27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨ ਯੂਨੀਅਨ ਨਡਾਲਾ ਦਾ ਵਫ਼ਦ ਡਿਪਟੀ ਸੀ.ਈ. ਨੂੰ ਮਿਲਿਆ

ਨਡਾਲਾ, 27 ਨਵੰਬਰ (ਰਘਬਿੰਦਰ ਸਿੰਘ)-ਖੇਤੀਬਾਡ਼ੀ ਲਈ ਮਿਲ ਰਹੀ ਬਿਜਲੀ ਸਪਲਾਈ ਵਿਚ ਲਗਾਤਾਰ ਕੱਟ ਲੱਗਣ ਕਾਰਨ ਪ੍ਰੇਸ਼ਾਨ ਕਿਸਾਨ ਯੂਨੀਅਨ ਨਡਾਲਾ ਦਾ ਇੱਕ ਵਫ਼ਦ ਅੱਜ ਕਿਸਾਨ ਯੂਨੀਅਨ ਨਡਾਲਾ ਦੇ ਪ੍ਰਧਾਨ ਹਰਜਿੰਦਰ ਸਿੰਘ ਸਾਹੀ ਦੀ ਅਗਵਾਈ ਹੇਠ ਕਪੂਰਥਲਾ ਵਿਖੇ ਡਿਪਟੀ ਚੀਫ਼ ਇੰਜੀਨੀਅਰ ਸੁਰਿੰਦਰ ਪਾਲ ਸੋਂਧੀ ਨੂੰ ਮਿਲਿਆ। ਇਸ ਮੌਕੇ ਵਫ਼ਦ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 28-11-2026
ਨਡਾਲਾ, 27 ਨਵੰਬਰ (ਰਘਬਿੰਦਰ ਸਿੰਘ)-ਖੇਤੀਬਾਡ਼ੀ ਲਈ ਮਿਲ ਰਹੀ ਬਿਜਲੀ ਸਪਲਾਈ ਵਿਚ ਲਗਾਤਾਰ ਕੱਟ ਲੱਗਣ ਕਾਰਨ ਪ੍ਰੇਸ਼ਾਨ ਕਿਸਾਨ ਯੂਨੀਅਨ ਨਡਾਲਾ ਦਾ ਇੱਕ ਵਫ਼ਦ ਅੱਜ ਕਿਸਾਨ ਯੂਨੀਅਨ ਨਡਾਲਾ ਦੇ ਪ੍ਰਧਾਨ ਹਰਜਿੰਦਰ ਸਿੰਘ ਸਾਹੀ ਦੀ ਅਗਵਾਈ ਹੇਠ ਕਪੂਰਥਲਾ ਵਿਖੇ ਡਿਪਟੀ ਚੀਫ਼ ਇੰਜੀਨੀਅਰ ਸੁਰਿੰਦਰ ਪਾਲ ਸੋਂਧੀ ਨੂੰ ਮਿਲਿਆ। ਇਸ ਮੌਕੇ ਵਫ਼ਦ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ।ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਮੋਟਰਾਂ ਲਈ ਰੋਜ਼ਾਨਾ ਛੇ ਘੰਟੇ ਬਿਜਲੀ ਸਪਲਾਈ ਦੇਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ, ਪਰ ਇਸ ਦੌਰਾਨ ਵੀ ਵਾਰ-ਵਾਰ ਬਿਜਲੀ ਦੇ ਕੱਟ ਲੱਗ ਰਹੇ ਹਨ। ਇਸ ਕਾਰਨ ਕਣਕ ਦੀ ਫ਼ਸਲ ਦੀ ਬਿਜਾਈ ਤੋਂ ਬਾਅਦ ਖੇਤਾਂ ਵਿਚ ਪੂਰੀ ਤਰ੍ਹਾਂ ਨਮੀ ਨਹੀਂ ਬਣ ਰਹੀ ਅਤੇ ਛੋਟੀ ਹੋਣ ਕਾਰਨ ਕਣਕ ਦੀ ਫ਼ਸਲ ਨੂੰ ਵਾਰ-ਵਾਰ ਪਾਣੀ ਲਾਉਣਾ ਪੈ ਰਿਹਾ ਹੈ। ਇਸ ਨਾਲ ਫ਼ਸਲ ਦੇ ਨੁਕਸਾਨ ਦਾ ਖ਼ਦਸ਼ਾ ਬਣਿਆ ਹੋਇਆ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖੇਤੀਬਾਡ਼ੀ ਲਈ ਦਿੱਤੀ ਜਾਣ ਵਾਲੀ ਛੇ ਘੰਟੇ ਦੀ ਬਿਜਲੀ ਸਪਲਾਈ ਬਿਨਾਂ ਕਿਸੇ ਕੱਟ ਤੋਂ ਨਿਰਵਿਘਨ ਦਿੱਤੀ ਜਾਵੇ, ਤਾਂ ਜੋ ਕਿਸਾਨ ਆਪਣੀਆਂ ਫ਼ਸਲਾਂ ਦੀ ਸਿੰਜਾਈ ਸਮੇਂ ਸਿਰ ਕਰ ਸਕਣ।ਉਨ੍ਹਾਂ ਬਿਜਲੀ ਮਹਿਕਮੇ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਫਿਰ ਵੀਂ ਬਿਜਲੀ ਸਪਲਾਈ ਵਿਚ ਕੋਈ ਕੱਟ ਲਗਾਇਆ ਗਿਆ ਤਾਂ ਕਿਸਾਨਾਂ ਵੱਲੋਂ ਨਡਾਲਾ ਬਿਜਲੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਬਿਜਲੀ ਮਹਿਕਮੇ ਦੀ ਹੋਵੇਗੀ।ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਸਾਹੀ,ਅਜੀਤ ਸਿੰਘ ਖੱਖ, ਗੁਰਨਾਮ ਸਿੰਘ ਮੁਲਤਾਨੀ,ਰਘਵਿੰਦਰ ਸਿੰਘ ਸਾਹੀ,ਜੋਗਾ ਸਿੰਘ ਢਿੱਲੋਂ, ਇੰਦਰਜੀਤ ਸਿੰਘ ਖੱਖ,ਮੱਖਣ ਸਿੰਘ ਖੱਖ,ਮਾਸਟਰ ਭਜਨ ਲਾਲ,ਭਿੰਦਾ ਘੁੰਮਣ,ਨਵਜਿੰਦਰ ਸਿੰਘ ਬੱਗਾ ਕੋਚ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਲਾ ਸੰਘਿਆਂ ਵਿਖੇ 11ਵਾਂ ਹਰਿ ਜੱਸ ਕੀਰਤਨ ਦਰਬਾਰ ਅੱਜ ਅਤੇ ਕੱਲ੍ਹ ਅਗਲੀ ਖ਼ਬਰ ਚੱਬੇਵਾਲ ਨੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ
Ad Position 24