27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਐਸ.ਡੀ.ਐਮ. ਨੇ ਆਪਸੀ ਤਾਲਮੇਲ ਪੈਦਾ ਕਰਨ ਲਈ ਵੱਖ-ਵੱਖ ਬੋਰਡਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ ਸਰਕਾਰ ਦਾ ਕਦਮ ਸ਼ਲਾਘਾਯੋਗ-ਚੇਅਰਮੈਨ ਸੌਂਦ

ਸੁਲਤਾਨਪੁਰ ਲੋਧੀ, 27 ਨਵੰਬਰ (ਥਿੰਦ)-ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤੇ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੇ ਕੰਮਾਂ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਸੰਸਥਾਵਾਂ ਅਤੇ ਵਰਗਾਂ ਦੇ ਆਗੂਆਂ ਨੂੰ ਚੇਅਰਮੈਨ ਨਿਯੁਕਤ ਕੀਤਾ ਸੀ। ਆਪਸੀ ਤਾਲਮੇਲ ਪੈਦਾ ਕਰਨ ਦੇ ਮਨੋਰਥ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ ਕਮ ਕਾਰਜਕਾਰੀ ਐਸ.

Ad Position 21
No active advertisement
ਅਜੀਤ ਡੈਸਕ 28-11-2026
ਸੁਲਤਾਨਪੁਰ ਲੋਧੀ, 27 ਨਵੰਬਰ (ਥਿੰਦ)-ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤੇ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੇ ਕੰਮਾਂ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਸੰਸਥਾਵਾਂ ਅਤੇ ਵਰਗਾਂ ਦੇ ਆਗੂਆਂ ਨੂੰ ਚੇਅਰਮੈਨ ਨਿਯੁਕਤ ਕੀਤਾ ਸੀ।ਆਪਸੀ ਤਾਲਮੇਲ ਪੈਦਾ ਕਰਨ ਦੇ ਮਨੋਰਥ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ ਕਮ ਕਾਰਜਕਾਰੀ ਐਸ.ਡੀ.ਐਮ. ਹਰਕਰਮ ਸਿੰਘ, ਤਹਿਸੀਲਦਾਰ ਭੀਸ਼ਮ ਪਾਂਡੇ ਅਤੇ ਸੁਪਰਡੈਂਟ ਗੁਰਵਿੰਦਰ ਸਿੰਘ ਵਿਰਕ ਨੇ ਸਥਾਨਕ ਸਿਵਲ ਰੈਸਟ ਹਾਊਸ ਵਿਖੇ ਰਾਮਗਡ਼੍ਹੀਆ ਭਲਾਈ ਬੋਰਡ, ਰਾਏ ਸਿੱਖ ਭਲਾਈ ਬੋਰਡ ਅਤੇ ਸੈਨ ਸਮਾਜ ਭਲਾਈ ਬੋਰਡ ਦੇ ਜ਼ਿਲ੍ਹਾ ਚੇਅਰਮੈਨਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਤਾਂ ਜੋ ਸਰਕਾਰੀ ਦਫ਼ਤਰਾਂ ਵਿਚ ਨਾਗਰਿਕਾਂ ਨੂੰ ਆਪਣਾ ਕੰਮ ਕਰਵਾਉਣ ਵਿਚ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।ਇਸ ਮੌਕੇ ਰਾਮਗਡ਼੍ਹੀਆ ਭਲਾਈ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਸੁਖਵਿੰਦਰ ਸਿੰਘ ਸੌਂਦ, ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਗੁਰਸ਼ਰਨ ਸਿੰਘ ਬਾਬਰਾ ਨੇ ਕਿਹਾ ਕਿ ਨਵਾਬ ਜੱਸਾ ਸਿੰਘ ਰਾਮਗਡ਼੍ਹੀਆ ਦੇ ਨਾਮ ’ ਤੇ ਸ਼੍ਰੀ ਵਿਸ਼ਵਕਰਮਾ ਚੌਕ ਬਣਾਇਆ ਜਾਣਾ ਚਾਹੀਦਾ ਹੈ ਅਤੇ ਲੋਡ਼ਵੰਦਾਂ ਦੀ ਮਦਦ ਲਈ ਪਿੰਡ ਜੱਬੋਵਾਲ ਵਿਚ ਇੱਕ ਚੈਰੀਟੇਬਲ ਹਸਪਤਾਲ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਟਿੱਬਾ ਦੇ ਕਮਿਊਨਿਟੀ ਹੈਲਥ ਸੈਂਟਰ ਵਿਚ ਡਾਕਟਰਾਂ ਦੀ ਘਾਟ ਪੂਰੀ ਕਰਨ ਦੇ ਨਾਲ ਨਾਲ ਐਮਰਜੈਂਸੀ ਚਾਲੂ ਕਰਵਾਈ ਜਾਵੇ।ਇਸ ਮੌਕੇ ਹਾਜ਼ਰ ਹੋਰ ਚੇਅਰਮੈਨਾਂ ਨੇ ਕਿਹਾ ਕਿ ਤਹਿਸੀਲ ਕੰਪਲੈਕਸ, ਪਾਵਰਕਾਮ ਦਫ਼ਤਰ, ਨਗਰ ਕੌਂਸਲ ਦਫ਼ਤਰ, ਲੋਕ ਨਿਰਮਾਣ ਵਿਭਾਗ, ਖ਼ੁਰਾਕ ਸਪਲਾਈ ਵਿਭਾਗ ਅਤੇ ਖੇਤੀਬਾਡ਼ੀ ਵਿਭਾਗ ਵਿਚ ਕੰਮ ਕਰਵਾਉਣ ਵਿਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਦਾ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ। ਜ਼ਿਆਦਾਤਰ ਸਮੱਸਿਆਵਾਂ ਮਾਲ ਵਿਭਾਗ ਵਿਚ ਹੋ ਰਹੀਆਂ ਹਨ, ਜਿੱਥੇ ਕਾਨੂੰਗੋ ਅਤੇ ਪਟਵਾਰੀਆਂ ਦੀ ਘਾਟ ਕਾਰਨ ਲੋਕਾਂ ਨੂੰ ਰੋਜ਼ਾਨਾ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਂਦੇ ਹਨ। ਇਸ ਸਬੰਧ ਵਿਚ ਐਸ.ਡੀ.ਐਮ. ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਕੋਈ ਵੀ ਅਧਿਕਾਰੀ ਆਪਣੀ ਡਿਊਟੀ ਵਿਚ ਲਾਪਰਵਾਹੀ ਪਾਏ ਜਾਣ ’ਤੇ ਵਿਭਾਗੀ ਕਾਰਵਾਈ ਦਾ ਸਾਹਮਣਾ ਕਰੇਗਾ। ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਅਧਿਕਾਰੀ ਸੁਣਨ ਵਿਚ ਅਸਫਲ ਰਹਿੰਦਾ ਹੈ, ਤਾਂ ਉਹ ਉਨ੍ਹਾਂ ਦੇ ਦਫ਼ਤਰ ਵਿਚ ਸੁਪਰਡੈਂਟ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਤਹਿਸੀਲਦਾਰ ਭੀਸ਼ਮ ਪਾਂਡੇ, ਸੁਪਰਡੈਂਟ ਗੁਰਵਿੰਦਰ ਸਿੰਘ ਵਿਰਕ, ਸਬ-ਡਿਵੀਜ਼ਨਲ ਅਫ਼ਸਰ ਪਾਵਰਕਾਮ ਜਸਵਿੰਦਰ ਸਿੰਘ, ਚਰਨਜੀਤ ਸ਼ਰਮਾ, ਨਗਰ ਕੌਂਸਲ ਦਫ਼ਤਰ ਤੋਂ ਗੌਰਵ ਗਿਰੀ, ਤਹਿਸੀਲ ਦਫ਼ਤਰ ਤੋਂ ਵਿਵੇਕ ਗਾਬਾ, ਬਲਦੇਵ ਚੰਦ, ਜੇਈ ਵਾਟਰ ਸਪਲਾਈ ਜਤਿੰਦਰ ਪਾਲ ਸਿੰਘ, ਜੇਈ ਲੋਕ ਨਿਰਮਾਣ ਵਿਭਾਗ ਸਿਕੰਦਰ, ਸੁਖਵਿੰਦਰ ਸਿੰਘ, ਸਰਪੰਚ ਮਲਕੀਤ ਸਿੰਘ, ਸਰਪੰਚ ਕਿਸ਼ਨ ਸਿੰਘ, ਚੇਅਰਮੈਨ ਗੁਰਸ਼ਰਨ ਸਿੰਘ ਬਾਬਰਾ, ਦਲਜੀਤ ਸਿੰਘ, ਮਲਕੀਤ ਸਿੰਘ, ਸਿਮਰਨਜੀਤ ਸਿੰਘ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਨੁੱਖ ਦਾ ਜੀਵਨ ਪਰਮੇਸ਼ਰ ਵਲੋਂ ਮਿਲਿਆ ਇਕ ਅਨਮੋਲ ਤੋਹਫ਼ਾ-ਲਾਰੈਂਸ ਚੌਧਰੀ ਅਗਲੀ ਖ਼ਬਰ ਬੀਬੀ ਗੁਰਮੀਤ ਕੌਰ ਮੁਲਤਾਨੀ ਦਾ ਭੁਲੱਥ ਸ਼ਰਕੀ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ
Ad Position 24