ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਐਡਵਰਡਗੰਜ ਵੈੱਲਫ਼ੇਅਰ ਐਸੋਸੀਏਸ਼ਨ ਦੇ ਚੇਅਰਮੈਨ ਬਣੇ
ਮਲੋਟ, 9 ਨਵੰਬਰ (ਪਾਟਿਲ)-ਆਮ ਆਦਮੀ ਪਾਰਟੀ ਮਲੋਟ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਜ਼ਦੀਕੀ ਸਾਥੀਆਂ ਵਿਚ ਸ਼ੁਮਾਰ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਨੂੰ ਐਡਵਰਡਗੰਜ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਕ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਕੀਤਾ ਧੰਨਵਾਦ
10-11-2026
ਮਲੋਟ, 9 ਨਵੰਬਰ (ਪਾਟਿਲ)-ਆਮ ਆਦਮੀ ਪਾਰਟੀ ਮਲੋਟ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਜ਼ਦੀਕੀ ਸਾਥੀਆਂ ਵਿਚ ਸ਼ੁਮਾਰ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਨੂੰ ਐਡਵਰਡਗੰਜ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੇ ਨਾਲ ਹੀ ਸੰਸਥਾ ਵਲੋਂ ਬਾਕੀ ਟੀਮ ਦਾ ਵੀ ਐਲਾਨ ਕੀਤਾ ਗਿਆ ਹੈ। ਲਾਲੀ ਗਗਨੇਜਾ ਦੀ ਚੇਅਰਮੈਨ ਵਜੋਂ ਨਿਯੁਕਤੀ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸ਼ਹਿਰ ਵਿਚ ਚਰਚਾਵਾਂ ਚੱਲ ਰਹੀਆਂ ਸਨ। ਇਸ ਦੌਰਾਨ ਸੰਸਥਾ ਵਲੋਂ ਚੋਣਾਂ ਕਰਵਾਉਣ ਦਾ ਐਲਾਨ ਵੀ ਕੀਤਾ ਗਿਆ ਸੀ, ਪਰ ਕੁਝ ਕਾਰਨਾਂ ਕਰਕੇ ਚੋਣ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਅਤੇ ਹੁਣ ਉਨ੍ਹਾਂ ਨੂੰ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਚੇਅਰਮੈਨ ਨਿਯੁਕਤ ਹੋਣ ਉਪਰੰਤ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੇ ਗਏ ਇਸ ਮਾਣ ਤੇ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਐਡਵਰਡਗੰਜ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੀ ਇਸ ਨਿਯੁਕਤੀ ਨੂੰ ਇਲਾਕਾ ਵਾਸੀਆਂ ਵਲੋਂ ਅਹਿਮ ਮੰਨਿਆ ਜਾ ਰਿਹਾ ਹੈ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਸਤਿਗੁਰੂ ਦੇਵਰਾਜ ਪੱਪੀ ਦੇ ਪਰਿਵਾਰ ਦੀ ਨੂੰਹ ਤੇ ਨਗਰ ਕੌਂਸਲ ਪ੍ਰਧਾਨ ਜੌਨੀ ਗਰਗ ਦੀ ਧਰਮਪਤਨੀ ਸਾਰਿਕਾ ਗਰਗ ਆਪਣੀ ਟੀਮ ਸਮੇਤ ਐਡਵਰਡਗੰਜ ਵੈੱਲਫ਼ੇਅਰ ਐਸੋਸੀਏਸ਼ਨ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਬਲਦੇਵ ਕੁਮਾਰ ਲਾਲੀ ਗਗਨੇਜਾ ਦੀ ਨਿਯੁਕਤੀ ’ਤੇ ਉਨ੍ਹਾਂ ਦੀ ਧਰਮਪਤਨੀ ਤੇ ਕੌਂਸਲਰ ਸੰਤੋਸ਼ ਗਗਨੇਜਾ, ਨੌਜਵਾਨ ਆਗੂ ਸੁਨੀਲ ਕੁਮਾਰ ਸ਼ੰਟੀ ਗਗਨੇਜਾ ਸਮੇਤ ਸਮੂਹ ਸਮਰਥਕਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ਅਤੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ।