ਐਂਟੀ ਡਰੱਗ ਕਲੱਬ ਦੋਆਬਾ ਵਲੋਂ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ
ਸੁਲਤਾਨਪੁਰ ਲੋਧੀ, 28 ਨਵੰਬਰ (ਥਿੰਦ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਐਂਟੀ ਡਰੱਗ ਕਲੱਬ ਦੋਆਬਾ ਵਲੋਂ ਚੇਅਰਮੈਨ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਐਸ.
ਸੁਲਤਾਨਪੁਰ ਲੋਧੀ, 28 ਨਵੰਬਰ (ਥਿੰਦ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਐਂਟੀ ਡਰੱਗ ਕਲੱਬ ਦੋਆਬਾ ਵਲੋਂ ਚੇਅਰਮੈਨ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਮਾਰੂ ਨਸ਼ਿਆਂ ਵਿਰੁੱਧ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ। ਇਸ ਮੁਹਿੰਮ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਇਕ ਸਿਹਤਮੰਦ ਤੇ ਨਸ਼ਾ ਮੁਕਤ ਸਮਾਜ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਿੰਦਰਜੀਤ ਸਿੰਘ ਦੀ ਅਗਵਾਈ ਵਿਚ ਸਟਾਫ਼ ਨੇ ਐਂਟੀ ਡਰੱਗ ਕਲੱਬ ਦੇ ਮੈਂਬਰਾਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਅਨੀਤਾ ਧੀਰ, ਮੈਡਮ ਅਨੁਰਾਧਾ ਤੇ ਮੈਡਮ ਨਵਨੀਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਨਸ਼ਿਆਂ ਨਾਲ ਹੋਣ ਵਾਲੇ ਸਰੀਰਕ, ਮਾਨਸਿਕ ਤੇ ਸਮਾਜਿਕ ਨੁਕਸਾਨ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ । ਵੱਖ-ਵੱਖ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ। ਐਂਟੀ ਡਰੱਗ ਕਲੱਬ ਦੋਆਬਾ ਦੇ ਚੇਅਰਮੈਨ ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਵਿਚ ਜਾਗਰੂਕਤਾ ਮੁਹਿੰਮਾਂ ਚਲਾਉਣਾ ਬਹੁਤ ਜ਼ਰੂਰੀ ਹੈ। ਵਿਦਿਆਰਥੀਆਂ ਨੂੰ ਸਹੀ ਸੇਧ ਦੇਣ ਨਾਲ ਹੀ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿਚ ਠੋਸ ਕਦਮ ਚੁੱਕੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਐਂਟੀ ਡਰੱਗ ਕਲੱਬ ਦੋਆਬਾ ਦੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਹੈ, ਜੋ ਸੰਸਥਾ ਲਈ ਉਤਸ਼ਾਹ ਦਾ ਵਿਸ਼ਾ ਹੈ।