ਮੋਟਰਸਾਈਕਲ ਕਾਰ ਦੀ ਟੱਕਰ ਨਾਲ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਨੌਜਵਾਨ ਦੀ ਮੌਤ
ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋਡ਼੍ਹੀ ਦੂਰੀ ’ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਦੇ ਨਜ਼ਦੀਕ ਕੁੱਝ ਦਿਨ ਪਹਿਲਾਂ ਮਕਸੂਦਪੁਰ ਰੋਡ ’ਤੇ ਬੁਲਟ ਮੋਟਰਸਾਈਕਲ ਤੇ ਕਾਰ ਦੀ ਟੱਕਰ ਨਾਲ ਭਿਆਨਕ ਹਾਦਸਾ ਵਾਪਰਿਆ ਸੀ। ਇਸ ਹਾਦਸੇ ਦੌਰਾਨ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਦੇ ਵਸਨੀਕ ਮੋਟਰਸਾਈਕਲ ਸਵਾਰ ਨੌਜਵਾਨ ਵਰਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਕਮਰਾਏ ਭਿਆਨਕ ਟੱਕਰ ਕਰਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਬਾਅਦ ਵਿਚ ਜਲੰਧਰ ਦੇ ਇੱਕ ਨਿੱਜੀ ਸਤਿਅਮ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸ ਦੀ ਬੀਤੀ ਸ਼ਾਮ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਅਜੀਤ ਡੈਸਕ
27-11-2026