ ਸੁਖ ਸਾਗਰ ਸਾਹਿਬ (ਬੇਰੀਆਂ ਵਾਲਾ), ਰਾਜਪੁਰ ਭੁਲੱਥ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਨਾਮ-ਬਾਣੀ ਨਾਲ ਜੁਡ਼ਨ ਦੀ ਪ੍ਰੇਰਨਾ ਦਿੱਤੀ ਗਈ। ਇਸੇ ਸਬੰਧ ’ਚ ਗੁਰਦੁਆਰਾ ਸਾਹਿਬ ਵਿਖੇ ਰਾਤਰੀ ਦੀਵਾਨ ਵੀ ਸਜਾਏ ਗਏ, ਜਿਸ ਦੌਰਾਨ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੁਖ ਸਾਗਰ ਸਾਹਿਬ ਤੇ ਭਾਈ ਪ੍ਰਭਜਿੰਦਰ ਸਿੰਘ ਰਿਆਡ਼ ਬਾਬਾ ਬਕਾਲਾ ਦੇ ਹਜ਼ੂਰੀ ਰਾਗੀ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੁਖਵੰਤ ਸਿੰਘ ਤੱਖਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਮਨੁੱਖਤਾ ਨੂੰ ਦਿੱਤੇ ਸਰਬ-ਸਾਂਝੀਵਾਲਤਾ, ਸੱਚ, ਨਾਮ ਸਿਮਰਨ, ਕਿਰਤ ਕਰਨ ਅਤੇ ਵੰਡ ਛਕਣ ਦੇ ਸੰਦੇਸ਼ ਬਾਰੇ ਚਾਨਣਾ ਪਾਇਆ। ਇਸ ਮੌਕੇ ਸੁਰਿੰਦਰ ਪਾਲ ਸਿੰਘ ਸਾਬੀ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਸੁੱਚਾ ਸਿੰਘ ਹੰਸਪਾਲ, ਨਿਸ਼ਾਨ ਸਿੰਘ, ਕੁਲਦੀਪ ਸਿੰਘ ਘੁੰਮਣ, ਡਾਕਟਰ ਸੁਰਿੰਦਰ ਕੱਕਡ਼, ਨਰਿੰਦਰ ਸਿੰਘ ਚੀਮਾ, ਇੰਸਪੈਕਟਰ ਜਨਕ ਰਾਜ, ਮਾਸਟਰ ਬੀਰ ਸਿੰਘ, ਵਰਿੰਦਰ ਸਹਿਗਲ, ਡਾ.ਸੁਨੀਲ ਸ਼ਰਮਾ, ਅਜੀਤ ਸਿੰਘ ਘੁੰਮਣ, ਕੈਪਟਨ ਬਲਵੀਰ ਸਿੰਘ, ਮਾਸਟਰ ਲਖਬੀਰ ਸਿੰਘ, ਪਰਵਿੰਦਰ ਸਿੰਘ, ਅਮਰੀਕ ਸਿੰਘ, ਗੁਰਦੀਪ ਸਿੰਘ ਬੰਮਰਾ, ਇੰਦਰਜੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੇ.ਐਨ.ਵੀ. ਦੀ 6ਵੀਂ ਜਮਾਤ ਲਈ ਦਾਖ਼ਲਾ ਪ੍ਰੀਖਿਆ 28 ਨੂੰ-ਪ੍ਰਿੰਸੀਪਲ ਗੁਰਪ੍ਰੀਤ ਕੌਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ
Ad Position 24