08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਤਹਿਤ ਯੂਥ ਪਾਰਲੀਮੈਂਟ ਪ੍ਰੋਗਰਾਮ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਦੀ ਅਗਵਾਈ ਤੇ ਪ੍ਰਿੰਸੀਪਲ ਰਛਪਾਲ ਸਿੰਘ ਉਪਲ ਦੇ ਸਹਿਯੋਗ ਨਾਲ ਹੋਇਆ।

Ad Position 21
No active advertisement
ਅਜੀਤ ਡੈਸਕ 10-11-2026
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਤਹਿਤ ਯੂਥ ਪਾਰਲੀਮੈਂਟ ਪ੍ਰੋਗਰਾਮ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਦੀ ਅਗਵਾਈ ਤੇ ਪ੍ਰਿੰਸੀਪਲ ਰਛਪਾਲ ਸਿੰਘ ਉਪਲ ਦੇ ਸਹਿਯੋਗ ਨਾਲ ਹੋਇਆ। ਇਸ ਦੌਰਾਨ ਨੌਜਵਾਨਾਂ ਨੇ ਇਕ ਦੇਸ਼ ਇਕ ਚੋਣ ਵਿਸ਼ੇ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਲੋਕਤੰਤਰ ਵਿਚ ਨੌਜਵਾਨਾਂ ਦੀ ਭੂਮਿਕਾ ’ਤੇ ਚਰਚਾ ਕੀਤੀ। ਸਟੇਜ ਸੰਚਾਲਨ ਹਰਜਿੰਦਰ ਕੌਰ ਨੇ ਕੀਤਾ। ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਨੇ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ ਅਤੇ ਮੇਰਾ ਯੁਵਾ ਭਾਰਤ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਸਰਟੀਫ਼ਿਕੇਟ ਵੰਡੇ ਗਏ ਅਤੇ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ 3 ਜੇਤੂਆਂ ਨੂੰ ਸੂਬਾ ਪੱਧਰ ’ਤੇ ਭਾਗ ਲੈਣ ਦਾ ਮੌਕਾ ਮਿਲੇਗਾ। ਜਿਊਰੀ ਮੈਂਬਰ ਵਜੋਂ ਡਾ. ਮਨਜੀਤ ਕੌਰ ਗਿੱਲ, ਡਾ. ਭਵਨੀਤ ਕੌਰ, ਡਾ. ਗਗਨਦੀਪ ਕੌਰ, ਜੈਦੀਪ ਕੌਰ ਅਤੇ ਸੁਖਵੀਰ ਸਿੰਘ ਬਰਾੜ ਨੇ ਭੂਮਿਕਾ ਨਿਭਾਈ। ਇਸ ਮੌਕੇ ਰਾਜਵਿੰਦਰ ਸਿੰਘ (ਦਫ਼ਤਰ ਸਹਾਇਕ), ਪ੍ਰੋ. ਰਸ਼ਪਾਲ ਸਿੰਘ, ਲਖਵੀਰ ਸਿੰਘ ਗਿੱਲ ਅਤੇ ਸਾਰੇ ਬਲਾਕਾਂ ਦੇ ਵਲੰਟੀਅਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡੋਡ ਵਿਖੇ ਬਜ਼ੁਰਗਾਂ ਅਤੇ ਅੰਗਹੀਣਾਂ ਨੂੰ ਲੋੜੀਂਦਾ ਸਾਮਾਨ ਵੰਡਿਆ ਅਗਲੀ ਖ਼ਬਰ ਝੋਨੇ ਦੀ ਖਰੀਦ ਬੰਦ ਕਰਨ ਖਿਲਾਫ਼ ਕਿਸਾਨਾਂ ਨੇ ਰੋਸ ਪ੍ਰਗਟਾਇਆ
Ad Position 24