ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਇਆ ਸੰਵਿਧਾਨ ਦਿਵਸ ਸੰਬੰਧੀ ਸਮਾਗਮ
ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ ਦੀ ਸਹੁੰ ਚੁੱਕੀ
ਕਪੂਰਥਲਾ, 28 ਨਵੰਬਰ (ਵਿ. ਪ੍ਰ.)
ਕਪੂਰਥਲਾ, 28 ਨਵੰਬਰ (ਵਿ.ਪ੍ਰ.)-ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਵਿਚ ਸੰਵਿਧਾਨ ਦਿਵਸ ਸਬੰਧੀ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਆਪੋ ਆਪਣੇ ਜ਼ਿਲ੍ਹੇ ਤੇ ਰਾਜ ਨਾਲ ਸਬੰਧਿਤ ਸੰਵਿਧਾਨ ਸਭਾ ਦੇ ਪ੍ਰਮੁੱਖ ਮੈਂਬਰਾਂ ਦੇ ਜੀਵਨ ਤੇ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਤੇ ਬਾਅਦ ਵਿਚ ਵਿਦਿਆਰਥੀਆਂ ਨੇ ਸੰਵਿਧਾਨ ਤੋਂ ਪ੍ਰੇਰਿਤ ਬੈਜ ਲਾਉਣ ਦੀ ਗਤੀਵਿਧੀ ਵਿਚ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ ਨੇ ਕਿਹਾ ਕਿ ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਿਆਂ, ਆਜ਼ਾਦੀ, ਸਮਾਨਤਾ ਤੇ ਭਾਈਚਾਰੇ ਵਰਗੇ ਸੰਵਿਧਾਨਕ ਮੁੱਲਾਂ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪੇ੍ਰਰਿਤ ਕਰਨਾ ਸੀ। ਵਿਦਿਆਰਥੀਆਂ ਨੇ ਆਪਣੇ ਭਾਸ਼ਣ ਵਿਚ ਸੰਵਿਧਾਨ ਵਿਚ ਨਾਗਰਿਕਾਂ ਦੇ ਅਧਿਕਾਰਾਂ ਤੇ ਫ਼ਰਜਾਂ ਬਾਰੇ ਵੀ ਚਾਨਣਾ ਪਾਇਆ ਤੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਵੀ ਪੇਸ਼ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ ਦੀ ਸਹੁੰ ਵੀ ਚੁੱਕੀ। ਅੰਤਿਮ ਅਰਦਾਸ ਅੱਜ ਫਗਵਾਡ਼ਾ, 28 ਨਵੰਬਰ (ਚਾਨਾ)- ਇੱਥੋਂ ਦੇ ਅੱਖਾਂ ਦੇ ਮਾਹਿਰ ਡਾਕਟਰ ਜੀ.ਐਸ.ਵਿਰਦੀ ਦੀ ਪਤਨੀ ਦੀਪ ਕੌਰ ਨਮਿਤ ਅੰਤਿਮ ਅਰਦਾਸ 29 ਨਵੰਬਰ ਸਕੀਮ ਨੰਬਰ 3 ਗੁਰਦੁਆਰਾ ਸ਼ਹੀਦ ਗੰਜ ਸਾਹਿਬ ਹੁਸ਼ਿਆਰਪੁਰ ਰੋਡ ਵਿਖੇ 12 ਤੋਂ 1.30 ਵਜੇ ਤੱਕ ਹੋਵੇਗੀ।