28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਉੱਘੇ ਗਜ਼ਲਗੋ ਜਨਕਪ੍ਰੀਤ ਸਿੰਘ ਬੇਗੋਵਾਲ ਦਾ ਭਲਕੇ ਹੋਵੇਗਾ ‘ਰਾਜ ਕੁਮਾਰ ਕੁਮਰਾ ਯਾਦਗਾਰੀ ਪੁਰਸਕਾਰ’ ਨਾਲ ਸਨਮਾਨ

ਕਪੂਰਥਲਾ, 27 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 28-11-2026
ਕਪੂਰਥਲਾ, 27 ਨਵੰਬਰ (ਵਿ.ਪ੍ਰ.)-ਸਿਰਜਣਾ ਕੇਂਦਰ ਕਪੂਰਥਲਾ ਵਲੋਂ ਕੁਮਰਾ ਪਰਿਵਾਰ ਦੇ ਸਹਿਯੋਗ ਨਾਲ ਪੰਜਵਾਂ ਰਾਜ ਕੁਮਾਰ ਕੁਮਰਾ ਯਾਦਗਾਰੀ ਪੁਰਸਕਾਰ ਨਾਮਵਰ ਗਜ਼ਲਗੋ ਜਨਕਪ੍ਰੀਤ ਸਿੰਘ ਬੇਗੋਵਾਲ ਨੂੰ ਸਨਮਾਨਿਤ ਕੀਤੇ ਜਾਣ ਦੇ ਸਬੰਧ ਵਿਚ ਇਕ ਸਮਾਗਮ 29 ਨਵੰਬਰ ਨੂੰ ਵਿਰਸਾ ਵਿਹਾਰ ਕਪੂਰਥਲਾ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਰਜਣਾ ਕੇਂਦਰ ਦੇ ਪ੍ਰਧਾਨ ਕੰਵਰ ਇਕਬਾਲ ਸਿੰਘ ਤੇ ਜਨਰਲ ਸਕੱਤਰ ਸਹਿਬਾਜ਼ ਖ਼ਾਨ ਨੇ ਦੱਸਿਆ ਕਿ ਜਨਕਪ੍ਰੀਤ ਸਿੰਘ ਬੇਗੋਵਾਲ ਹੁਣ ਤੱਕ ਤਿੰਨ ਕਾਵਿ ਪੁਸਤਕਾਂ ਤੇ ਇਕ ਗਜ਼ਲ ਸੰਗ੍ਰਹਿ ਪੰਜਾਬੀ ਸਾਹਿਤ ਦੀ ਝੋਲੀ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਮੋਤਾ ਸਿੰਘ ਸਰਾਏ ਯੂਰਪੀ ਪੰਜਾਬੀ ਸੱਥ ਯੂ.ਕੇ. ਮੁੱਖ ਮਹਿਮਾਨ ਵਜੋਂ ਤੇ ਪ੍ਰੋ. ਸੁਖਪਾਲ ਸਿੰਘ ਥਿੰਦ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਪ੍ਰਧਾਨਗੀ ਉੱਘੇ ਲੇਖਕ ਤੇ ਚਿੰਤਕ ਪ੍ਰੋ. ਕੁਲਵੰਤ ਸਿੰਘ ਔਜਲਾ, ਸੁਰਿੰਦਰ ਮਕਸੂਦਪੁਰੀ, ਆਸ਼ੂ ਕੁਮਰਾ ਤੇ ਹੋਰ ਸ਼ਖ਼ਸੀਅਤਾਂ ਵਲੋਂ ਕੀਤੀ ਜਾਵੇਗੀ। ਇਸ ਮੌਕੇ ਸਿਰਜਣਾ ਕੇਂਦਰ ਦੇ ਸੀਨੀਅਰ ਮੀਤ ਪ੍ਰਧਾਨ ਆਸ਼ੂ ਕੁਮਰਾ ਨੇ ਦੱਸਿਆ ਕਿ ਇਸ ਵਾਰ ਉਨ੍ਹਾਂ ਦੇ ਦਾਦਾ ਜੀ ਦੀ ਯਾਦ ਵਿਚ ਦਿੱਤੇ ਜਾਣ ਵਾਲੇ ਸਨਮਾਨ ਲਈ ਜਨਕਪ੍ਰੀਤ ਸਿੰਘ ਬੇਗੋਵਾਲ ਦੀ ਚੋਣ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਬੇਗੋਵਾਲ ਵਿਖੇ ਮਦਨ ਸਿੰਘ ਨੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ
Ad Position 24