28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨੌਜਵਾਨ ਸਿਰਫ਼ ਭਵਿੱਖ ਹੀ ਨਹੀਂ, ਸਗੋਂ ਅੱਜ ਦੀ ਤਾਕਤ ਵੀ ਹਨ-ਬਿੱਟੂ ਖੱਖ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਨੌਜਵਾਨ ਵੱਧ ਤੋਂ ਵੱਧ ਹਿੱਸਾ ਲੈਣ

ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਨੌਜਵਾਨਾਂ ਨੂੰ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਵਿਚ ਵੱਧ-ਚਡ਼੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਸਿਰਫ਼ ਦੇਸ਼ ਦਾ ਭਵਿੱਖ ਹੀ ਨਹੀਂ, ਸਗੋਂ ਅੱਜ ਦੀ ਸਭ ਤੋਂ ਵੱਡੀ ਤਾਕਤ ਵੀ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸੂਬੇ ਦੀ ਤਰੱਕੀ ਵਿਚ ਨੌਜਵਾਨ ਵਰਗ ਦੀ ਅਹਿਮ ਭੂਮਿਕਾ ਹੁੰਦੀ ਹੈ।

Ad Position 21
No active advertisement
ਅਜੀਤ ਡੈਸਕ 29-11-2026
ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਨੌਜਵਾਨਾਂ ਨੂੰ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਵਿਚ ਵੱਧ-ਚਡ਼੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਸਿਰਫ਼ ਦੇਸ਼ ਦਾ ਭਵਿੱਖ ਹੀ ਨਹੀਂ, ਸਗੋਂ ਅੱਜ ਦੀ ਸਭ ਤੋਂ ਵੱਡੀ ਤਾਕਤ ਵੀ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸੂਬੇ ਦੀ ਤਰੱਕੀ ਵਿਚ ਨੌਜਵਾਨ ਵਰਗ ਦੀ ਅਹਿਮ ਭੂਮਿਕਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਸਿਆਸਤ ਨੂੰ ਸਿਰਫ਼ ਆਲੋਚਨਾ ਤੱਕ ਸੀਮਤ ਨਾ ਰੱਖਣ, ਸਗੋਂ ਸਮਾਜ ਅਤੇ ਹਲਕੇ ਦੇ ਵਿਕਾਸ ਲਈ ਅੱਗੇ ਆਉਣ।ਬਿੱਟੂ ਖੱਖ ਨੇ ਕਿਹਾ ਕਿ ਨੌਜਵਾਨਾਂ ਦੀ ਸੋਚ, ਊਰਜਾ ਅਤੇ ਨਵੇਂ ਵਿਚਾਰ ਸਮਾਜ ਵਿਚ ਉਸਾਰੂ ਤਬਦੀਲੀ ਲਿਆ ਸਕਦੇ ਹਨ। ਉਨ੍ਹਾਂ ਉਮੀਦ ਜਤਾਈ ਕਿ ਨੌਜਵਾਨ ਵਰਗ ਆਉਣ ਵਾਲੇ ਸਮੇਂ ਵਿਚ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਅਹਿਮ ਭੂਮਿਕਾ ਨਿਭਾਏਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮਗਡ਼ ਵਿਖੇ 30 ਨੂੰ ਹੋਵੇਗੀ ਕਾਂਗਰਸ ਦੀ ਵਿਸ਼ਾਲ ਮੀਟਿੰਗ-ਸੁਖਪਾਲ ਸਿੰਘ ਖਹਿਰਾ ਅਗਲੀ ਖ਼ਬਰ ਵਾਰਡ ਨੰਬਰ 21 ਮਾ. ਸਾਧੂ ਰਾਮ ਨਗਰ ਦੇ ਵਸਨੀਕਾਂ ਨੂੰ ਆਨਲਾਈਨ ਜਨਗਣਨਾ ਸੰਬੰਧੀ ਕੀਤਾ ਜਾਗਰੂਕ
Ad Position 24