ਸਿੱਖਿਆ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਅਤੇ ਸਮਰਪਣ ਨੂੰ ਮਿਲਿਆ ਮਾਣ-ਸਨਮਾਨ
ਭੁਲੱਥ, 27 ਨਵੰਬਰ (ਮਨਜੀਤ ਸਿੰਘ ਰਤਨ)-ਫੈਪ ਇੰਟਰਨੈਸ਼ਨਲ ਵੱਲੋਂ ਚੰਡੀਗਡ਼੍ਹ ਵਿਖੇ ਕਰਵਾਏ ਗਏ ਵਿਸ਼ੇਸ਼ ਐਵਾਰਡ ਸਮਾਰੋਹ ਦੌਰਾਨ ਸ਼ਿਸ਼ੂ ਮਾਡਲ ਹਾਈ ਸਕੂਲ, ਭੁਲੱਥ ਦੀ ਮੈਡਮ ਪੁਖਵਿੰਦਰ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ, ਵਡਮੁੱਲੇ ਯੋਗਦਾਨ ਅਤੇ ਸਮਰਪਿਤ ਕਾਰਗੁਜ਼ਾਰੀ ਲਈ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੁਖਵਿੰਦਰ ਕੌਰ ਦੀ ਸਖ਼ਤ ਮਿਹਨਤ, ਲਗਨ, ਦੂਰਦਰਸ਼ੀ ਸੋਚ ਅਤੇ ਸਿੱਖਿਆ ਦੇ ਖੇਤਰ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਤੀਕ ਹੈ।
ਲ
ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤੀ ਗਈ ਮੈਡਮ ਪੁਖਵਿੰਦਰ ਕੌਰ ਮਿਲੇ ਅਵਾਰਡ ਨਾਲ। ਤਸਵੀਰ: ਮਨਜੀਤ ਸਟੂਡੀਓ
28-11-2026
ਭੁਲੱਥ, 27 ਨਵੰਬਰ (ਮਨਜੀਤ ਸਿੰਘ ਰਤਨ)-ਫੈਪ ਇੰਟਰਨੈਸ਼ਨਲ ਵੱਲੋਂ ਚੰਡੀਗਡ਼੍ਹ ਵਿਖੇ ਕਰਵਾਏ ਗਏ ਵਿਸ਼ੇਸ਼ ਐਵਾਰਡ ਸਮਾਰੋਹ ਦੌਰਾਨ ਸ਼ਿਸ਼ੂ ਮਾਡਲ ਹਾਈ ਸਕੂਲ, ਭੁਲੱਥ ਦੀ ਮੈਡਮ ਪੁਖਵਿੰਦਰ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ, ਵਡਮੁੱਲੇ ਯੋਗਦਾਨ ਅਤੇ ਸਮਰਪਿਤ ਕਾਰਗੁਜ਼ਾਰੀ ਲਈ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੁਖਵਿੰਦਰ ਕੌਰ ਦੀ ਸਖ਼ਤ ਮਿਹਨਤ, ਲਗਨ, ਦੂਰਦਰਸ਼ੀ ਸੋਚ ਅਤੇ ਸਿੱਖਿਆ ਦੇ ਖੇਤਰ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਵੱਲੋਂ ਸਿੱਖਿਆ ਦੇ ਪਸਾਰ, ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਅਤੇ ਸਿੱਖਿਆ ਸੰਸਥਾ ਦੀ ਤਰੱਕੀ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਇਹ ਪ੍ਰਾਪਤੀ ਇੱਕ ਮਾਣਮੱਤਾ ਪ੍ਰਮਾਣ ਹੈ। ਇਸ ਸਨਮਾਨ ਦੀ ਖ਼ਬਰ ਮਿਲਦਿਆਂ ਹੀ ਸ਼ਿਸ਼ੂ ਮਾਡਲ ਹਾਈ ਸਕੂਲ ਅਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌਡ਼ ਗਈ। ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮੈਡਮ ਪੁਖਵਿੰਦਰ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਦਿਲੋਂ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਨਾ ਸਿਰਫ਼ ਮੈਡਮ ਪੁਖਵਿੰਦਰ ਕੌਰ ਦੀ ਨਿੱਜੀ ਪ੍ਰਾਪਤੀ ਹੈ, ਸਗੋਂ ਸਮੁੱਚੇ ਸਕੂਲ ਪਰਿਵਾਰ ਲਈ ਮਾਣ ਵਾਲੀ ਗੱਲ ਹੈ।ਉਨ੍ਹਾਂ ਨੇ ਮੈਡਮ ਪੁਖਵਿੰਦਰ ਕੌਰ ਦੇ ਸੁਨਹਿਰੀ ਭਵਿੱਖ ਲਈ ਸ਼ੱੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿਚ ਆਪਣੀਆਂ ਵਡਮੁੱਲੀਆਂ ਸੇਵਾਵਾਂ ਨਿਭਾਉਂਦੇ ਹੋਏ ਹੋਰਨਾਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।