ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪੱਤੀ ਆਹਲੂਵਾਲੀਆ ਰਾਣੀਪੁਰ ਤੋਂ ਨਗਰ ਕੀਰਤਨ ਸਜਾਇਆ
ਫਗਵਾਡ਼ਾ, 28 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਾਣੀਪੁਰ ਦੇ ਗੁਰਦੁਆਰਾ ਆਹਲੂਵਾਲੀਆ ਪੱਤੀ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਰਹਿਨੁਮਾਈ ਹੇਠ ਸਜਾਏ ਨਗਰ ਕੀਰਤਨ ਵਿਚ ਪੰਥ ਪ੍ਰਸਿੱਧ ਢਾਡੀ ਗਿਆਨੀ ਸੁਖਵਿੰਦਰ ਸਿੰਘ ਮੰਡਾਲੀ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾ ਰਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸਰਵਣ ਕਰਵਾਇਆ।
ਫਗਵਾਡ਼ਾ, 28 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਾਣੀਪੁਰ ਦੇ ਗੁਰਦੁਆਰਾ ਆਹਲੂਵਾਲੀਆ ਪੱਤੀ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਰਹਿਨੁਮਾਈ ਹੇਠ ਸਜਾਏ ਨਗਰ ਕੀਰਤਨ ਵਿਚ ਪੰਥ ਪ੍ਰਸਿੱਧ ਢਾਡੀ ਗਿਆਨੀ ਸੁਖਵਿੰਦਰ ਸਿੰਘ ਮੰਡਾਲੀ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾ ਰਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸਰਵਣ ਕਰਵਾਇਆ। ਨਗਰ ਕੀਰਤਨ ਦਾ ਸੰਗਤਾਂ ਵਲੋਂ ਸਵਾਗਤ ਕੀਤਾ ਅਤੇ ਥਾਂ-ਥਾਂ ’ਤੇ ਨਗਰ ਕੀਰਤਨ ਵਿਚ ਹਾਜ਼ਰ ਸੰਗਤਾਂ ਲਈ ਲੰਗਰ ਵੀ ਲਗਾਏ ਗਏ। ਇਸ ਨਗਰ ਕੀਰਤਨ ਵਿਚ ਆਹਲੂਵਾਲੀਆਂ ਮੁਹੱਲੇ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਾਲੀਆ ਬੀਬੀਆਂ ਆਪਣੇ ਜਥੇ ਸਮੇਤ ਹਾਜ਼ਰ ਸੰਗਤਾਂ ਨਾਲ ਪੈਦਲ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਸਟੇਜ ਸਕੱਤਰ ਦੀ ਸੇਵਾ ਵਿੱਕੀ ਵਾਲੀਆ ਨੇ ਅਦਾ ਕੀਤੀ। ਇਸ ਮੌਕੇ ਵਿੱਕੀ ਵਾਲੀਆ ਨੇ ਦੱਸਿਆ ਕਿ 29 ਨਵੰਬਰ ਨੂੰ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਜਸਵੀਰ ਕੌਰ ਚੰਦੀ ਸਰਪੰਚ, ਵਿੱਕੀ ਵਾਲੀਆ ਦਿਹਾਤੀ ਪ੍ਰਧਾਨ ਕਾਂਗਰਸ, ਜੋਗਿੰਦਰ ਸਿੰਘ ਵਾਲੀਆ, ਇਕਬਾਲ ਸਿੰਘ ਬੋਬੀ ਵਾਲੀਆ, ਦਵਿੰਦਰ ਸਿੰਘ ਵਾਲੀਆ, ਬਲਵਿੰਦਰ ਸਿੰਘ ਵਾਲੀਆ, ਚੌਧਰੀ ਜੀਤ ਰਾਮ, ਬਿੱਲਾ ਜਗਪਾਲਪੁਰ, ਬਿੱਟੂ ਵਾਲੀਆ ਉੱਘਾ ਸਮਾਜ ਸੇਵਕ, ਜਸਵੀਰ ਸਿੰਘ ਮੈਂਬਰ ਬਲਾਕ ਸੰਮਤੀ, ਦਿਲਬਾਗ ਸਿੰਘ, ਜਸਵੀਰ ਸਿੰਘ, ਅਸ਼ਵਨੀ ਵਾਲੀਆ, ਲਾਲ ਸਿੰਘ ਤੇ ਸੰਗਤਾਂ ਹਾਜ਼ਰ ਸਨ ।