26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭੁਲੱਥ ਵਿਖੇ ਵਕੀਲਾਂ ਵਲੋਂ ਸੰਵਿਧਾਨ ਦਿਵਸ ਮਨਾਇਆ

ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ ਭੁਲੱਥ ਵਿਖੇ ਵਕੀਲਾਂ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਬਾਰ ਐਸੋਸੀਏਸ਼ਨ ਭੁਲੱਥ ਦੇ ਸਾਬਕਾ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ’ਚ ਡਾ.

Ad Position 21
No active advertisement
ਜੁਡੀਸ਼ੀਅਲ ਕੋਰਟ ਭੁਲੱਥ ਵਿਖੇ ਸਮੂਹ ਵਕੀਲ ਸਾਹਿਬਾਨ ਸੰਵਿਧਾਨ ਦਿਵਸ ਮਨਾਉਣ ਸਮੇਂ ਗੱਲਬਾਤ ਕਰਦੇ ਹੋਏ। ਤਸਵੀਰ : ਮੇਹਰ ਚੰਦ ਸਿੱਧੂ 27-11-2026
ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ ਭੁਲੱਥ ਵਿਖੇ ਵਕੀਲਾਂ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਬਾਰ ਐਸੋਸੀਏਸ਼ਨ ਭੁਲੱਥ ਦੇ ਸਾਬਕਾ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ’ਚ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਵਕੀਲਾਂ ਵਲੋਂ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ। ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੇ ਕਿਹਾ, ਕਿ ਅੱਜ ਸੰਵਿਧਾਨ ਦਿਵਸ ਇੱਕ ਰਾਸ਼ਟਰੀ ਦਿਵਸ ਹੈ। ਉਨ੍ਹਾਂ ਸਾਰੇ ਇਕੱਤਰ ਹੋਏ ਵਕੀਲ ਸਾਹਿਬਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਲਿਖਿਆ ਗਿਆ ਸਾਡੇ ਦੇਸ਼ ਦਾ ਸੰਵਿਧਾਨ 26 ਨਵੰਬਰ 1949 ਨੂੰ ਬਣ ਕੇ ਤਿਆਰ ਹੋ ਗਿਆ ਸੀ , ਤੇ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਕੀਤਾ ਗਿਆ ਸੀ । ਇਸ ਮੌਕੇ ਐਡਵੋਕੇਟ ਪਰਵਿੰਦਰ ਸਿੰਘ ਸਰਾਂ ਪ੍ਰਧਾਨ ਬਾਰ ਐਸੋਸੀਏਸ਼ਨ ਭੁਲੱਥ, ਐਡਵੋਕੇਟ ਰਾਜਦੀਪ ਸਿੰਘ ਸੈਕਟਰੀ, ਐਡਵੋਕੇਟ ਸਤਪਾਲ ਵਧਾਵਨ, ਐਡਵੋਕੇਟ ਅਭਿਸ਼ੇਕ ਢੱਲ, ਐਡਵੋਕੇਟ ਮਨਿੰਦਰ ਸਿੰਘ, ਐਡਵੋਕੇਟ ਅਨੂਪ ਸਿੰਘ, ਐਡਵੋਕੇਟ ਏ ਪੀ ਐਸ ਬੇਦੀ, ਐਡਵੋਕੇਟ ਸੁਖਵਿੰਦਰ ਸਿੰਘ ਰਾਏ, ਐਡਵੋਕੇਟ ਧਰੁਵ ਗੁਪਤਾ, ਐਡਵੋਕੇਟ ਜਗਜੀਤ ਸਿੰਘ ਟਾਂਡੀ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਐਡਵੋਕੇਟ ਨਵਜਿੰਦਰ ਸਿੰਘ ਮਿੰਟੂ, ਐਡਵੋਕੇਟ ਜਗਜੀਤ ਸਿੰਘ ਦਹਿਲ, ਐਡਵੋਕੇਟ ਆਜ਼ਾਦ ਸਿੱਧੂ, ਐਡਵੋਕੇਟ ਸਰਬਜੀਤ ਕੌਰ, ਐਡਵੋਕੇਟ ਨਵ ਸੰਦੀਪ ਕੌਰ, ਐਡਵੋਕੇਟ ਦੀਪਕਾ ਸਹੋਤਾ, ਐਡਵੋਕੇਟ ਅਮਨਦੀਪ ਕੌਰ, ਐਡਵੋਕੇਟ ਸੁਮਨਜੀਤ ਕੌਰ ਤੇ ਸਾਜਨ ਸਹੋਤਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮ ’ਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕੀਤੀ... ਅਗਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਵਿਅਕਤੀ ਗ੍ਰਿਫ਼ਤਾਰ
Ad Position 24