28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਦੀਵਾਨ ਸਜਾਏ ਆਗਾਮੀ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਰਾਮਗਡ਼੍ਹ ਵਿਖੇ ਮੀਟਿੰਗ ਕੱਲ੍ਹ

ਭੁਲੱਥ, 28 ਨਵੰਬਰ (ਮਨਜੀਤ ਸਿੰਘ ਰਤਨ)-ਪੰਜਾਬ ਵਿਚ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਰਣਨੀਤੀ ਸਬੰਧੀ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਕੱਲ੍ਹ 30 ਨਵੰਬਰ ਸੋਮਵਾਰ ਨੂੰ ਉਨ੍ਹਾਂ ਦੇ ਪਿੰਡ ਰਾਮਗਡ਼੍ਹ ਦੀ ਅਨਾਜ ਮੰਡੀ ਵਿਖੇ ਚੋਣਾਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ, ਪ੍ਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ, ਸਿਆਸੀ ਹਾਲਾਤ, ਜਥੇਬੰਦਕ ਮਜ਼ਬੂਤੀ ਅਤੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Ad Position 21
No active advertisement
ਸਚਿਨ ਪਾਇਲਟ, ਪ੍ਰਗਟ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਕਰਨਗੇ ਵਿਸ਼ੇਸ਼ ਸ਼ਿਰਕਤ 29-11-2026
ਭੁਲੱਥ, 28 ਨਵੰਬਰ (ਮਨਜੀਤ ਸਿੰਘ ਰਤਨ)-ਪੰਜਾਬ ਵਿਚ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਰਣਨੀਤੀ ਸਬੰਧੀ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਕੱਲ੍ਹ 30 ਨਵੰਬਰ ਸੋਮਵਾਰ ਨੂੰ ਉਨ੍ਹਾਂ ਦੇ ਪਿੰਡ ਰਾਮਗਡ਼੍ਹ ਦੀ ਅਨਾਜ ਮੰਡੀ ਵਿਖੇ ਚੋਣਾਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ, ਪ੍ਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ, ਸਿਆਸੀ ਹਾਲਾਤ, ਜਥੇਬੰਦਕ ਮਜ਼ਬੂਤੀ ਅਤੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਰਟੀ ਵਰਕਰਾਂ ਦੀ ਭੂਮਿਕਾ, ਲੋਕਾਂ ਨਾਲ ਸੰਪਰਕ ਵਧਾਉਣ ਅਤੇ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਰਕਰਾਂ ਅਤੇ ਆਗੂਆਂ ਨਾਲ ਸਾਂਝੇ ਤੌਰ ’ਤੇ ਵਿਚਾਰ ਸਾਂਝੇ ਕੀਤੇ ਜਾਣਗੇ, ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।ਵਿਧਾਇਕ ਖਹਿਰਾ ਨੇ ਹਲਕੇ ਦੇ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਅਜਿਹੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਮੀਟਿੰਗ ਨੂੰ ਹਲਕਾ ਭੁਲੱਥ ਵਿਚ ਕਾਂਗਰਸ ਦੀਆਂ ਆਉਣ ਵਾਲੀਆਂ ਚੋਣਾਂ ਸਬੰਧੀ ਸਰਗਰਮੀਆਂ ਦੇ ਮੱਦੇਨਜ਼ਰ ਇੱਕ ਅਹਿਮ ਸਿਆਸੀ ਇਕੱਠ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਵਿਚ ਸੀਨੀਅਰ ਆਗੂਆਂ ਦੀ ਸ਼ਮੂਲੀਅਤ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਜਥੇਬੰਦੀਆਂ ਵਲੋਂ ਥਾਣਾ ਕੋਤਵਾਲੀ ਮੂਹਰੇ ਧਰਨਾ ਕੱਲ੍ਹ ਅਗਲੀ ਖ਼ਬਰ ਤਲਵੰਡੀ ਚੌਧਰੀਆਂ ਰੋਡ ’ਤੇ ਓਡੀ ਕਾਰ ਨੇ ਦਰਡ਼ੇ ਚਾਰ ਨੌਜਵਾਨ, ਪੀਡ਼ਤਾਂ ਵਿਚੋਂ ਦੋ ਦੀ ਹਾਲਤ ਗੰਭੀਰ
Ad Position 24