28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਣਨ ਤੋਂ ਬਾਅਦ ਤਿੰਨ ਮਹੀਨੇ ਵਿਚ ਫਗਵਾਡ਼ਾ ਨੂੰ ਜ਼ਿਲ੍ਹਾ ਬਣਾਉਣ ਦਾ ਪੂਰਾ ਕਰਨਗੇ ਵਾਅਦਾ-ਰਣਜੀਤ ਸਿੰਘ ਖੁਰਾਣਾ

ਫਗਵਾਡ਼ਾ, 27 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾਡ਼ਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਸਾਲਾਂ ਤੋਂ ਉੱਠਦੀ ਰਹੀ ਹੈ, ਪਰ ਸਿਆਸੀ ਪਾਰਟੀਆਂ ਦੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰਲਾ ਫ਼ਰਕ ਅੱਜ ਵੀ ਲੋਕਾਂ ਦੇ ਸਾਹਮਣੇ ਹੈ। ਸ਼੍ਰੋਮਣੀ ਅਕਾਲੀ ਦਲ ਦੇ ਫਗਵਾਡ਼ਾ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਇਸ ਮੁੱਦੇ ’ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਕਿਹਾ ਕਿ ਫਗਵਾਡ਼ਾ ਨੂੰ ਜ਼ਿਲ੍ਹਾ ਬਣਾਉਣ ਦਾ ਵਾਅਦਾ ਸਿਰਫ਼ ਚੋਣਾਂ ਦੌਰਾਨ ਕਰਨ ਨਾਲ ਨਹੀਂ, ਸਗੋਂ ਇਸ ਨੂੰ ਪੂਰਾ ਕਰਨ ਦੀ ਸਿਆਸੀ ਇੱਛਾ-ਸ਼ਕਤੀ ਨਾਲ ਨਿਭਾਇਆ ਜਾ ਸਕਦਾ ਹੈ, ਜੋ ਅਕਾਲੀ-ਭਾਜਪਾ ਗੱਠਜੋਡ਼ ਦੀ ਸਰਕਾਰ ਹੀ ਦਿਖਾ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 28-11-2026
ਫਗਵਾਡ਼ਾ, 27 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾਡ਼ਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਸਾਲਾਂ ਤੋਂ ਉੱਠਦੀ ਰਹੀ ਹੈ, ਪਰ ਸਿਆਸੀ ਪਾਰਟੀਆਂ ਦੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰਲਾ ਫ਼ਰਕ ਅੱਜ ਵੀ ਲੋਕਾਂ ਦੇ ਸਾਹਮਣੇ ਹੈ। ਸ਼੍ਰੋਮਣੀ ਅਕਾਲੀ ਦਲ ਦੇ ਫਗਵਾਡ਼ਾ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਇਸ ਮੁੱਦੇ ’ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਕਿਹਾ ਕਿ ਫਗਵਾਡ਼ਾ ਨੂੰ ਜ਼ਿਲ੍ਹਾ ਬਣਾਉਣ ਦਾ ਵਾਅਦਾ ਸਿਰਫ਼ ਚੋਣਾਂ ਦੌਰਾਨ ਕਰਨ ਨਾਲ ਨਹੀਂ, ਸਗੋਂ ਇਸ ਨੂੰ ਪੂਰਾ ਕਰਨ ਦੀ ਸਿਆਸੀ ਇੱਛਾ-ਸ਼ਕਤੀ ਨਾਲ ਨਿਭਾਇਆ ਜਾ ਸਕਦਾ ਹੈ, ਜੋ ਅਕਾਲੀ-ਭਾਜਪਾ ਗੱਠਜੋਡ਼ ਦੀ ਸਰਕਾਰ ਹੀ ਦਿਖਾ ਸਕਦੀ ਹੈ। ਖੁਰਾਣਾ ਨੇ ਕਿਹਾ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਫਗਵਾਡ਼ਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਸੀ। ਪਰ ਉਸ ਸਮੇਂ ਕਾਂਗਰਸ ਦੀ ਸਰਕਾਰ ਬਣ ਗਈ ਅਤੇ ਫਗਵਾਡ਼ਾ ਦੇ ਲੋਕਾਂ ਦੀ ਇਹ ਉਮੀਦ ਅਧੂਰੀ ਰਹਿ ਗਈ। ਪਰ ਇਸ ਸਰਕਾਰ ਨੂੰ ਵੀ ਪੰਜ ਸਾਲ ਪੂਰੇ ਹੋਣ ਜਾ ਰਹੇ ਹਨ, ਇਸ ਦੇ ਬਾਵਜੂਦ ‘ਆਪ’ ਸਰਕਾਰ ਇਸ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਜਦੋਂ ਦੂਜਿਆਂ ਦੇ ਵਾਅਦਿਆਂ ਨੂੰ ਚੋਣ ਮੁੱਦਾ ਬਣਾਇਆ ਜਾਂਦਾ ਹੈ ਤਾਂ ਆਪਣੀ ਸਰਕਾਰ ਦੇ ਅਧੂਰੇ ਵਾਅਦਿਆਂ ਦਾ ਜਵਾਬ ਵੀ ਲੋਕਾਂ ਨੂੰ ਦੇਣਾ ਪਵੇਗਾ। ਸ. ਖੁਰਾਣਾ ਨੇ ਕਿਹਾ ਕਿ ਫਗਵਾਡ਼ਾ ਨੂੰ ਜ਼ਿਲ੍ਹਾ ਬਣਾਉਣਾ ਕੋਈ ਸਿਆਸੀ ਨਾਅਰਾ ਜਾਂ ਚੋਣਾਂ ਸਮੇਂ ਯਾਦ ਆਉਣ ਵਾਲਾ ਮੁੱਦਾ ਨਹੀਂ, ਸਗੋਂ ਇਸ ਨਾਲ ਹਜ਼ਾਰਾਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਅਤੇ ਇਲਾਕੇ ਦੇ ਭਵਿੱਖ ਦਾ ਸਵਾਲ ਜੁਡ਼ਿਆ ਹੋਇਆ ਹੈ। ਜ਼ਿਲ੍ਹਾ ਬਣਨ ਨਾਲ ਪ੍ਰਸ਼ਾਸਨਿਕ ਸਹੂਲਤਾਂ ਸਥਾਨਕ ਪੱਧਰ ’ਤੇ ਮਿਲਣਗੀਆਂ, ਨਵੇਂ ਸਰਕਾਰੀ ਦਫ਼ਤਰ ਸਥਾਪਤ ਹੋਣਗੇ, ਅਦਾਲਤੀ ਅਤੇ ਹੋਰ ਵੱਖ-ਵੱਖ ਜ਼ਰੂਰੀ ਕੰਮਾਂ ਲਈ ਜਲੰਧਰ ਲੰਘ ਕੇ ਕਪੂਰਥਲਾ ਨਹੀਂ ਜਾਣਾ ਪਵੇਗਾ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਇਸ ਨਾਲ ਫਗਵਾਡ਼ੇ ਦੇ ਉਦਯੋਗ, ਵਪਾਰ ਅਤੇ ਸਮੁੱਚੇ ਵਿਕਾਸ ਨੂੰ ਵੀ ਨਵੀਂ ਗਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ ਅਗਲੀ ਖ਼ਬਰ ਭੁਲੱਥ ਦੀ ਧਰਤੀ ’ਤੇ ਦੋ ਦਿਨਾਂ ਖੇਡਾਂ ਤੇ ਸੱਭਿਆਚਾਰ ਦਾ ਮਹਾਂ ਕੁੰਭ ਅੱਜ ਤੋਂ
Ad Position 24