26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਰਾਮਗਡ਼੍ਹ ਵਿਖੇ ਹੋਈ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਭੁਲੱਥ/ਨਡਾਲਾ, 26 ਨਵੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ, ਰਘਬਿੰਦਰ ਸਿੰਘ ਨਡਾਲਾ)-ਪਿੰਡ ਰਾਮਗਡ਼੍ਹ ਵਿਖੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਮੀਟਿੰਗ ਨੇ ਉਸ ਵੇਲੇ ਰੈਲੀ ਦਾ ਰੂਪ ਧਾਰ ਲਿਆ ਜਦੋਂ ਹਲਕਾ ਭੁਲੱਥ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਲੋਕਾਂ, ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਅਤੇ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਲੈ ਕੇ ਕਈ ਗੰਭੀਰ ਮੁੱਦੇ ਉਠਾਏ।

Ad Position 21
No active advertisement
ਅਜੀਤ ਡੈਸਕ 27-11-2026
ਭੁਲੱਥ/ਨਡਾਲਾ, 26 ਨਵੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ, ਰਘਬਿੰਦਰ ਸਿੰਘ ਨਡਾਲਾ)-ਪਿੰਡ ਰਾਮਗਡ਼੍ਹ ਵਿਖੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਮੀਟਿੰਗ ਨੇ ਉਸ ਵੇਲੇ ਰੈਲੀ ਦਾ ਰੂਪ ਧਾਰ ਲਿਆ ਜਦੋਂ ਹਲਕਾ ਭੁਲੱਥ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਲੋਕਾਂ, ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਅਤੇ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਲੈ ਕੇ ਕਈ ਗੰਭੀਰ ਮੁੱਦੇ ਉਠਾਏ। ਵਿਧਾਇਕ ਖਹਿਰਾ ਨੇ ਦੋਸ਼ ਲਗਾਇਆ ਕਿ ਹਲਕਾ ਭੁਲੱਥ ਵਿਚ ਸਿਆਸੀ ਬਦਲਾਖੋਰੀ ਤਹਿਤ ਦੋ ਦਰਜਨ ਤੋਂ ਵੱਧ ਝੂਠੇ ਮੁਕੱਦਮੇ ਦਰਜ ਕੀਤੇ ਗਏ ਹਨ ਤੇ ਇਨ੍ਹਾਂ ਮਾਮਲਿਆਂ ’ਚ ਕਈ ਮੌਜੂਦਾ ਸਰਪੰਚਾਂ ਤੇ ਹੋਰ ਵਿਅਕਤੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ। ਅਕਾਲੀ ਦਲ ਤੇ ਭਾਜਪਾ ਦੇ ਸੰਭਾਵੀ ਗੱਠਜੋਡ਼ ਬਾਰੇ ਬੋਲਦਿਆਂ ਉਨ੍ਹਾਂ ਇਸ ਨੂੰ ਸਿਧਾਂਤਾਂ ਤੋਂ ਸੱਖਣੀ ਮੌਕਾਪ੍ਰਸਤੀ ਦੀ ਸਾਂਝ ਕਰਾਰ ਦਿੱਤਾ। ਇਸ ਮੌਕੇ ਵਿਧਾਇਕ ਖਹਿਰਾ ਨੇ ਐਲਾਨ ਕੀਤਾ ਕਿ ਆਗਾਮੀ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਰਣਨੀਤੀ ਸਬੰਧੀ 30 ਨਵੰਬਰ ਨੂੰ ਦੁਪਹਿਰ 1 ਵਜੇ ਪਿੰਡ ਰਾਮਗਡ਼੍ਹ ਦੀ ਅਨਾਜ ਮੰਡੀ ਵਿਖੇ ਵੱਡੀ ਮੀਟਿੰਗ ਕੀਤੀ ਜਾਵੇਗੀ। ਇਸ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ। ਇਸ ਮੌਕੇ ਰਸ਼ਪਾਲ ਸਿੰਘ ਬੱਚਾਜੀਵੀ,ਕੁਲਬੀਰ ਸਿੰਘ ਖਹਿਰਾ, ਪ੍ਰੀਤਮ ਸਿੰਘ ਚੀਮਾ, ਅਵਤਾਰ ਸਿੰਘ ਵਾਲੀਆ,ਲਖਵਿੰਦਰ ਸਿੰਘ ਹਮੀਰਾ, ਸ਼੍ਰੀ ਨਿਵਾਸ ਕੁੱਕੂ, ਸਟੀਫਨ ਕਾਲਾ,ਸਰਪੰਚ ਜਗਜੀਤ ਸਿੰਘ ਮੁਦੋਵਾਲ, ਜਸਬੀਰ ਸਿੰਘ ਲਿਟਾਂ, (ਬਾਕੀ ਸਫ਼ਾ 8 ’ਤੇ)
Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਤਰਾ ਦਾ ਫਗਵਾਡ਼ਾ ਵਿਖੇ ਨਿੱਘਾ ਸਵਾਗਤ ਨਡਾਲਾ ਪੁਲਿਸ ਵਲੋਂ ਸ਼ੱ... ਅਗਲੀ ਖ਼ਬਰ ਪ੍ਰਸ਼ਾਸਨ ਵਲੋਂ ਅੱਜ ਪੁਰਾਣੀ ਕਚਹਿਰੀ ਵਿਖੇ ਸਿਵਲ ਡਿਫੈਂਸ ਏਅਰ ਰੇਡ ’ਤੇ ਬਲੈਕ ਆਊਟ ਮੌਕ ਡਰਿੱਲ ਕਰਵਾਈ ਜਾਵੇਗੀ-ਜਸਜੀਤ ਸਿ...
Ad Position 24