08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਮੁਕਤਸਰ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਰੰਗ-ਬਿਰੰਗੀਆਂ ਬਿਜਲਈ ਲੜੀਆਂ ਨਾਲ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਰੰਗ-ਬਿਰੰਗੀਆਂ ਬਿਜਲਈ ਲੜੀਆਂ ਨਾਲ ਸਜਾਇਆ ਗਿਆ। ਸ਼ਾਮ ਹੁੰਦਿਆਂ ਹੀ ਗੁਰਦੁਆਰਾ ਸਾਹਿਬਾਨ ਵਿਖੇ ਕੀਤੀ ਗਈ ਦੀਪਮਾਲਾ ਨੇ ਮਨਮੋਹਕ ਦ੍ਰਿਸ਼ ਪੇਸ਼ ਕੀਤਾ। ਇਸ ਪਵਿੱਤਰ ਦਿਹਾੜੇ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੀ ਸੰਗਤਾਂ ਦੀ ਭਾਰੀ ਆਮਦ ਰਹੀ। ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਅਤੇ ਆਲੇ-ਦੁਆਲੇ ਦੀਵੇ ਤੇ ਮੋਮਬੱਤੀਆਂ ਜਗਾ ਕੇ ਰੌਸ਼ਨੀ ਕੀਤੀ। ਸ੍ਰੀ ਦਰਬਾਰ ਸਾਹਿਬ ਦੀ ਸੁੰਦਰ ਸਜਾਵਟ ਅਤੇ ਦੀਪਮਾਲਾ ਨੇ ਸੰਗਤਾਂ ਦਾ ਮਨ ਮੋਹ ਲਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਖੈਰਾਬਾਦ ਅਤੇ ਗ੍ਰੰਥੀ ਸਿੰਘਾਂ ਵਲੋਂ ਸਮੂਹ ਸੰਗਤ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਗਈ। ਉਨ੍ਹਾਂ ਨੇ ਇਸ ਪਵਿੱਤਰ ਦਿਹਾੜੇ ਦੀ ਮਹੱਤਤਾ ਨੂੰ ਯਾਦ ਕਰਦਿਆਂ ਸੰਗਤ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ। ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ ਵਿਚ ਵੀ ਦਿਨ ਭਰ ਭਾਰੀ ਰੌਣਕ ਰਹੀ। ਲੋਕਾਂ ਨੇ ਮਠਿਆਈਆਂ, ਸੁੱਕੇ ਮੇਵੇ, ਪਟਾਕੇ, ਸਜਾਵਟੀ ਸਾਮਾਨ, ਬਿਜਲਈ ਲੜੀਆਂ, ਮਿੱਟੀ ਦੇ ਦੀਵੇ, ਘਰੂੰਡੀਆਂ, ਧਾਰਮਿਕ ਮੂਰਤੀਆਂ, ਕੈਲੰਡਰ, ਫ਼ਲਾਂ ਤੇ ਸਬਜ਼ੀਆਂ ਸਮੇਤ ਹੋਰ ਘਰੇਲੂ ਵਸਤਾਂ ਦੀ ਖ਼ਰੀਦਦਾਰੀ ਕੀਤੀ। ਬਾਜ਼ਾਰਾਂ ਵਿਚ ਲੋਕਾਂ ਦੀ ਭਾਰੀ ਭੀੜ ਹੋਣ ਕਾਰਨ ਕਈ ਥਾਵਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਵਾਰ-ਵਾਰ ਜਾਮ ਦੀ ਸਥਿਤੀ ਬਣਦੀ ਰਹੀ। ਘਰਾਂ ਵਿਚ ਵੀ ਦੀਵਾਲੀ ਦੀਆਂ ਤਿਆਰੀਆਂ ਦਾ ਉਤਸ਼ਾਹ ਵੇਖਣ ਨੂੰ ਮਿਲਿਆ। ਔਰਤਾਂ ਤੇ ਬੱਚਿਆਂ ਵਲੋਂ ਘਰਾਂ ਦੇ ਵਿਹੜਿਆਂ ਵਿਚ ਰੰਗੋਲੀਆਂ ਬਣਾਈਆਂ ਗਈਆਂ ਅਤੇ ਘਰਾਂ ਨੂੰ ਰੰਗ-ਬਿਰੰਗੀਆਂ ਲੜੀਆਂ ਨਾਲ ਸਜਾਇਆ ਗਿਆ। ਦਿਨ ਵੇਲੇ ਤੋਂ ਹੀ ਪਟਾਕੇ ਚਲਾਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ, ਜੋ ਦੇਰ ਰਾਤ ਤੱਕ ਜਾਰੀ ਰਿਹਾ। ਇਸ ਦੌਰਾਨ ਅਸਮਾਨ ਵਿਚ ਆਤਿਸ਼ਬਾਜ਼ੀ ਦੇ ਨਜ਼ਾਰੇ ਵੀ ਵੇਖਣ ਨੂੰ ਮਿਲੇ। ਦੂਜੇ ਪਾਸੇ ਵਾਤਾਵਰਨ ਪ੍ਰਤੀ ਜਾਗਰੂਕ ਲੋਕਾਂ ਨੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰਦਿਆਂ ਸਰ੍ਹੋਂ ਦੇ ਤੇਲ ਦੇ ਦੀਵੇ ਜਗਾ ਕੇ ਸਾਦਗੀ ਨਾਲ ਤਿਉਹਾਰ ਮਨਾਇਆ। ਕਈ ਪਰਿਵਾਰਾਂ ਵਲੋਂ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਵੀ ਦਿੱਤਾ ਗਿਆ। ਇਸੇ ਤਰ੍ਹਾਂ ਪਿੰਡ ਸਰਾਏਨਾਗਾ ਵਿਖੇ ਗੁਰਦੁਆਰਾ ਜਨਮ ਅਸਥਾਨ ਪਾਤਸ਼ਾਹੀ ਦੂਜੀ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਵਿਖੇ ਵੀ ਸੰਗਤਾਂ ਨੇ ਮੱਥਾ ਟੇਕਿਆ ਅਤੇ ਦੀਵੇ ਤੇ ਮੋਮਬੱਤੀਆਂ ਜਗਾ ਕੇ ਬੰਦੀ ਛੋੜ ਦਿਵਸ ਮਨਾਇਆ। ਪਿੰਡ ਭੁੱਟੀਵਾਲਾ ਵਿਖੇ ਟਿੱਲਾ ਬਾਬਾ ਪੂਰਨ ਭਗਤ ਦੇ ਧਾਰਮਿਕ ਅਸਥਾਨ ’ਤੇ ਵੀ ਸ਼ਰਧਾਲੂਆਂ ਦੀ ਆਮਦ ਰਹੀ। ਮੱਥਾ ਟੇਕਿਆ ਗਿਆ ਅਤੇ ਦੀਵੇ ਜਗਾਏ ਗਏ। ਇਲਾਕੇ ਭਰ ਦੇ ਵੱਖ-ਵੱਖ ਪਿੰਡਾਂ ਵਿਚ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾਣ ਦੇ ਸਮਾਚਾਰ ਪ੍ਰਾਪਤ ਹੋਏ ਹਨ। ਉਧਰ ਸ਼ਹਿਰ ਵਿਚ ਮਿੱਟੀ ਦੇ ਦੀਵੇ ਅਤੇ ਹੋਰ ਮਿੱਟੀ ਦਾ ਸਾਮਾਨ ਵੇਚਣ ਵਾਲੀਆਂ ਫੜ੍ਹੀਆਂ ਵੀ ਲੋਕਾਂ ਦੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਗੁਰੂ ਗੋਬਿੰਦ ਸਿੰਘ ਪਾਰਕ ਨੇੜੇ ਮਿੱਟੀ ਦੇ ਦੀਵੇ ਅਤੇ ਹੋਰ ਵਸਤਾਂ ਵੇਚ ਰਹੇ ਬਜ਼ੁਰਗ ਪਰਜਾਪਤ ਮਿਸ਼ਰਾ ਰਾਮ ਵਾਸੀ ਤਿਲਕ ਨਗਰ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪੀੜ੍ਹੀਆਂ ਤੋਂ ਇਸ ਪੁਸ਼ਤੈਨੀ ਕਿੱਤੇ ਨਾਲ ਜੁੜਿਆ ਹੋਇਆ ਹੈ, ਪਰ ਸਮੇਂ ਦੇ ਬਦਲਾਅ, ਬਿਜਲਈ ਲੜੀਆਂ ਤੇ ਆਧੁਨਿਕ ਸਜਾਵਟੀ ਵਸਤਾਂ ਦੇ ਵਧਦੇ ਰੁਝਾਨ ਕਾਰਨ ਮਿੱਟੀ ਦੇ ਭਾਂਡਿਆਂ ਅਤੇ ਦੀਵਿਆਂ ਦੇ ਕਾਰੋਬਾਰ ’ਤੇ ਕਾਫ਼ੀ ਅਸਰ ਪਿਆ ਹੈ। ਇਸ ਦੇ ਬਾਵਜੂਦ ਉਹ ਆਪਣੀ ਪੁਰਾਣੀ ਵਿਰਾਸਤ ਤੇ ਪੁਸ਼ਤੈਨੀ ਕਿੱਤੇ ਨੂੰ ਜਿਊਂਦਾ ਰੱਖਣ ਲਈ ਯਤਨਸ਼ੀਲ ਹਨ। ਇਸ ਦੌਰਾਨ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਵਲੋਂ ਸ਼ਾਮ ਸਮੇਂ ਫਲੈਗ ਮਾਰਚ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਆਤਿਸ਼ਬਾਜ਼ੀ ਡਿਗਣ ਕਾਰਨ ਬਰੀਜਾ ਕਾਰ ਸੜੀ ਅਗਲੀ ਖ਼ਬਰ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੂੰ ਸਦਮਾ, ਸੱਸ ਦਾ ਦਿਹਾਂਤ
Ad Position 24