ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋਡ਼ ਪੰਜਾਬ ਦੇ ਭਵਿੱਖ ਲਈ ਅਹਿਮ ਸਿਆਸੀ ਕਦਮ-ਅਕਾਲੀ ਆਗੂ
ਸੁਲਤਾਨਪੁਰ ਲੋਧੀ, 25 ਨਵੰਬਰ (ਥਿੰਦ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗੱਠਜੋਡ਼ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂਆਂ ਇੰਜੀਨੀਅਰ ਸਵਰਨ ਸਿੰਘ, ਜਥੇਦਾਰ ਦਿਲਬਾਗ ਸਿੰਘ ਗਿੱਲ,ਜਥੇਦਾਰ ਅਵਤਾਰ ਸਿੰਘ ਮੀਰੇ, ਜਥੇਦਾਰ ਗੁਰਜੰਟ ਸਿੰਘ ਸੰਧੂ, ਸੁਰਜੀਤ ਸਿੰਘ ਢਿੱਲੋਂ, ਐਸ ਸੀ ਵਿੰਗ ਦੁਆਬਾ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਬੂਲੇ, ਨੌਜਵਾਨ ਆਗੂ ਜਰਨੈਲ ਸਿੰਘ ਠੱਟਾ ਨਵਾਂ ਨੇ ਕਿਹਾ ਕਿ ਪੰਜਾਬ ਦੀ ਭਲਾਈ, ਖ਼ੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੀ ਦਿਸ਼ਾ ਵਿਚ ਇਕ ਅਹਿਮ ਸਿਆਸੀ ਕਦਮ ਕਰਾਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਵਿਲੱਖਣ ਇਤਿਹਾਸਕ , ਧਾਰਮਿਕ, ਸਮਾਜਿਕ ਤੇ ਰਾਜਨੀਤਕ ਪ੍ਰਸਥਿਤੀਆਂ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਭਵਿੱਖ ਲਈ ਲਏ ਜਾਣ ਵਾਲੇ ਫ਼ੈਸਲੇ ਬੇਹੱਦ ਮਹੱਤਵਪੂਰਨ ਹਨ ਅਤੇ ਇਸ ਗੱਠਜੋਡ਼ ਤੋਂ ਪੰਜਾਬ ਦੇ ਹਿਤਾਂ ਦੀ ਬਿਹਤਰ ਪੈਰਵੀ ਹੋਣ ਅਤੇ ਸਿੱਖ ਮਸਲਿਆਂ ਦੇ ਸਰਲੀਕਰਨ ਦੀ ਵੱਡੀ ਉਮੀਦ ਹੈ।
ਸੁਲਤਾਨਪੁਰ ਲੋਧੀ, 25 ਨਵੰਬਰ (ਥਿੰਦ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗੱਠਜੋਡ਼ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂਆਂ ਇੰਜੀਨੀਅਰ ਸਵਰਨ ਸਿੰਘ, ਜਥੇਦਾਰ ਦਿਲਬਾਗ ਸਿੰਘ ਗਿੱਲ,ਜਥੇਦਾਰ ਅਵਤਾਰ ਸਿੰਘ ਮੀਰੇ, ਜਥੇਦਾਰ ਗੁਰਜੰਟ ਸਿੰਘ ਸੰਧੂ, ਸੁਰਜੀਤ ਸਿੰਘ ਢਿੱਲੋਂ, ਐਸ ਸੀ ਵਿੰਗ ਦੁਆਬਾ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਬੂਲੇ, ਨੌਜਵਾਨ ਆਗੂ ਜਰਨੈਲ ਸਿੰਘ ਠੱਟਾ ਨਵਾਂ ਨੇ ਕਿਹਾ ਕਿ ਪੰਜਾਬ ਦੀ ਭਲਾਈ, ਖ਼ੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੀ ਦਿਸ਼ਾ ਵਿਚ ਇਕ ਅਹਿਮ ਸਿਆਸੀ ਕਦਮ ਕਰਾਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਵਿਲੱਖਣ ਇਤਿਹਾਸਕ , ਧਾਰਮਿਕ, ਸਮਾਜਿਕ ਤੇ ਰਾਜਨੀਤਕ ਪ੍ਰਸਥਿਤੀਆਂ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਭਵਿੱਖ ਲਈ ਲਏ ਜਾਣ ਵਾਲੇ ਫ਼ੈਸਲੇ ਬੇਹੱਦ ਮਹੱਤਵਪੂਰਨ ਹਨ ਅਤੇ ਇਸ ਗੱਠਜੋਡ਼ ਤੋਂ ਪੰਜਾਬ ਦੇ ਹਿਤਾਂ ਦੀ ਬਿਹਤਰ ਪੈਰਵੀ ਹੋਣ ਅਤੇ ਸਿੱਖ ਮਸਲਿਆਂ ਦੇ ਸਰਲੀਕਰਨ ਦੀ ਵੱਡੀ ਉਮੀਦ ਹੈ।ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਛਾਣ, ਸੂਬੇ ਦੇ ਹੱਕਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਰਾਜਨੀਤਕ ਜਮਾਤ ਹੈ।