27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਸੁਲਤਾਨਪੁਰ ਲੋਧੀ, 26 ਨਵੰਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ਼ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸਰਦਾਰ ਤੇਜਵੰਤ ਸਿੰਘ ਦੇ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 27-11-2026
ਸੁਲਤਾਨਪੁਰ ਲੋਧੀ, 26 ਨਵੰਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ਼ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸਰਦਾਰ ਤੇਜਵੰਤ ਸਿੰਘ ਦੇ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਪਰਿਵਾਰ ਸਮੇਤ ਹਾਜ਼ਰ ਸਨ। ਇਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਤੇ ਨਗਰ ਕੌਂਸਲ ਦੇ ਮੈਂਬਰ ਸਾਹਿਬਾਨ ਹਾਜ਼ਰ ਸਨ। ਇਸ ਸਮੇਂ ਪ੍ਰਧਾਨ ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਰਘਬੀਰ ਸਿੰਘ ਦੀ ਅਗਵਾਈ ’ਚ ਲਗਾਤਾਰ 7 ਦਿਨ ਚਾਹ ਪਕੌਡ਼ੇ ਅਤੇ ਦੇਸੀ ਘਿਓ ਦੀਆਂ ਮਠਿਆਈਆਂ ਤੇ ਗੁਰੂ ਕੇ ਲੰਗਰ ਲਗਾਏ ਗਏ। ਭਾਰੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਡਾ. ਹਰਜੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਣਵੀਰ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖ਼ਾਲਸਾ, ਮਾ: ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ ਰਾਜੂ, ਕੁਲਦੀਪ ਸਿੰਘ, ਵਰਿੰਦਰਪਾਲ ਸਿੰਘ ਭਵਾਨੀਪੁਰ, ਜਰਨੈਲ ਸਿੰਘ, ਹਰਭਜਨ ਸਿੰਘ ਰਾਜੂ , ਰਣਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਣਾ ਤਲਵੰਡੀ ਚੌਧਰੀਆਂ ਅਧੀਨ ਪੈਂਦੇ ਪਿੰਡਾਂ ’ਚ ਚੋਰਾਂ ਨੇ ਮਚਾਈ ਹਾਹਾਕਾਰ ਲਗਾਤਾਰ ਮੋਟਰਾਂ ਹੋ ਰਹੀਆਂ ਚੋਰੀ ਅਗਲੀ ਖ਼ਬਰ ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ
Ad Position 24