ਭੁਲੱਥ ਵਿਚ ਸ਼ਾਮ ਦੇ ਸਮੇਂ ਲੱਗਦੇ ਬਿਜਲੀ ਦੇ ਲੰਬੇ ਕੱਟਾਂ ਕਰਕੇ ਲੋਕ ਪ੍ਰੇਸ਼ਾਨ
ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸ਼ਾਮ ਦੇ ਸਮੇਂ ਲਗਾਤਾਰ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਕੁੱਝ ਦਿਨਾਂ ਤੋਂ ਬਿਜਲੀ ਦੇ ਲੰਬੇ ਕੱਟਾਂ ਕਰਕੇ ਦੁਕਾਨਦਾਰ ਭਾਈਚਾਰੇ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਘਰਾਂ ਵਿਚ ਸ਼ਾਮ ਸਮੇਂ ਲਾਈਟ ਜਾਣ ਕਰਕੇ ਔਰਤਾਂ ਨੂੰ ਰੋਟੀ ਵਗੈਰਾ ਬਣਾਉਣਾ ਵੀ ਮੁਸ਼ਕਿਲ ਹੋ ਜਾਂਦਾ ਹੈ।
ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸ਼ਾਮ ਦੇ ਸਮੇਂ ਲਗਾਤਾਰ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਕੁੱਝ ਦਿਨਾਂ ਤੋਂ ਬਿਜਲੀ ਦੇ ਲੰਬੇ ਕੱਟਾਂ ਕਰਕੇ ਦੁਕਾਨਦਾਰ ਭਾਈਚਾਰੇ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਘਰਾਂ ਵਿਚ ਸ਼ਾਮ ਸਮੇਂ ਲਾਈਟ ਜਾਣ ਕਰਕੇ ਔਰਤਾਂ ਨੂੰ ਰੋਟੀ ਵਗੈਰਾ ਬਣਾਉਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਦੂਜੇ ਪਾਸੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸ਼ਾਮ 5 ਵਜੇ ਤੋਂ ਬਾਅਦ ਜਦੋਂ ਗ੍ਰਾਹਕਾਂ ਦਾ ਟਾਈਮ ਹੁੰਦਾ ਹੈ ਤਾਂ ਲਾਈਟ ਚਲੀ ਜਾਂਦੀ ਹੈ, ਤੇ ਬਾਅਦ ਵਿਚ 7 ਵਜੇ ਤੱਕ ਬਾਜ਼ਾਰ ਅੰਦਰ ਪੂਰਾ ਹਨੇਰਾ ਛਾਇਆ ਰਹਿੰਦਾ ਹੈ, ਜਿਸ ਕਰਕੇ ਕੰਮ ਠੱਪ ਹੋ ਜਾਂਦਾ ਹੈ। ਦੂਜੇ ਪਾਸੇ ਇਲਾਕੇ ਅੰਦਰ ਚੋਰੀਆਂ ਦੀਆਂ ਵਾਰਦਾਤਾਂ ਲਗਾਤਾਰ ਹੋਣ ਕਰਕੇ ਚੋਰਾਂ ਨੂੰ ਵੀ ਮੌਕਾ ਮਿਲ ਜਾਂਦਾ ਹੈ। ਲੋਕਾਂ ਦੀ ਮੰਗ ਹੈ ਕਿ ਬਿਜਲੀ ਕੱਟਾਂ ਤੋਂ ਨਿਜਾਤ ਦਵਾਈ ਜਾਵੇ।