29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁ: ਟਾਹਲੀ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ’ਤੇ ਸੰਤ ਬਾਬਾ ਦਇਆ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਕਾਲਾ ਸੰਘਿਆਂ, 28 ਨਵੰਬਰ (ਬਲਜੀਤ ਸਿੰਘ ਸੰਘਾ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਰਮਨੀਕ ਧਰਤੀ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਵਾਤਾਵਰਨ ਪ੍ਰੇਮੀ ਤੇ ਸ਼੍ਰੋਮਣੀ ਵੈਦ ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਦੀ 7ਵੀਂ ਸਾਲਾਨਾ ਯਾਦ ’ਚ ਮਹਾਨ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ 10 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲਡ਼ੀ ਦੇ ਭੋਗ ਉਪਰੰਤ ਸਜਾਏ ਵਿਸ਼ਾਲ ਦੀਵਾਨਾਂ ’ਚ ਭਾਈ ਸੁਖਵੰਤ ਸਿੰਘ ਸ਼ਹੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਾਹਲੀ ਸਾਹਿਬ, ਭਾਈ ਮਨਵੀਰ ਸਿੰਘ ਪਹੁਵਿੰਡ ਐੱਮ.

Ad Position 21
No active advertisement
ਸਮਾਗਮ ਦੌਰਾਨ ਹਾਜ਼ਰ ਸੰਗਤਾਂ। ਤਸਵੀਰਾਂ : ਸੰਘਾ 29-11-2026
ਕਾਲਾ ਸੰਘਿਆਂ, 28 ਨਵੰਬਰ (ਬਲਜੀਤ ਸਿੰਘ ਸੰਘਾ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਰਮਨੀਕ ਧਰਤੀ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਵਾਤਾਵਰਨ ਪ੍ਰੇਮੀ ਤੇ ਸ਼੍ਰੋਮਣੀ ਵੈਦ ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਦੀ 7ਵੀਂ ਸਾਲਾਨਾ ਯਾਦ ’ਚ ਮਹਾਨ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ 10 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲਡ਼ੀ ਦੇ ਭੋਗ ਉਪਰੰਤ ਸਜਾਏ ਵਿਸ਼ਾਲ ਦੀਵਾਨਾਂ ’ਚ ਭਾਈ ਸੁਖਵੰਤ ਸਿੰਘ ਸ਼ਹੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਾਹਲੀ ਸਾਹਿਬ, ਭਾਈ ਮਨਵੀਰ ਸਿੰਘ ਪਹੁਵਿੰਡ ਐੱਮ. ਏ. ਢਾਡੀ ਜਥਾ, ਗਿਆਨੀ ਜਸਬੀਰ ਸਿੰਘ ਕੋਹਾਲਾ ਕਥਾਵਾਚਕ ਅਤੇ ਨੱਥੂ ਚਾਹਲ ਵਾਲਿਆਂ ਦੇ ਢਾਡੀ ਜਥੇ ਨੇ ਕੀਰਤਨ, ਕਥਾ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਨੇ ਸੰਗਤ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਤੇ ਸੰਤ ਮਹਾਪੁਰਸ਼ਾਂ ਦੇ ਮਾਰਗ ’ਤੇ ਚੱਲਣ ਅਤੇ ਬਾਣੀ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਸਟੇਜ ਸਕੱਤਰ ਦੀ ਸੇਵਾ ਸਿੱਖ ਚਿੰਤਕ ਗਿਆਨੀ ਭਗਵਾਨ ਸਿੰਘ ਜੌਹਲ ਤੇ ਭਾਈ ਜਤਿੰਦਰ ਸਿੰਘ ਤੁਡ਼ ਨੇ ਨਿਭਾਈ। ਸਮਾਗਮ ’ਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਮਹਾਤਮਾ ਮੁਨੀ ਖੈਡ਼ਾ ਬੇਟ, ਬਾਬਾ ਬਲਦੇਵ ਕ੍ਰਿਸ਼ਨ ਸਿੰਘ ਗਿੱਲਾਂ ਵਾਲੇ, ਬਾਬਾ ਸ਼ਿੰਦਾ ਸਿੰਘ ਛਾਉਣੀ ਨਿਹੰਗ ਸਿੰਘਾਂ ਭਿੱਖੀਵਿੰਡ, ਜਥੇਦਾਰ ਅਕਾਲੀ ਬਾਬਾ ਗੁਰਚਰਨ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਜਲੰਧਰ, ਗਿਆਨੀ ਸਤਨਾਮ ਸਿੰਘ ਜੋਗੇਵਾਲ, ਬਾਬਾ ਗੁਰਮੇਜ ਸਿੰਘ ਸੈਦਰਾਣਾ ਸਾਹਿਬ ਬਿੱਲੀ ਬਡ਼ੈਚ, ਬਾਬਾ ਬਖ਼ਸ਼ੀਸ਼ ਸਿੰਘ ਫਜਲਾਬਾਦ, ਜਥੇਦਾਰ ਇੰਦਰ ਸਿੰਘ ਖੀਰਾਂਵਾਲੀ, ਮੌਲਵੀ ਅਹਿਮਦ ਘਣੀਏ ਕੇ, ਬਾਬਾ ਹਰਜੀਤ ਸਿੰਘ ਗੁਰਦੁਆਰਾ ਦਮਦਮਾ ਸਾਹਿਬ ਠੱਠਾ ਪੁਰਾਣਾ, ਬਾਬਾ ਹੀਰਾ ਸਿੰਘ, ਬਾਬਾ ਸੁੱਖਾ ਸਿੰਘ ਲੰਗਰਾਂ ਵਾਲੇ, ਭਾਈ ਕਰਮਜੀਤ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਦਵਿੰਦਰ ਸਿੰਘ ਸੈਫਲਾਬਾਦ, ਚਰਨਜੀਤ ਸਿੰਘ ਚੰਨਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਮਲਵਿੰਦਰ ਸਿੰਘ ਚਾਹਲ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸੁਖਦੇਵ ਸਿੰਘ ਕਾਦੂਪੁਰ, ਗੁਰਦਿਆਲ ਸਿੰਘ ਕੇਸਰਪੁਰ, ਅੰਮ੍ਰਿਤਪਾਲ ਸਿੰਘ ਸਿੱਧੂ, ਵਾਰਿਸ ਪੰਜਾਬ ਦੇ ਆਗੂ ਜਸਜੀਤ ਸਿੰਘ ਜੱਗਾ ਬਾਬਾ, ਲਖਵਿੰਦਰ ਡੋਗਰਾਂਵਾਲਾ, ਜਸਵੀਰ ਸਿੰਘ ਟੌਹਰ, ਮਾਸਟਰ ਸੁਖਜਿੰਦਰ ਸਿੰਘ ਗੋਲਡੀ, ਗੁਰਮੇਜ ਸਿੰਘ ਬਲੇਰ, ਲੱਖੀ ਕੋਹਾਲਾ, ਹਰਜਿੰਦਰ ਸਿੰਘ ਖ਼ਾਲਸਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਇਆ ਸੰਵਿਧਾਨ ਦਿਵਸ ਸੰਬੰਧੀ ਸਮਾਗਮ ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ ਦ... ਅਗਲੀ ਖ਼ਬਰ ਬਾਲ ਵਿਆਹ ਰੋਕਣਾ ਸਮਾਜ ਦੀ ਵੱਡੀ ਜ਼ਿੰਮੇਵਾਰੀ-ਸਰਪੰਚ ਸੰਨੀ ਰੱਤਡ਼ਾ
Ad Position 24