ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਉਤਸ਼ਾਹ ਨਾਲ ਕਰਵਾਇਆ ਸਾਲਾਨਾ ਖੇਡ ਮੇਲਾ
ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਚੌਕ ਬਜਾਜ ਭੱਠਾ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਉਤਸ਼ਾਹ, ਜੋਸ਼ ਤੇ ਧੂਮਧਾਮ ਨਾਲ ਕਰਵਾਇਆ ਗਿਆ। ਖੇਡ ਮੇਲੇ ’ਚ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਤੇ ਮੁਕਾਬਲਿਆਂ ’ਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ, ਸਰੀਰਕ ਸਮਰੱਥਾ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਚੌਕ ਬਜਾਜ ਭੱਠਾ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਉਤਸ਼ਾਹ, ਜੋਸ਼ ਤੇ ਧੂਮਧਾਮ ਨਾਲ ਕਰਵਾਇਆ ਗਿਆ। ਖੇਡ ਮੇਲੇ ’ਚ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਤੇ ਮੁਕਾਬਲਿਆਂ ’ਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ, ਸਰੀਰਕ ਸਮਰੱਥਾ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਖ਼ਤ ਮੁਕਾਬਲਿਆਂ ਤੋਂ ਬਾਅਦ ਭਾਈ ਵੀਰ ਸਿੰਘ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਜੇਤੂ ਟਰਾਫ਼ੀ ਆਪਣੇ ਨਾਮ ਕੀਤੀ। ਦੋ ਦਿਨਾਂ ਖੇਡ ਮੇਲੇ ਦੇ ਪਹਿਲੇ ਦਿਨ ਪਿੰਡ ਭਟਨੂਰਾ ਕਲਾਂ ਦੀ ਸਰਪੰਚ ਸਿਮਰਤ ਬਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸਕੂਲ ਦਾ ਝੰਡਾ ਲਹਿਰਾ ਕੇ ਖੇਡ ਮੇਲੇ ਦਾ ਰਸਮੀ ਉਦਘਾਟਨ ਕੀਤਾ। ਉਪਰੰਤ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ, ਜਿਸ ਦੀ ਮੁੱਖ ਮਹਿਮਾਨ ਨੇ ਸਲਾਮੀ ਲਈ। ਸਕੂਲ ਦੇ ਚਾਰ ਹਾਊਸਾਂ ਸ਼ਹੀਦ ਭਗਤ ਸਿੰਘ ਹਾਊਸ, ਭਾਈ ਵੀਰ ਸਿੰਘ ਹਾਊਸ, ਹਰੀ ਸਿੰਘ ਨਲਵਾ ਹਾਊਸ ਤੇ ਮਹਾਰਾਜਾ ਰਣਜੀਤ ਸਿੰਘ ਹਾਊਸ ਵਿਚਕਾਰ ਹੋਏ ਮੁਕਾਬਲੇ ਕਾਫ਼ੀ ਰੋਮਾਂਚਕ ਰਹੇ। ਭਾਈ ਵੀਰ ਸਿੰਘ ਹਾਊਸ ਨੇ ਵੱਖ-ਵੱਖ ਮੁਕਾਬਲਿਆਂ ’ਚ ਬਿਹਤਰ ਪ੍ਰਦਰਸ਼ਨ ਕਰਦਿਆਂ ਓਵਰਆਲ ਜੇਤੂ ਟਰਾਫ਼ੀ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਨੀਲ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਅੰਤ ’ਚ ਸਕੂਲ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਸਿਮਰਤ ਬਹਿਲ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਸਮੁੱਚਾ ਦੋ ਰੋਜ਼ਾ ਖੇਡ ਮੇਲਾ ਖ਼ੁਸ਼ੀ, ਉਤਸ਼ਾਹ, ਖੇਡ ਭਾਵਨਾ ਤੇ ਯਾਦਗਾਰੀ ਪਲਾਂ ਨਾਲ ਸਮਾਪਤ ਹੋਇਆ।