ਜੇ.ਐਨ.ਵੀ. ਦੀ 6ਵੀਂ ਜਮਾਤ ਲਈ ਦਾਖ਼ਲਾ ਪ੍ਰੀਖਿਆ 28 ਨੂੰ-ਪ੍ਰਿੰਸੀਪਲ ਗੁਰਪ੍ਰੀਤ ਕੌਰ
ਕਪੂਰਥਲਾ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜਵਾਹਰ ਨਵੋਦਿਆ ਵਿਦਿਆਲਿਆ (ਜੇ. ਐਨ.
ਕਪੂਰਥਲਾ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜਵਾਹਰ ਨਵੋਦਿਆ ਵਿਦਿਆਲਿਆ (ਜੇ.ਐਨ.ਵੀ.) ਮਸੀਤਾਂ (ਕਪੂਰਥਲਾ) ਦੀ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਵਿਦਿਆਲਿਆ ਵਲੋਂ 28 ਨਵੰਬਰ ਨੂੰ 6ਵੀਂ ਜਮਾਤ ਦੇ ਦਾਖ਼ਲੇ ਲਈ ਹੋਣ ਵਾਲੀ ਪ੍ਰੀਖਿਆ ਹੁਣ ਸਕੂਲ ਆਫ਼ ਐਮੀਨੈਂਸ ਕਪੂਰਥਲਾ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਡ਼ਕੇ) ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਪ੍ਰੀਖਿਆ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਕਪੂਰਥਲਾ ਵਿਖ ਪ੍ਰੀਖਿਆ ਕੇਂਦਰ ਬਣਾਇਆ ਗਿਆ ਸੀ। ਪਰ ਇਸ ਸਕੂਲ ’ਚ ਰਾਜ ਪੱਧਰੀ ਖੇਡ ਟੂਰਨਾਮੈਂਟ ਹੋਣ ਕਾਰਨ ਪ੍ਰੀਖਿਆ ਕੇਂਦਰ ਦੀ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਸਮੂਹ ਪ੍ਰੀਖਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਨਿਰਧਾਰਿਤ ਕੀਤੇ ਪ੍ਰੀਖਿਆ ਕੇਂਦਰ ਨੂੰ ਮੁੱਖ ਰੱਖਦਿਆਂ 28 ਨਵੰਬਰ ਨੂੰ ਸਮੇਂ ਸਿਰ ਸਕੂਲ ਆਫ਼ ਐਮੀਨੈਂਸ ਕਪੂਰਥਲਾ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਪ੍ਰੀਖਿਆ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।