ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਤਾ ਐਸ.ਐਸ.ਪੀ. ਨੂੰ ਮੰਗ ਪੱਤਰ
ਕਪੂਰਥਲਾ, 27 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਯੂਨੀਅਨ ਨਾਲ ਸਬੰਧਿਤ ਕਿਸਾਨਾਂ ਨੇ ਐਸ. ਐਸ.
ਕਪੂਰਥਲਾ, 27 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਯੂਨੀਅਨ ਨਾਲ ਸਬੰਧਿਤ ਕਿਸਾਨਾਂ ਨੇ ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਨੂੰ ਮੰਗ ਪੱਤਰ ਦਿੱਤਾ। ਜਿਸ ਵਿਚ ਮੰਗ ਕੀਤੀ ਗਈ ਕਿ ਬਿਜਲੀ ਦੇ ਟਰਾਂਸਫ਼ਾਰਮਰ ਤੇ ਕਿਸਾਨਾਂ ਦੀਆਂ ਮੋਟਰਾਂ ਦੀ ਚੋਰੀ ਕਰਨ ਵਾਲੇ ਵਿਅਕਤੀਆਂ ਦੀ ਤਲਾਸ਼ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਕਿਸਾਨ ਆਗੂਆਂ ਨੇ ਦੱਸਿਆ ਕਿ ਬਿਜਲੀ ਦੇ ਟਰਾਂਸਫ਼ਾਰਮਰ, ਕਿਸਾਨਾਂ ਦੇ ਸਟਾਟਰ, ਕੇਬਲ ਤੇ ਮੋਟਰਾਂ ਵੱਡੀ ਪੱਧਰ ’ਤੇ ਚੋਰੀ ਹੋ ਰਹੀਆਂ ਹਨ ਤੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਚੋਰੀ ਕੀਤੇ ਸਮਾਨ ਅੱਗੇ ਕਬਾਡ਼ੀਏ ਨੂੰ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਨੌਜਵਾਨ ਨਸ਼ੇ ਦੀ ਪੂਰਤੀ ਲਈ ਆਏ ਦਿਨ ਕਥਿਤ ਤੌਰ ’ਤੇ ਚੋਰੀਆਂ ਕਰ ਰਹੇ ਹਨ। ਪਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਹ ਚੋਰੀ ਦੀਆਂ ਵਾਰਦਾਤਾਂ ਦਾ ਕੁੱਝ ਵੀ ਅਤਾ ਪਤਾ ਨਹੀਂ ਲੱਗ ਰਿਹਾ ਹੈ। ਜਿਸ ਕਾਰਨ ਕਿਸਾਨਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ। ਉਨ੍ਹਾਂ ਐਸ.ਐਸ.ਪੀ. ਤੋਂ ਮੰਗ ਕੀਤੀ ਕਿ ਪੁਲਿਸ ਗਸ਼ਤ ਵਧਾਈ ਜਾਵੇ ਤੇ ਕਿਸਾਨਾਂ ਵਲੋਂ ਦਰਜ ਕਰਵਾਈਆਂ ਚੋਰੀ ਦੀਆਂ ਸ਼ਿਕਾਇਤਾਂ ਦੀ ਉੱਚ ਪੱਧਰੀ ਪਡ਼ਤਾਲ ਕਰਵਾਕੇ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਮੰਗ ਪੱਤਰ ਦੇਣ ਮੌਕੇ ਕਸ਼ਮੀਰ ਸਿੰਘ ਖੁਖਰੈਣ, ਕਰਮਜੀਤ ਸਿੰਘ ਸੰਧਰ ਜਗੀਰ, ਗੁਰਨਾਮ ਸਿੰਘ ਨਾਨਕਪੁਰ, ਪਰਮਜੀਤ ਸਿੰਘ ਕਮਰਾਏ, ਚੈਂਚਲ ਸਿੰਘ, ਗੁਰਵਿੰਦਰ ਸਿੰਘ ਮਿੰਟੂ, ਗੁਲਜ਼ਾਰ ਸਿੰਘ ਖੱਸਣ, ਜੋਗਿੰਦਰ ਸਿੰਘ ਬਾਗਡ਼ੀਆਂ, ਕਰਨੈਲ ਸਿੰਘ ਕੋਕਲਪੁਰ, ਸੁਖਜੀਤ ਸਿੰਘ ਨੰਬਰਦਾਰ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਸੰਧਰ ਜਗੀਰ, ਹਸਕੀਰਤ ਸਿੰਘ ਤੇ ਵਰਿੰਦਰ ਸਿੰਘ ਦੰਦੂੁਪੁਰ, ਲਖਵਿੰਦਰ ਸਿੰਘ ਭਵਾਨੀਪੁਰ, ਕਾਬਲ ਸਿੰਘ ਬਾਗਡ਼ੀਆਂ, ਅਮਰੀਕ ਸਿੰਘ ਤੇ ਨੌਨਿਹਾਲ ਸਿੰਘ ਬਰਿੰਦਪੁਰ ਆਦਿ ਹਾਜ਼ਰ ਸਨ।