26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ ਭਾਜਪਾ ਗੱਠਜੋਡ਼ ਪੰਜਾਬ ’ਚ ਖ਼ੁਸ਼ਹਾਲੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰੇਗਾ-ਨਾਨਕਪੁਰ ਗੱਠਜੋਡ਼ ਦੀ ਖ਼ੁਸ਼ੀ ’ਚ ਅਕਾਲੀ ਦਲ ਤੇ ਭਾਜਪਾ ਆਗੂਆਂ ਨੇ ਲੱਡੂ ਵੰਡੇ

ਕਪੂਰਥਲਾ, 26 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 27-11-2026
ਕਪੂਰਥਲਾ, 26 ਨਵੰਬਰ (ਵਿ.ਪ੍ਰ.)-ਅਕਾਲੀ ਭਾਜਪਾ ਗੱਠਜੋਡ਼ ਪੰਜਾਬ ’ਚ ਖ਼ੁਸ਼ਹਾਲੀ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੇਗਾ। ਇਹ ਗੱਲ ਭਾਜਪਾ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਗੱਠਜੋਡ਼ ਦੀ ਖ਼ੁਸ਼ੀ ਵਿਚ ਲੱਡੂ ਵੰਡਣ ਮੌਕੇ ਕਹੀ। ਉਨ੍ਹਾਂ ਕਿਹਾ ਕਿ ਗੱਠਜੋਡ਼ ਨੂੰ ਲੈ ਕੇ ਭਾਜਪਾ ਤੇ ਅਕਾਲੀ ਸਫਾ ਵਿਚ ਖ਼ੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ਾਖੋਰੀ, ਗੈਂਗਸਰਟਰਵਾਦ, ਬੇਰੋਜ਼ਗਾਰੀ ਤੇ ਹੋਰ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਨਕਾਮ ਰਹੀ ਹੈ। ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਮੌਜੂਦਾ ਸਥਿਤੀ ਦੌਰਾਨ ਪੰਜਾਬ ਦੀ ਹਾਲਤ ਨੂੰ ਸੁਧਾਰਨ ਲਈ ਇਕ ਮਜ਼ਬੂਤ ਰਾਜਨੀਤਿਕ ਦ੍ਰਿਸ਼ਟੀਕੋਣ, ਇਕ ਸਾਂਝੀ ਨੀਤੀ ਤੇ ਵਿਕਾਸ ਲਈ ਇਕ ਸਪਸ਼ਟ ਰੋਡ ਮੇਪ ਸਮੇਂ ਦੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਗੱਠਜੋਡ਼ ਦੀ ਸਰਕਾਰ ਬਣਨ ਨਾਲ ਪੰਜਾਬ ਮੁਡ਼ ਤਰੱਕੀ ਦੀ ਰਾਹ ’ਤੇ ਆ ਕੇ ਦੇਸ਼ ਦਾ ਇਕ ਨੰਬਰ ਸੂਬਾ ਬਣੇਗਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਤੋਂ ਇਲਾਵਾ ਅਕਾਲੀ ਭਾਜਪਾ ਨਾਲ ਸਬੰਧਿਤ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਕਰਕੇ ਪੰਜਾਬ ਦੇ ਅਸਲ ਮੁੱਦਿਆਂ ਤੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕੀਤਾ-ਖਹਿਰਾ
Ad Position 24