ਢਿਲਵਾਂ ਨਗਰ ਪੰਚਾਇਤ ਵਲੋਂ ਫੋਗਿੰਗ ਕਰਵਾਈ
ਢਿਲਵਾਂ, 26 ਨਵੰਬਰ (ਗੋਬਿੰਦ ਸੁਖੀਜਾ)-ਨਗਰ ਪੰਚਾਇਤ ਢਿਲਵਾਂ ਵਲੋਂ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਕਸਬੇ ’ਚ ਫੋਗਿੰਗ ਕਰਵਾਈ ਗਈ। ਇਸ ਮੌਕੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਤੇ ਬਲਜੀਤ ਸਿੰਘ ਢਿੱਲੋਂ ਬਲਾਕ ਪ੍ਰਧਾਨ ਨੇ ਦੱਸਿਆ ਕਿ ਨਗਰ ਪੰਚਾਇਤ ਵਲੋਂ ਕਸਬਾ ਨਿਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਾਰੇ ਵਾਰਡਾਂ ਵਿਚ ਫੋਗਿੰਗ ਕਰਵਾਈ ਜਾ ਰਹੀ ਹੈ।
ਢਿਲਵਾਂ, 26 ਨਵੰਬਰ (ਗੋਬਿੰਦ ਸੁਖੀਜਾ)-ਨਗਰ ਪੰਚਾਇਤ ਢਿਲਵਾਂ ਵਲੋਂ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਕਸਬੇ ’ਚ ਫੋਗਿੰਗ ਕਰਵਾਈ ਗਈ। ਇਸ ਮੌਕੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਤੇ ਬਲਜੀਤ ਸਿੰਘ ਢਿੱਲੋਂ ਬਲਾਕ ਪ੍ਰਧਾਨ ਨੇ ਦੱਸਿਆ ਕਿ ਨਗਰ ਪੰਚਾਇਤ ਵਲੋਂ ਕਸਬਾ ਨਿਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਾਰੇ ਵਾਰਡਾਂ ਵਿਚ ਫੋਗਿੰਗ ਕਰਵਾਈ ਜਾ ਰਹੀ ਹੈ। ਫੋਗਿੰਗ ਟੀਮ ਵਲੋਂ ਗਲੀਆਂ, ਨਾਲੀਆਂ, ਛੱਪਡ਼ ਦੇ ਆਲੇ-ਦੁਆਲੇ, ਸਕੂਲਾਂ, ਬਾਜ਼ਾਰ ਤੇ ਭੀਡ਼-ਭਾਡ਼ ਵਾਲੀਆਂ ਥਾਵਾਂ ’ਤੇ ਦਵਾਈ ਦਾ ਛਿਡ਼ਕਾਅ ਕੀਤਾ ਗਿਆ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਘਰਾਂ ਦੇ ਆਲੇ-ਦੁਆਲੇ ਪਾਣੀ ਖਡ਼੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ ਤੇ ਪੁਰਾਣੇ ਟਾਇਰਾਂ ’ਚ ਪਾਣੀ ਇਕੱਠਾ ਨਾ ਕਰਨ ਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਵਲੋਂ ਆਉਣ ਵਾਲੇ ਦਿਨਾਂ ’ਚ ਵੀ ਫੋਗਿੰਗ ਦਾ ਕੰਮ ਜਾਰੀ ਰਹੇਗਾ ਤਾਂ ਜੋ ਕਸਬਾ ਨਿਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਨਗਰ ਨਿਵਾਸੀਆਂ ਨੇ ਨਗਰ ਪੰਚਾਇਤ ਦੇ ਇਸ ਕਦਮ ਦੀ ਸ਼ਲਾਘਾ ਕੀਤੀ।