ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ
ਹੁਸੈਨਪੁਰ, 27 ਨਵੰਬਰ (ਤਰਲੋਚਨ ਸਿੰਘ ਸੋਢੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦੇ ਤਿਉਹਾਰ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਵਿਸ਼ਾਲ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ਼ਾਮ ਨੂੰ ਸੁਖਮਨੀ ਸਤਿਸੰਗ ਜਥਾ ਬੀਬੀਆਂ ਦਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ ਗਏ।
ਹੁਸੈਨਪੁਰ, 27 ਨਵੰਬਰ (ਤਰਲੋਚਨ ਸਿੰਘ ਸੋਢੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦੇ ਤਿਉਹਾਰ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਵਿਸ਼ਾਲ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ਼ਾਮ ਨੂੰ ਸੁਖਮਨੀ ਸਤਿਸੰਗ ਜਥਾ ਬੀਬੀਆਂ ਦਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਬਾਅਦ ਭਾਈ ਕਮਲ ਰਾਜ ਸਿੰਘ ਨਵਾਂਸ਼ਹਿਰ ਵਾਲਿਆਂ ਦੇ ਕੀਰਤਨੀ ਜਥੇ ਨੇ ਕਥਾ ਕੀਰਤਨ ਕਰਦਿਆਂ ਇਕੱਤਰ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਸੇਵਾ ਸਿਮਰਨ ਕਰਨ ਅਤੇ ਬਾਣੀ ਪਡ਼੍ਹਨ ਸੁਣਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਵੱਲੋਂ ਜਿੱਥੇ ਕੀਰਤਨੀ ਜਥੇ ਅਤੇ ਗੁਰੂ ਘਰ ਦੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਉੱਥੇ ਗੁਰੂ ਘਰ ਵਿਚ ਚੱਲਦੀ ਰੰਗ ਰੋਗਨ ਦੀ ਸੇਵਾ ਵਿਚ ਸੰਗਤਾਂ ਨੂੰ ਵੱਧ ਚਡ਼੍ਹ ਕੇ ਸਹਿਯੋਗ ਕਰਨ ਲਈ ਪ੍ਰੇਰਿਆ ਗਿਆ। ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਪ੍ਰਧਾਨ ਜਸਵਿੰਦਰ ਸਿੰਘ, ਸੈਕਟਰੀ ਨਰੇਸ਼ ਕੁਮਾਰ, ਕੈਸ਼ੀਅਰ ਪ੍ਰਿਥੀ ਸਿੰਘ, ਸੰਧੂਰਾ ਸਿੰਘ, ਵੈਦ ਪ੍ਰਕਾਸ਼, ਦਵਿੰਦਰ ਸਿੰਘ, ਵਿੱਕੀ ਕੁਮਾਰ, ਸਾਬਕਾ ਪ੍ਰਧਾਨ ਹਰਦੀਪ ਸਿੰਘ, ਭਜਨਾ ਰਾਮ ਦਾਦਰਾ, ਰਜਿੰਦਰ ਸਿੰਘ, ਦਲਜੀਤ ਸਿੰਘ, ਤਰਸੇਮ ਸਿੰਘ, ਰੂਪ ਲਾਲ, ਰਣਜੀਤ ਸਿੰਘ, ਜਸਪਾਲ ਸਿੰਘ, ਵੀਰ ਸਿੰਘ, ਮਨਪ੍ਰੀਤ ਸਿੰਘ, ਸਤਪਾਲ ਗੁਰਦਾਸਪੁਰੀ, ਮਹਿੰਦਰ ਸਿੰਘ, ਤਰਲੋਚਨ ਸਿੰਘ, ਬਹਾਦਰ ਸਿੰਘ, ਗੁਰਸੇਵਕ ਸਿੰਘ, ਅਮਰਜੀਤ ਸਿੰਘ ਰੁਡ਼ਕੀ, ਮਨਮੋਹਨ ਲਾਲ, ਜਗਜੀਵਨ ਰਾਮ, ਹਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਮੁਖ ਸਿੰਘ, ਹਰਬੰਸ ਸਿੰਘ, ਕਰਮ ਚੰਦ, ਪਰਮਜੀਤ ਲਾਲ ਰੱਤੂ, ਰਜਿੰਦਰ ਸਿੰਘ, ਦਲਜੀਤ ਸਿੰਘ, ਤਰਸੇਮ ਸਿੰਘ, ਰੂਪ ਲਾਲ, ਰਣਜੀਤ ਸਿੰਘ, ਜਸਪਾਲ ਸਿੰਘ, ਸਤਵੰਤ ਸਿੰਘ, ਰਾਮਪਾਲ, ਮੰਗਤ ਸਿੰਘ, ਅਨੂਪ ਸਿੰਘ, ਅਤੇ ਸਮੂਹ ਸੰਗਤਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।